Home / ਪੰਜਾਬ / ਈਦ ਦਾ ਦਿਨ ਨਫ਼ਰਤਾਂ ਨੂੰ ਮੁਹੱਬਤ ‘ਚ ਬਦਲਣ ਦਾ ਸੁਨੇਹਾ ਦਿੰਦਾ ਹੈ – ਸ਼ਾਹੀ ਇਮਾਮ
ਈਦ ਦਾ ਦਿਨ ਨਫ਼ਰਤਾਂ ਨੂੰ ਮੁਹੱਬਤ ‘ਚ ਬਦਲਣ ਦਾ ਸੁਨੇਹਾ ਦਿੰਦਾ ਹੈ – ਸ਼ਾਹੀ ਇਮਾਮ

ਈਦ ਦਾ ਦਿਨ ਨਫ਼ਰਤਾਂ ਨੂੰ ਮੁਹੱਬਤ ‘ਚ ਬਦਲਣ ਦਾ ਸੁਨੇਹਾ ਦਿੰਦਾ ਹੈ – ਸ਼ਾਹੀ ਇਮਾਮ

ਲੁਧਿਆਣਾ, 18 ਜੂਲਾਈ ( ਸਤ ਪਾਲ ਸੋਨੀ ) : ਈਦ ਦਾ ਦਿਨ ਨਫ਼ਰਤਾਂ ਨੂੰ ਮੁਹੱਬਤ ‘ਚ ਬਦਲਣ ਦਾ ਸੁਨੇਹਾ ਦਿੰਦਾ ਹੈ, ਜਿਹੜੀਆਂ ਫਿਰਕਾਪ੍ਰਸਤ ਤਾਕਤਾਂ ਦੇਸ਼ ‘ਚ ਨਫ਼ਰਤ ਦੀ ਰਾਜਨੀਤੀ ਕਰਨਾ ਚਾਹੁੰਦੀਆਂ ਹਨ, ਉਨਾਂ ਨੂੰ ਮੁੰਹਤੋੜ ਜਵਾਬ ਦਿੱਤਾ ਜਾਵੇਗਾ। ਇਹ ਪ੍ਰਗਟਾਵਾ ਅੱਜ ਇਥੇ ਪੰਜਾਬ ਦੇ ਨੀਤੀ ਮਰਕਜ ਜਾਮਾ ਮਸਜਿਦ ਲੁਧਿਆਣਾ ਵਿਖੇ ਆਯੋਜਿਤ ਸੂਬਾ ਪੱਧਰੀ ਸਮਾਗਮ ਦੌਰਾਨ ਹਜ਼ਾਰਾਂ ਮੁਸਲਮਾਨਾਂ ਨੂੰ ਸੰਬੋਧਨ ਕਰਦਿਆਂ ਸ਼ਾਹੀ ਇਮਾਮ ਪੰਜਾਬ ਮੌਲਾਨਾ ਹਬੀਬ ਉਰ ਰਹਿਮਾਨ ਸਾਨੀ ਲੁਧਿਆਣਵੀ ਨੇ ਕੀਤਾ। ਸ਼ਾਹੀ ਇਮਾਮ ਨੇ ਕਿਹਾ ਕਿ ਅੱਜ ਦਾ ਦਿਨ ਰੋਜਾ ਰੱਖਣ ਵਾਲਿਆਂ ਲਈ ਅੱਲਾਹ ਤਆਲਾ ਵਲੋਂ ਤੋਹਫਾ ਹੈ।  ਉਨ•ਾਂ ਕਿਹਾ ਕਿ ਅਸੀਂ ਦੁਆ ਕਰਦੇ ਹਾਂ ਕਿ ਅੱਜ ਦਾ ਦਿਨ ਦੁਨੀਆਂ ਭਰ ਦੇ ਲੋਕਾਂ ਲਈ ਅਮਨ ਦਾ ਸੰਦੇਸ਼ ਲੈਕੇ ਆਏ। ਸ਼ਾਹੀ ਇਮਾਮ ਮੌਲਾਨਾ ਹਬੀਬ ਨੇ ਕਿਹਾ ਕਿ ਧਰਮ ਦੇ ਨਾਮ ‘ਤੇ ਰਾਜਨੀਤੀ ਚਮਕਾਉਣ ਦੀ ਨਾਪਾਕ ਹਰਕਤੇਂ ਹੁਣ ਬੰਦ ਹੋਣੀਆਂ ਚਾਹੀਦੀਆਂ ਹਨ। ਉਨ•ਾਂ ਕਿਹਾ ਕਿ ਦੇਸ਼ ਦੀ ਜਨਤਾ ਦੀ ਸ਼ੱਕਲ ‘ਚ ਰਹ ਰਹੇ ਕਰੋੜਾਂ ਹਿੰਦੂ, ਮੁਸਲਿਮ, ਸਿਖ ਇਸਾਈ ਇਕ ਗੁਲਦਸਤਾ ਹੈ ਅਤੇ ਇਸ ਗੁਲਦਸਤੇ ਨੂੰ ਕਿਸੇ ਕੀਮਤ ‘ਤੇ ਬਿਖਰਨੇ ਨਹੀਂ ਦਿੱਤਾ ਜਾਏਗਾ। ਉਨ•ਾਂ ਕਿਹਾ ਕਿ ਬੀਤੇ ਦਿਨੀਂ ਮਹਿਲਾ ਵਿਕਾਸ ਮੰਤਰਾਲਾ ਵਲੋਂ ਸ਼ਰੀਅਤ ‘ਚ ਦਖਲ ਅੰਦਾਜੀ ਦੇ ਪ੍ਰਸਤਾਵ ਦੀ ਅਸੀਂ ਨਿੰਦਾ ਕਰਦੇ ਹਾਂ ਅਤੇ ਅਜਿਹੀਆਂ ਹਰਕਤਾਂ ਨੂੰ ਕਿਸੇ ਵੀ ਕੀਮਤ ‘ਤੇ ਬਰਦਾਸ਼ਤ ਨਹੀਂ ਕੀਤਾ ਜਾਏਗਾ। ਉਨ•ਾਂ ਕਿਹਾ ਕਿ ਜਾਮਾ ਮਸਿਜਦ ਲੁਧਿਆਣਾ ਤੋਂ ਹਮੇਸ਼ਾਂ ਆਪਸੀ ਭਾਈਚਾਰੇ ਦਾ ਸੰਦੇਸ਼ ਦਿੱਤਾ ਗਿਆ ਹੈ, ਜਿਸਦੀ ਮਿਸਾਲ ਅੱਜ ਈਦ ਦੇ ਪਵਿੱਤਰ ਮੌਕੇ ‘ਤੇ ਇਥੇ ਮੌਜੂਦ ਸਾਰੇ ਧਰਮਾਂ ਦੇ ਧਾਰਮਿਕ ਅਤੇ ਰਾਜਨੀਤਿਕ ਪਾਰਟੀਆਂ ਦੇ ਆਗੂਆਂ ਦੀ ਮੌਜੂਦਗੀ ਹੈ। ਸ਼ਾਹੀ ਇਮਾਮ ਨੇ ਇਸ ਮੌਕੇ ‘ਤੇ ਸਾਰੇ ਧਰਮਾਂ ਦੇ ਲੋਕਾਂ ਨੂੰ ਈਦ ਦੀ ਦਿਲੋਂ ਮੁਬਾਰਕਬਾਦ ਦਿੱਤੀ। ਇਸ ਮੌਕੇ’ਤੇ ਮੁਸਲਮਾਨਾਂ ਨੂੰ ਈਦ ਦੀ ਮੁਬਾਰਕਬਾਦ ਦਿੰਦੇ ਹੋਏ ਲੁਧਿਆਣਾ ਤੋਂ ਸਾਂਸਦ ਰਵਨੀਤ ਸਿੰਘ ਬਿੱਟੂ ਨੇ ਕਿਹਾ ਕਿ ਅੱਜ ਮੈਂ ਜਾਮਾ ਮਸਜਿਦ ਲੁਧਿਆਣਾ ‘ਚ ਆਪਣੇ ਮੁਸਲਮਾਨ ਭਰਾਵਾਂ ਨੂੰ ਈਦ ਦੀ ਮੁਬਾਰਕਬਾਦ ਦੇਣ ਲਈ ਆਇਆ ਹਾਂ। ਉਨ•ਾਂ ਕਿਹਾ ਕਿ ਈਦ ਦਾ ਦਿਨ ਸਿਰਫ਼ ਮੁਸਲਮਾਨ ਭਰਾਵਾਂ ਲਈ ਹੀ ਨਹੀਂ ਬਲਕਿ ਸਾਰੇ ਭਾਰਤੀਆਂ ਲਈ ਖੁਸ਼ੀਆਂ ਦਾ ਦਿਨ ਹੈ। ਸ੍ਰੀ ਬਿੱਟੂ ਨੇ ਕਿਹਾ ਕਿ ਮੈਂ ਦੁਆ ਕਰਦਾ ਹਾਂ ਕਿ ਇਹ ਖੁਸ਼ੀਆਂ ਭਰੀ ਰੀਤ ਹਮੇਸ਼ਾ ਇੰਝ ਹੀ ਚਲਦੀ ਰਹੇ। ਮੁਸਲਿਮ ਭਰਾਵਾਂ ਨੂੰ ਈਦ ਦੀ ਮੁਬਾਰਕਬਾਦ ਦਿੰਦੇ ਹੋਏ ਵਿਧਾਇਕ ਭਾਰਤ ਭੂਸ਼ਣ ਆਸ਼ੂ ਨੇ ਕਿਹਾ ਕਿ ਸਾਨੂੰ ਇਸ ਗੱਲ ਦਾ ਮਾਣ ਹੈ ਕਿ ਭਾਰਤ ਵਿਸ਼ਵ ਦਾ ਇਕ ਮਾਤਰ ਧਰਮ ਨਿਰਪੇਕਸ਼ ਦੇਸ਼ ਹੈ ਜਿਥੇ ਸਾਰੇ ਧਰਮਾਂ ਦੇ ਲੋਕ ਆਪਸ ‘ਚ ਮਿਲਜੁਲ ਕੇ ਹਰ ਤਿਊਹਾਰ ਨੂੰ ਬਹੁਤ ਖੁਸ਼ੀ ਨਾਲ ਮਨਾਉਂਦੇ ਹਨ। ਇਸ ਮੌਕੇ ‘ਤੇ ਜ਼ਿਲ•ਾ ਯੋਜਨਾ ਬੋਰਡ ਲੁਧਿਆਣਾ ਦੇ ਚੇਅਰਮੈਨ ਜਕੇਦਾਰ ਹੀਰਾ ਸਿੰਘ ਗਾਬੜੀਆ ਨੇ ਮੁਸਲਮਾਨ ਭਰਾਵਾਂ ਨੂੰ ਈਦ ਦੀ ਮੁਬਾਰਕਬਾਦ ਦਿੰਦੇ ਹੋਏ ਕਿਹਾ ਕਿ ਇਸ ਅੱਤ ਦੀ ਗਰਮੀ ਵਿਚ ਪੂਰਾ ਮਹੀਨਾ ਮੁਸਲਮਾਲ ਰੋਜਾ ਰੱਖਦਾ ਹੈ ਅਤੇ ਆਪਣੇ ਖੁਦਾ ਨੂੰ ਇਬਾਦਤ ਕਰਦਾ ਹੈ, ਜਿਸਦੇ ਬਦਲੇ ਅੱਲਾਹ ਤਆਲਾ ਆਪਣੇ ਬੰਦਿਆਂ ਨੂੰ ਈਦ ਦਾ ਪਵਿੱਤਰ ਤਿਊਹਾਰ ਤੋਹਫ਼ੇ ਦੇ ਤੌਰ ‘ਤੇ ਦਿੰਦਾ ਹੈ। ਉਨ•ਾਂ ਕਿਹਾ ਕਿ ਅੱਜ ਦੇ ਦਿਨ ਹਰ ਮੁਸਲਮਾਨ ਆਪਣੇ ਸਾਰੇ ਗਿਲੇ-ਸ਼ਿਕਵੇ ਭੂਲਾ ਕੇ ਇਕ-ਦੂਜੇ ਨੂੰ ਗਲੇ ਲਗਾਉਂਦਾ ਹੈ। ਇਸ ਮੌਕੇ ‘ਤੇ ਜਾਮਾ ਮਸਜਿਦ ਲੁਧਿਆਣਾ ‘ਚ ਆਪਣੇ ਮੁਸਲਿਮ ਭਰਾਵਾਂ ਨੂੰ ਈਦ ਦੀ ਮੁਬਾਰਕਬਾਦ ਦੇਣ ਲਈ ਵਿਧਾਇਕ ਰਾਕੇਸ਼ ਪਾਂਡੇ, ਮੇਅਰ ਹਰਚਰਨ ਸਿੰਘ ਗੋਹਲਬੜਿਆ, ਗੁਰਦੁਆਰਾ ਦੁੱਖ ਨਿਵਾਰਨ ਸਾਹਿਬ ਦੇ ਪ੍ਰਧਾਨ ਪ੍ਰਿਤਪਾਲ ਸਿੰਘ, ਅਤੀਕ ਉਰ ਰਹਿਮਾਨ ਲੁਧਿਆਣਵੀ, ਕੁਲਵੰਤ ਸਿੰਘ ਦੁਖੀਆ,  ਕਾਂਗਰਸੀ ਆਗੂ ਅਸ਼ੋਕ ਪਰਾਸ਼ਰ ਪੱਪੀ, ਗੁਲਾਮ ਹਸਨ ਕੈਸਰ, ਜਨਾਬ ਮਿੱਢਾ, ਬਲਜਿੰਦਰ ਸਿੰਘ ਬਿੰਦਰਾ, ਨਾਇਬ ਸ਼ਾਹੀ ਇਮਾਮ ਮੌਲਾਨਾ ਮੁਹੰਮਦ ਉਸਮਾਨ ਰਹਿਮਾਨੀ ਲੁਧਿਆਣਵੀ, ਹਰਭਜਨ ਸਿੰਘ ਸੋਹਲ ਅਤੇ ਸ਼ਾਹੀ ਇਮਾਮ ਦੇ ਮੁੱਖ ਸਕੱਤਰ ਮੁਹੰਮਦ ਮੁਸਤਕੀਮ ਅਹਿਰਾਰੀ ਵਿਸ਼ੇਸ਼ ਤੌਰ ‘ਤੇ ਹਾਜਿਰ ਸਨ।

Scroll To Top