Home / ਪੰਜਾਬ / ਨਹਿਰੂ ਯੁਵਾ ਕੇਂਦਰ ਵੱਲੋਂ ਨਸ਼ਿਆਂ ਵਿਰੁੱਧ ਜਾਗਰੂਕਤਾ ਲਿਆਉਣ ਲਈ ਸੈਮੀਨਾਰ ਤੇ ਵਰਕਸ਼ਾਪ
ਨਹਿਰੂ ਯੁਵਾ ਕੇਂਦਰ ਵੱਲੋਂ ਨਸ਼ਿਆਂ ਵਿਰੁੱਧ ਜਾਗਰੂਕਤਾ ਲਿਆਉਣ ਲਈ ਸੈਮੀਨਾਰ ਤੇ ਵਰਕਸ਼ਾਪ

ਨਹਿਰੂ ਯੁਵਾ ਕੇਂਦਰ ਵੱਲੋਂ ਨਸ਼ਿਆਂ ਵਿਰੁੱਧ ਜਾਗਰੂਕਤਾ ਲਿਆਉਣ ਲਈ ਸੈਮੀਨਾਰ ਤੇ ਵਰਕਸ਼ਾਪ

ਬਟਾਲਾ 12 ਜੁਲਾਈ (ਨਰਿੰਦਰ ਸਿੰਘ ਬਰਨਾਲ )-ਨਸ਼ੇ ਇੱਕ ਸਮਾਜਿਕ ਕੁਰੀਤੀ ਹੈ ਅਤੇ ਇਸ ਬੁਰਾਈ ਨੂੰ ਸਮਾਜ ਦੇ ਸਾਰੇ ਵਰਗ ਮਿਲ ਕੇ ਹੀ ਖਤਮ ਕਰ ਸਕਦੇ ਹਨ। ਕੇਂਦਰ ਅਤੇ ਪੰਜਾਬ ਸਰਕਾਰ ਵੱਲੋਂ ਸਾਂਝੇ ਯਤਨਾ ਨਾਲ ਨਸ਼ੇ ਦੀ ਲਾਹਨਤ ਨੂੰ ਖਤਮ ਕਰਨ ਲਈ ਉਪਰਾਲੇ ਕੀਤੇ ਜਾ ਰਹੇ ਹਨ ਅਤੇ ਸਮੇਂ ਦੀ ਲੋੜ ਹੈ ਕਿ ਲੋਕ ਵੀ ਨਸ਼ਿਆਂ ਖਿਲਾਫ ਮੁਹਿੰਮ ‘ਚ ਮੋਹਰੀ ਹੋ ਕੇ ਆਪਣਾ ਰੋਲ ਅਦਾ ਕਰਨ। ਇਹ ਗੱਲ ਨਹਿਰੂ ਯੁਵਾ ਕੇਂਦਰ ਗੁਰਦਾਸਪੁਰ ਦੇ ਜ਼ਿਲ•ਾ ਯੂਥ ਕੋਆਰਡੀਨੇਟਰ ਸ. ਬਿਕਰਮ ਸਿੰਘ ਗਿੱਲ ਨੇ ਅੱਜ ਸਰਕਾਰੀ ਪੋਲੀਟੈਕਨੀਕਲ ਕਾਲਜ ਬਟਾਲਾ ਵਿਖੇ ਵੱਖ-ਵੱਖ ਕਲੱਬਾਂ ਦੇ ਨੁਮਾਇੰਦਿਆਂ ਦੇ ਸਿਖਲਾਈ ਪ੍ਰੋਗਰਾਮ ਤੇ ਸੈਮੀਨਾਰ ਨੂੰ ਸੰਬੋਧਨ ਕਰਦਿਆਂ ਕਹੀ। ਸ. ਗਿੱਲ ਨੇ ਕਿਹਾ ਕਿ ਕੋਈ ਵੀ ਮੁਹਿੰਮ ਲੋਕਾਂ ਦੇ ਸਾਥ ਨਾਲ ਹੀ ਕਾਮਯਾਬ ਹੁੰਦੀ ਹੈ ਅਤੇ ਜੇਕਰ ਸਮਾਜ ਨੂੰ ਨਸ਼ਾ ਮੁਕਤ ਕਰਨਾ ਹੈ ਤਾਂ ਇਸ ਲਈ ਵੀ ਲੋਕਾਂ ਨੂੰ ਸਰਕਾਰ ਦਾ ਸਾਥ ਦੇਣਾ ਹੋਵੇਗਾ।

ਨਹਿਰੂ ਯੁਵਾ ਕੇਂਦਰ ਵੱਲੋਂ ਨਸ਼ਿਆਂ ਖਿਲਾਫ ਸ਼ੁਰੂ ਕੀਤੀ ਮੁਹਿੰਮ ‘ਤੇ ਚਾਨਣਾ ਪਾਉਂਦਿਆਂ ਸ. ਬਿਕਰਮ ਸਿੰਘ ਗਿੱਲ ਨੇ ਕਿਹਾ ਕਿ ਜ਼ਿਲ•ਾ ਗੁਰਦਾਸਪੁਰ ਦੇ 420 ਪਿੰਡਾਂ ‘ਚ ਯੂਥ ਕਲੱਬਾਂ, ਪੰਚਾਇਤਾਂ ਅਤੇ ਹੋਰ ਸਮਾਜਿਕ ਤੇ ਧਾਰਮਿਕ ਸੰਸਥਾਵਾਂ ਦੇ ਸਹਿਯੋਗ ਨਾਲ ਵੱਖ-ਵੱਖ ਉਮਰ ਵਰਗ ਦੀਆਂ ਕਮੇਟੀਆਂ ਗਠਤ ਕੀਤੀਆਂ ਜਾ ਰਹੀਆਂ ਹਨ ਜੋ ਕਿ ਸਮਾਜ ਵਿੱਚ ਨਸ਼ਿਆਂ ਖਿਲਾਫ ਜਾਗਰੂਕਤਾ ਪੈਦਾ ਕਰਨਗੀਆਂ। ਉਨ•ਾਂ ਕਿਹਾ ਕਿ ਇਹਨਾਂ ਕਮੇਟੀਆਂ ਵੱਲੋਂ ਜਾਗਰੂਕਤਾ ਪੈਦਾ ਕਰਨ ਦੇ ਨਾਲ 15 ਅਗਸਤ ਤੱਕ ਜ਼ਿਲ•ੇ ਦੇ ਕਰੀਬ 42 ਹਜ਼ਾਰ ਲੋਕਾਂ ਦਾ ਸਰਵੇ ਕੀਤਾ ਜਾਵੇਗਾ ਤਾਂ ਜੋ ਇਹ ਪਤਾ ਲਗਾਇਆ ਜਾ ਸਕੇ ਕਿ ਕਿਨੇ ਕੁ ਲੋਕ ਨਸ਼ੇ ਦੀ ਆਦਤ ਦੇ ਸ਼ਿਕਾਰ ਹਨ। ਉਨ•ਾਂ ਕਿਹਾ ਕਿ ਇਹ ਸਰਵੇ ਰਿਪੋਰਟ ਭਾਰਤ ਸਰਕਾਰ ਦੇ ਸਮਾਜਿਕ ਨਿਆਂ ਮੰਤਰਾਲੇ ਨੂੰ ਭੇਜੀ ਜਾਵੇਗੀ। ਸ. ਗਿੱਲ ਨੇ ਕਿਹਾ ਕਿ ਨਹਿਰੂ ਯੁਵਾ ਸੰਗਠਨ ਵੱਲੋਂ ਇਸਦੇ ਨਾਲ ਲੋਕਾਂ ਖਾਸ ਕਰਕੇ ਨੌਜਵਾਨਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਵੀ ਵਿਸਥਾਰ ਵਿੱਚ ਦੱਸਿਆ ਜਾ ਰਿਹਾ ਹੈ ਤਾਂ ਜੋ ਨੌਜਵਾਨ ਖੁਦ ਨਸ਼ਿਆਂ ਦੇ ਖਾਤਮੇ ਲਈ ਇੱਕ ਵੱਡੀ ਸ਼ਕਤੀ ਵਜੋਂ ਸਾਹਮਣੇ ਆਉਣ।
ਉਘੇ ਸਮਾਜ ਸੇਵੀ ਸ. ਹਰਮਨ ਗੁਰਿÂਆ ਨੇ ਸੈਮੀਨਾਰ ਨੂੰ ਸੰਬੋਧਨ ਕਰਦਿਆਂ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਨਸ਼ਿਆਂ ਤੋਂ ਦੂਰ ਰਹਿਣ ਅਤੇ ਆਪਣੇ ਸਾਥੀਆਂ ਨੂੰ ਵੀ ਇਸ ਬੁਰਾਈ ਤੋਂ ਦੂਰ ਰਹਿਣ ਦੀ ਪ੍ਰੇਰਨਾ ਦੇਣ। ਪੰਜਾਬ ਅਤੇ ਭਾਰਤ ਸਰਕਾਰ ਵੱਲੋਂ ਨਸ਼ਿਆਂ ਦੇ ਪਸਾਰ ਨੂੰ ਰੋਕਣ ਲਈ ਕੀਤੇ ਜਾ ਰਹੇ ਕੰਮਾਂ ਦੀ ਸਰਾਹਨਾ ਕਰਦਿਆਂ ਸ. ਗੁਰਾਇਆ ਕਿਹਾ ਕਿ ਨਸ਼ਿਆਂ ਦੇ ਖਾਤਮੇ ਲਈ ਸਰਕਾਰ ਦੇ ਨਾਲ ਲੋਕਾਂ ਨੂੰ ਵੀ ਸਹਿਯੋਗ ਕਰਨਾ ਚਾਹੀਦਾ ਹੈ। ਇਸੇ ਦੌਰਾਨ ਸਹਾਇਕ ਲੋਕ ਸੰਪਰਕ ਅਧਿਕਾਰੀ ਇੰਦਰਜੀਤ ਸਿੰਘ ਨੇ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੀ ਰੋਕ-ਥਾਮ ਲਈ ਕੀਤੇ ਜਾ ਰਹੇ ਕੰਮਾਂ ਬਾਰੇ ਵਿਸਥਾਰਪੂਰਵਕ ਚਾਨਣਾ ਪਾਇਆ। ਸਰਹੱਦੀ ਸਪੋਰਟਸ ਕਲੱਬ ਤੇ ਵੈਲਫੇਅਰ ਸੁਸਾਇਟੀ ਦੇ ਪ੍ਰਧਾਨ ਤੇਜਪ੍ਰਤਾਪ ਸਿੰਘ ਕਾਹਲੋਂ ਨੇ ਸਟੇਜ ਸੰਚਾਲਕ ਦੀ ਭੂਮਿਕਾ ਬਾਖੂਬੀ ਨਿਭਾਈ। ਇਸ ਮੌਕੇ ਨਹਿਰੂ ਯੁਵਾ ਕੇਂਦਰ ਵੱਲੋਂ ਯੂਥ ਕਲੱਬਾਂ ਨੂੰ ਖੇਡ ਕਿੱਟਾਂ ਵੀ ਵੰਡੀਆਂ ਗਈਆਂ।
ਇਸ ਮੌਕੇ ਸਰਪੰਚ ਗੁਰਮੁੱਖ ਸਿੰਘ ਬਹਾਦਰਪੁਰ, ਕਰਮ ਸਿੰਘ ਪੁਆਰ, ਗੁਰਬਾਜ ਪਰਵਾਨਾ, ਮੈਡਮ ਸੰਤੋਸ਼, ਚੇਤਨ ਸ਼ਰਮਾਂ, ਵਜਿੰਦਰ ਸਿੰਘ ਢਡਿਆਲਾ, ਜਗਦੀਸ਼ ਸਿੰਘ, ਸੁਖਜਿੰਦਰ ਕੌਰ, ਮਨਜਿੰਦਰ ਕੌਰ, ਪਾਰਸ ਜੁਲਕਾ, ਦੀਪਾਸ਼ੂ ਜੁਲਕਾ, ਪ੍ਰਿਥੀਪਾਲ ਸਿੰਘ, ਪ੍ਰਭਦੀਪ ਸਿੰਘ, ਵਰੁਨ, ਅਸ਼ਵਨੀ ਤੋਂ ਇਲਾਵਾ ਵੱਡੀ ਗਿਣਤੀ ‘ਚ ਨੌਜਵਾਨ ਹਾਜ਼ਰ ਸਨ।
Scroll To Top