Home / ਧਰਮ / ਪੰਜਾਬ ਸਰਕਾਰ ਲੋਕਾਂ ਨੂੰ ਮਿਆਰੀ ਸੇਵਾਵਾਂ ਪ੍ਰਦਾਨ ਕਰਨ ਲਈ ਵਚਨਬੱਧ-ਡਿਪਟੀ ਕਮਿਸ਼ਨਰ
ਪੰਜਾਬ ਸਰਕਾਰ ਲੋਕਾਂ ਨੂੰ ਮਿਆਰੀ ਸੇਵਾਵਾਂ ਪ੍ਰਦਾਨ ਕਰਨ ਲਈ ਵਚਨਬੱਧ-ਡਿਪਟੀ ਕਮਿਸ਼ਨਰ

ਪੰਜਾਬ ਸਰਕਾਰ ਲੋਕਾਂ ਨੂੰ ਮਿਆਰੀ ਸੇਵਾਵਾਂ ਪ੍ਰਦਾਨ ਕਰਨ ਲਈ ਵਚਨਬੱਧ-ਡਿਪਟੀ ਕਮਿਸ਼ਨਰ

ਗੁਰਦਾਸਪੁਰ, 1 ਅਕਤੂਬਰ      (   ਗਗਨਦੀਪ ਸਿੰਘ ਰਿਆੜ       )         ਪੰਜਾਬ ਸਰਕਾਰ ਲੋਕਾਂ ਨੂੰ ਮੁੱਢਲੀਆਂ ਸਹੂਲਤਾਂ ਦੇਣ ਲਈ ਵਚਨਬੱਧ ਹੈ ਅਤੇ ਲੋਕਾਂ ਨੂੰ ਸੁਚਾਰੂ ਤੇ ਨਿਰਪੱਖ ਢੰਗ ਨਾਲ ਸੇਵਾਵਾਂ ਮੁਹੱਈਆ ਕਰਵਾਉਣ ਲਈ ਕੋਈ ਕਸਰ ਬਾਕੀ ਨਹੀ ਛੱਡੀ ਜਾਵੇਗੀ। ਇਹ ਪ੍ਰਗਟਾਵਾ ਡਾ. ਅਭਿਨਵ ਤ੍ਰਿਖਾ ਡਿਪਟੀ ਕਮਿਸ਼ਨਰ ਨੇ ਜ਼ਿਲ•ਾ ਟਰਾਂਸਪੋਰਟ ਦਫਤਰ ਨਵੀ ਬਣੀ ਇਮਾਰਤ ਵਿਚ ਤਬਦੀਲ ਕਰਨ ਸਮੇਂ ਕਰਵਾਏ ਸਮਾਗਮ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਇਸ ਮੌਕੇ ਸ੍ਰੀ ਜਗਵਿੰਦਰਜੀਤ ਸਿੰਘ ਗਰੇਵਾਲ ਵਧੀਕ ਡਿਪਟੀ ਕਮਿਸ਼ਨਰ (ਜ)-ਕਮ-ਜ਼ਿਲ•ਾ ਟਰਾਂਸਪੋਰਟ ਅਧਿਕਾਰੀ ਵੀ ਮੌਜੂਦ ਸਨ।

Ê ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸੂਬਾ ਸਰਕਾਰ ਲੋਕਾਂ ਦੀ ਸਹੂਲਤ ਲਈ ਇਕ ਛੱਤ ਹੇਠਾਂ ਸੇਵਾਵਾਂ ਪ੍ਰਦਾਨ ਕਰ  ਰਹੀ ਹੈ ਅਤੇ ਲੋਕਾਂ ਨੂੰ ਨਿਰਧਾਰਿਤ ਸਮੇਂ ਅੰਦਰ ਵੱਖ-ਵੱਖ ਵਿਭਾਗਾਂ ਰਾਹੀਂ ਸੇਵਾਵਾਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ। ਉਨਾਂ ਦੱਸਿਆ ਕਿ ਸਥਾਨਕ ਕਚਹਿਰੀਆਂ ਵਿਖੇ (ਵਧੀਕ ਡਿਪਟੀ ਕਮਿਸ਼ਨਰ (ਜ) ਦੇ ਦਫਤਰ ਦੇ ਨਜ਼ਦੀਕ) ਬਣੀ ਇਸ ਨਵੀਂ ਇਮਾਰਤ ਵਿਚ ਡੀ.ਟੀ.ਓ ਤਬਦੀਲ ਕੀਤਾ ਗਿਆ ਹੈ ਅਤੇ ਇਸ ਇਮਾਰਤ ਦੀ ਮੁਰੰਮਤ ‘ਤੇ 20 ਲੱਖ ਰੁਪਏ ਖਰਚ ਕੀਤੇ ਗਏ ਹਨ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਡੀ.ਟੀ.ਓ ਦਫਤਰ ਇਸ ਨਵੀ ਇਮਰਾਤ ਵਿਚ ਆਉਣ ‘ਤੇ ਲੋਕਾਂ ਨੂੰ ਪਹਿਲਾਂ ਨਾਲ ਜ਼ਿਆਦਾ ਬਿਹਤਰ ਢੰਗ ਨਾਲ ਸੇਵਾਵਾਂ ਦਿੱਤੀਆਂ ਜਾਣਗੀਆਂ। ਲੋਕਾਂ ਦੀ ਸਹੂਲਤ ਲਈ ਵੱਖਰਾ ਟਾਇਲਟ, ਪੀਣ ਲਈ ਸਾਫ ਪਾਣੀ ਤੇ ਬੈਠਣ ਆਦਿ ਦੀਆਂ ਸਹੂਲਤਾਂ ਪ੍ਰਦਾਨ ਕੀਤੀਆਂ ਗਈਆਂ ਹਨ। ਉਨਾਂ ਦੱਸਿਆ ਕਿ ਲੋਕਾਂ ਦੀ  ਸਹੂਲਤ ਲਈ 7 ਖਿੜਕੀਆਂ ਸਥਾਪਿਤ ਕੀਤੀਆਂ ਗਈਆਂ ਹਨ ਜਿਥੇ ਲੋਕਾਂ ਨੂੰ ਡੀ.ਟੀ.ਓ ਵਿਭਾਗ ਨਾਲ ਸਬੰਧਿਤ ਸੇਵਾਵਾਂ ਪ੍ਰਦਾਨ ਕੀਤੀਆਂ ਜਾਣਗੀਆਂ।
ਇਸ ਤੋਂ ਪਹਿਲਾਂ ਡੀ.ਟੀ.ਓ ਦੀ ਇਮਾਰਤ ਦੇ ਸ਼ੁੱਭ ਆਰੰਭ ਤੋਂ ਪਹਿਲਾਂ ਪਰਮਾਤਮਾ ਦਾ ਓਟ ਆਸਰਾ ਲੈਦਿਆਂ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਕਰਵਾਇਆ ਗਿਆ ਤੇ ਗੁਰੂ ਦਾ ਲੰਗਰ ਵਰਤਾਇਆ ਗਿਆ। ਇਸ ਮੌਕੇ ਸ੍ਰੀ ਹਰਜਿੰਦਰ ਸਿੰਘ ਐਸ.ਡੀ.ਓ ਪੀ.ਡਬਲਿਊ.ਡੀ ਸਮੇਤ ਡੀ.ਟੀ.ਓ ਦਾ ਅਮਲਾ ਹਾਜਰ ਸੀ।
Scroll To Top