Home / ਪੰਜਾਬ / ਸੂਬਾ ਸਰਕਾਰ ਵੱਲੋਂ ਹਲਕਾ ਸ੍ਰੀ ਹਰਗੋਬਿੰਦਪੁਰ ਨੂੰ ਵਿਕਾਸ ਕਾਰਜਾਂ ਲਈ ਮਿਲੀ 4.9 ਕਰੋੜ ਦੀ ਵਿਸ਼ੇਸ਼ ਗ੍ਰਾਂਟ – ਧੁੱਗਾ
ਸੂਬਾ ਸਰਕਾਰ ਵੱਲੋਂ ਹਲਕਾ ਸ੍ਰੀ ਹਰਗੋਬਿੰਦਪੁਰ ਨੂੰ ਵਿਕਾਸ ਕਾਰਜਾਂ ਲਈ ਮਿਲੀ 4.9 ਕਰੋੜ ਦੀ ਵਿਸ਼ੇਸ਼ ਗ੍ਰਾਂਟ – ਧੁੱਗਾ

ਸੂਬਾ ਸਰਕਾਰ ਵੱਲੋਂ ਹਲਕਾ ਸ੍ਰੀ ਹਰਗੋਬਿੰਦਪੁਰ ਨੂੰ ਵਿਕਾਸ ਕਾਰਜਾਂ ਲਈ ਮਿਲੀ 4.9 ਕਰੋੜ ਦੀ ਵਿਸ਼ੇਸ਼ ਗ੍ਰਾਂਟ – ਧੁੱਗਾ

ਬਟਾਲਾ 1 ਜੂਨ (ਨਰਿੰਦਰ ਬਰਨਾਲ)-ਪੰਜਾਬ ਸਰਕਾਰ ਵੱਲੋਂ ਇਹ ਸਾਲ ਵਿਕਾਸ ਵਰ•ੇ ਵਜੋਂ ਮਨਾਇਆ ਜਾ ਰਿਹਾ ਹੈ ਅਤੇ ਇਸ ਸਾਲ ਦੌਰਾਨ ਸੂਬੇ ਦੇ ਹਰ ਪਿੰਡ ਤੇ ਸ਼ਹਿਰ ਵਿੱਚ ਰਿਕਾਰਡ ਵਿਕਾਸ ਕੀਤਾ ਜਾਵੇਗਾ। ਇਹ ਗੱਲ ਮੁੱਖ ਸੰਸਦੀ ਸਕੱਤਰ ਸ. ਦੇਸਰਾਜ ਸਿੰਘ ਧੁੱਗਾ ਨੇ ਅੱਜ ਪਿੰਡ ਧੰਦੋਈ ਵਿਖੇ ਵਿਧਾਨ ਸਭਾ ਹਲਕੇ ਦੇ ਵੱਖ-ਵੱਖ ਪਿੰਡਾਂ ਦੀ ਪੰਚਾਇਤਾਂ ਨੂੰ ਗ੍ਰਾਂਟਾ ਤਕਸੀਮ ਕਰਨ ਮੌਕੇ ਇੱਕ ਭਰਵੇਂ ਇਕੱਠ ਨੂੰ ਸੰਬੋਧਨ ਕਰਦਿਆਂ ਆਖੀ। ਸ. ਧੁੱਗਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਭਰ ਜੋ ਵਿਕਾਸ ਦੀ ਲਹਿਰ ਸ਼ੁਰੂ ਕੀਤੀ ਗਈ ਹੈ ਉਸ ਤਹਿਤ ਵਿਧਾਨ ਸਭਾ ਹਲਕਾ ਸ੍ਰੀ ਹਰਗੋਬਿੰਦਪੁਰ ਨੂੰ 13ਵੇਂ ਵਿੱਤ ਕਮਿਸ਼ਨਰ ਵਿੱਚੋਂ 4.9 ਕਰੋੜ ਰੁਪਏ ਦੀ ਵਿਸ਼ੇਸ਼ ਗ੍ਰਾਂਟ ਪ੍ਰਾਪਤ ਹੋਈ ਹੈ। ਉਨ•ਾਂ ਕਿਹਾ ਕਿ ਇਸ ਗ੍ਰਾਂਟ ਵਿੱਚੋਂ ਹਲਕੇ ਦੇ ਹਰ ਪਿੰਡ ਨੂੰ ਗ੍ਰਾਂਟ ਜਾਰੀ ਕੀਤੀ ਗਈ ਹੈ ਤਾਂ ਜੋ ਅਧੂਰੇ ਪਏ ਵਿਕਾਸ ਕਾਰਜਾਂ ਨੂੰ ਨੇਪਰੇ ਚਾੜਿ•ਆ ਜਾ ਸਕੇ। ਉਨ•ਾਂ ਕਿਹਾ ਕਿ ਅਗਲੇ 2 ਦਿਨਾਂ ਤੱਕ ਹਲਕੇ ਦੇ ਸਾਰੇ ਪਿੰਡਾਂ ਨੂੰ ਇਹ ਗ੍ਰਾਂਟ ਵੰਡ ਦਿੱਤੀ ਜਾਵੇਗੀ ਤਾਂ ਜੋ ਬਿਨ•ਾਂ ਦੇਰੀ ਵਿਕਾਸ ਕਾਰਜ ਸ਼ੁਰੂ ਹੋ ਸਕਣ।

ਮੁੱਖ ਸੰਸਦੀ ਸਕੱਤਰ ਸ. ਦੇਸਰਾਜ ਸਿੰਘ ਧੁੱਗਾ ਨੇ ਅੱਗੇ ਕਿਹਾ ਕਿ 13ਵੇਂ ਵਿੱਤ ਕਮਿਸ਼ਨ ਦੀਆਂ ਗ੍ਰਾਂਟਾ ਤੋਂ ਬਾਅਦ ਛੇਤੀ ਹੀ ਦਿਹਾਤੀ ਵਿਕਾਸ ਫੰਡ ਦੀਆਂ ਗ੍ਰਾਂਟਾ ਵੀ ਵੰਡੀਆਂ ਜਾਣਗੀਆਂ ਤਾਂ ਜੋ ਪਿੰਡਾਂ ਦੇ ਵਿਕਾਸ ‘ਚ ਕੋਈ ਕਮੀ ਨਾ ਰਹਿ ਜਾਵੇ। ਉਨ•ਾਂ ਸਰਪੰਚਾਂ ਤੇ ਪੰਚਾਂ ਨੂੰ ਨਸੀਹਤ ਦਿੰਦਿਆਂ ਕਿਹਾ ਕਿ ਪਿੰਡਾਂ ਵਿੱਚ ਵਿਕਾਸ ਕਾਰਜ ਆਮ ਸਹਿਮਤੀ ਨਾਲ ਕੀਤੇ ਜਾਣ ਅਤੇ ਪਿੰਡਾਂ ਦੀਆਂ ਗਲੀਆਂ-ਨਾਲੀਆਂ ਪੱਕੀਆਂ ਕਰਨ ਦੇ ਨਾਲ ਡੇਰਿਆਂ ਨੂੰ ਜਾਂਦੇ ਕੱਚੇ ਰਸਤਿਆਂ ਨੂੰ ਵੀ ਪੱਕਿਆਂ ਕੀਤਾ ਜਾਵੇ। ਉਨ•ਾਂ ਕਿਹਾ ਕਿ ਵਿਕਾਸ ਕਾਰਜਾਂ ‘ਚ ਗੁਣਵਤਾ ਦਾ ਖਾਸ ਖਿਆਲ ਰੱਖਿਆ ਜਾਵੇ ਅਤੇ ਸਾਰੇ ਕੰਮ ਨਿਰਧਾਰਤ ਸਮੇਂ ‘ਚ ਨੇਪਰੇ ਚਾੜੇ ਜਾਣ।
ਮੁੱਖ ਮੰਤਰੀ ਸ. ਪਰਕਾਸ਼ ਸਿੰਘ ਬਾਦਲ ਅਤੇ ਉੱਪ ਮੁੱਖ ਮੰਤਰੀ ਸ. ਸੁਖਬੀਰ ਸਿੰਘ ਬਾਦਲ ਦਾ ਹਲਕਾ ਸ੍ਰੀ ਹਰਗੋਬਿੰਦਪੁਰ ਨੂੰ ਦਿਲ ਖੋਲ ਕੇ ਗ੍ਰਾਂਟ ਜਾਰੀ ਕਰਨ ‘ਤੇ ਧੰਨਵਾਦ ਕਰਦਿਆਂ ਸ. ਦੇਸਰਾਜ ਸਿੰਘ ਧੁੱਗਾ ਨੇ ਕਿਹਾ ਕਿ ਹਲਕਾ ਸ੍ਰੀ ਹਰਗੋਬਿੰਦਪੁਰ ਨੂੰ ਨਮੂਨੇ ਦਾ ਹਲਕਾ ਬਣਾਇਆ ਜਾਵੇਗਾ ਅਤੇ ਕੋਈ ਵੀ ਪਿੰਡ ਵਿਕਾਸ ਪੱਖੋਂ ਅਧੂਰਾ ਨਹੀਂ ਰਹਿਣ ਦਿੱਤਾ ਜਾਵੇਗਾ। ਉਨ•ਾਂ ਕਿਹਾ ਕਿ ਪੰਜਾਬ ਸਰਕਾਰ ਨੇ ਜਿਥੇ ਪਿੰਡਾਂ ਤੇ ਸ਼ਹਿਰਾਂ ਦਾ ਵਿਕਾਸ ਕੀਤਾ ਹੈ ਉਥੇ ਆਪਣੀ ਵਿਰਾਸਤ ਨੂੰ ਸਾਂਭਣ ਲਈ ਵੀ ਬਹੁਤ ਵੱਡਾ ਉਪਰਾਲਾ ਕੀਤਾ ਹੈ। ਉਨ•ਾਂ ਕਿਹਾ ਕਿ ਪੰਜਾਬ ਸਰਕਾਰ ਦੇ ਪਿਛਲੇ ਸਾਲਾਂ ਦੇ ਵਿਕਾਸ ਕਾਰਜਾਂ ਤੋਂ ਸੂਬੇ ਦੀ ਜਨਤਾ ਸੰਤੁਸ਼ਟ ਹੈ ਅਤੇ 2017 ‘ਚ ਵੀ ਪੰਜਾਬ ਅੰਦਰ ਅਕਾਲੀ-ਭਾਜਪਾ ਦੀ ਸਰਕਾਰ ਹੀ ਬਣੇਗੀ।
ਇਸੇ ਦੌਰਾਨ ਉਨ•ਾਂ ਪਿੰਡ ਧੰਦੋਈ ਵਿਖੇ ਆਏ ਪੰਚਾਇਤੀ ਨੁਮਾਇੰਦਿਆਂ ਨੂੰ 27 ਲੱਖ ਰੁਪਏ ਦੇ ਚੈੱਕ ਤਕਸੀਮ ਕੀਤੇ, ਜਿਨ•ਾਂ ਵਿੱਚ ਪਿੰਡ ਹਰਪੁਰਾ ਨੂੰ 5 ਲੱਖ, ਨੱਥੂ ਖੈਹਿਰਾ ਨੂੰ 5 ਲੱਖ, ਦਈਆ ਨੂੰ 1 ਲੱਖ, ਮੁਰਾਦਪੁਰਾ ਨੂੰ 4 ਲੱਖ, ਤਾਰਾ ਨੂੰ 1 ਲੱਖ, ਕੋਕਲਪੁਰਾ ਨੂੰ 1.50 ਲੱਖ, ਧੰਦੋਈ ਨੂੰ 3 ਲੱਖ, ਥਰੀਏਵਾਲ ਨੂੰ 2 ਲੱਖ, ਕਲੇਰ ਨੂੰ 1.50 ਲੱਖ, ਬਰਿਆਰ ਨੂੰ 1.50 ਲੱਖ ਅਤੇ ਪਿੰਡ ਘੱਸ ਨੂੰ 2 ਲੱਖ ਰੁਪਏ ਦੀ ਗ੍ਰਾਂਟ ਦੇ ਚੈੱਕ ਤਕਸੀਮ ਕੀਤੇ। ਇਸ ਤੋਂ ਪਹਿਲਾਂ ਮੁੱਖ ਸੰਸਦੀ ਸਕੱਤਰ ਸ. ਧੁੱਗਾ ਵੱਲੋਂ ਪਿੰਡ ਪੰਜਗਰਾਈਆਂ ਅਤੇ ਕੋਹਾਲੀ ਵਿਖੇ ਵੀ ਇਲਾਕੇ ਦੀਆਂ ਪੰਚਾਇਤਾਂ ਨੂੰ ਗ੍ਰਾਂਟਾਂ ਵੰਡੀਆਂ ਗਈਆਂ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਬਲਾਕ ਸੰਮਤੀ ਮੈਂਬਰ ਗੁਰਮੇਜ ਸਿੰਘ ਧੰਦੋਈ, ਅਸ਼ਵਨੀ ਕੁਮਾਰ, ਹਰਭਜਨ ਸਿੰਘ ਹਰਪੁਰਾ, ਹਰਦੀਪ ਸਿੰਘ, ਜਸਵਿੰਦਰ ਸਿੰਘ ਘੱਸ, ਸੁਖਦੇਵ ਸਿੰਘ ਲਵਲੀ, ਸਰਪੰਚ ਹਰਪਾਲ ਸਿੰਘ ਹਰਪੁਰਾ, ਬਖਸ਼ੀਸ਼ ਸਿੰਘ ਦਈਆ, ਬਲਕਾਰ ਸਿੰਘ ਮੁਰਾਦਪੁਰ, ਮੈਂਬਰ ਮੁੱਖਾ ਹਰਪੁਰਾ, ਲਖਵਿੰਦਰ ਸਿੰਘ ਧੰਦੋਈ, ਬੂਟਾ ਸਿੰਘ ਆਦਿ ਹਾਜ਼ਰ ਸਨ।

Scroll To Top