Home / ਪੰਜਾਬ / ਗੁਰਦੁਆਰਾ ਸਿੰਘ ਸਭਾ ਵਿਖੇ ਸ਼ਰਧਾਂ-ਭਾਵਨਾਂ ਨਾਲ ਮਨਾਇਆ ਪ੍ਰਕਾਸ਼ ਪੁਰਬ
ਗੁਰਦੁਆਰਾ ਸਿੰਘ ਸਭਾ ਵਿਖੇ ਸ਼ਰਧਾਂ-ਭਾਵਨਾਂ ਨਾਲ ਮਨਾਇਆ ਪ੍ਰਕਾਸ਼ ਪੁਰਬ

ਗੁਰਦੁਆਰਾ ਸਿੰਘ ਸਭਾ ਵਿਖੇ ਸ਼ਰਧਾਂ-ਭਾਵਨਾਂ ਨਾਲ ਮਨਾਇਆ ਪ੍ਰਕਾਸ਼ ਪੁਰਬ

ਸ਼ਾਹਕੋਟ/ਮਲਸੀਆਂ, 25 ਨਵੰਬਰ (ਅਜ਼ਾਦ ਸਿੰਘ ਸਚਦੇਵਾ) ਪਹਿਲੀ ਪਾਤਸ਼ਾਹੀ ਸਾਹਿਬ ਸ਼੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਬੁੱਧਵਾਰ ਨੂੰ ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ ਮੇਨ ਬਜ਼ਾਰ ਸ਼ਾਹਕੋਟ ਵਿਖੇ ਪ੍ਰਬੰਧਕ ਕਮੇਟੀ ਵੱਲੋਂ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਬੜੀ ਹੀ ਸ਼ਰਧਾਂ-ਭਾਵਨਾਂ ਨਾਲ ਮਨਾਇਆ ਗਿਆ । ਇਸ ਮੌਕੇ ਵੱਡੀ ਗਿਣਤੀ ‘ਚ ਸੰਗਤਾਂ ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੋਈਆਂ । ਇਸ ਮੌਕੇ ਸਵੇਰ ਸਮੇਂ ਸ਼੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ, ਉਪਰੰਤ ਨਿਸ਼ਾਨ ਸਾਹਿਬ ‘ਤੇ ਚੌਲਾ ਚੜ•ਾਉਣ ਦੀ ਸੇਵਾ ਨਿਭਾਈ ਗਈ । ਇਸ ਮੌਕੇ ਭਾਈ ਨਰਿੰਦਰਪਾਲ ਸਿੰਘ, ਭਾਈ ਪ੍ਰਿਤਪਾਲ ਸਿੰਘ, ਬੀਬੀ ਸੁਰਿੰਦਰ ਕੌਰ ਦੇਵਗੁਣ, ਭਾਈ ਮਨਪ੍ਰੀਤ ਸਿੰਘ, ਭਾਈ ਸੁਖਵਿੰਦਰ ਸਿੰਘ ਨੇ ਸੰਗਤਾਂ ਨੂੰ ਕਥਾ ਅਤੇ ਕੀਰਤਨ ਦੁਆਰਾ ਗੁਰਬਾਣੀ ਨਾਲ ਜੋੜਿਆ । ਇਸ ਮੌਕੇ ਸੰਗਤਾਂ ਨੂੰ ਚਾਹ-ਸਮੋਸਿਆਂ ਦਾ ਲੰਗਰ ਵੀ ਵਰਤਾਇਆ ਗਿਆ । ਦੁਪਹਿਰ ਸਮੇਂ ਬੀਬੀ ਰਣਜੀਤ ਕੌਰ, ਉਨ•ਾਂ ਦੀ ਲੜਕੀ ਅਵਨੀਤ ਕੌਰ ਅਤੇ ਲੜਕੇ ਮੇਹਰਜੋਤ ਸਿੰਘ ਨੇ ਸੰਗਤਾਂ ਨੂੰ ਕੀਰਤਨ ਦੁਆਰਾ ਨਿਹਾਲ ਕੀਤਾ, ਉਪਰੰਤ ਅਕਾਲ ਅਕੈਡਮੀ ਕਾਕੜਾ ਦੇ ਵਿਦਿਆਰਥੀਆਂ ਨੇ ਕੀਰਤਨ ਕੀਤਾ ਅਤੇ ਧਾਰਮਿਕ ਕਵਿਤਾਵਾਂ ਸੁਣਾਕੇ ਸੰਗਤਾਂ ਨੂੰ ਗੁਰਬਾਣੀ ਨਾਲ ਜੋੜਿਆ । ਇਸ ਮੌਕੇ ਪ੍ਰਬੰਧਕਾਂ ਵੱਲੋਂ ਵੱਖ-ਵਖ ਕੀਰਤਨੀ ਜੱਥਿਆ ਨੂੰ ਵਿਸ਼ੇਸ਼ ਤੌਰ ‘ਤੇ ਸਨਮਾਨਤ ਕੀਤਾ ਗਿਆ । ਇਸ ਮੌਕੇ ਸੰਗਤਾਂ ਨੂੰ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ । ਇਸ ਮੌਕੇ ਹੋਰਨਾਂ ਤੋਂ ਇਲਾਵਾ ਡਾ. ਅਰਵਿੰਦਰ ਸਿੰਘ ਰੂਪਰਾ ਸਾਬਕਾ ਕੌਂਸਲਰ, ਗੁਰਚਰਨ ਸਿੰਘ ਰੂਪਰਾ, ਕੁਲਦੀਪ ਸਿੰਘ ਦੀਦ, ਸੁਰਿੰਦਰਪਾਲ ਸਿੰਘ ਪ੍ਰਧਾਨ ਵਾਤਾਵਰਨ ਸੰਭਾਲ ਸੁਸਾਇਟੀ, ਸਾਧੂ ਸਿੰਘ ਬਜਾਜ, ਗੁਰਮੀਤ ਸਿੰਘ ਬਜਾਜ, ਜਤਿੰਦਰ ਸਿੰਘ, ਜਸਪ੍ਰੀਤ ਸਿੰਘ, ਅੰਮ੍ਰਿਤਪਾਲ ਸਿੰਘ, ਮਨਦੀਪ ਸਿੰਘ ਰੂਪਰਾ, ਪਰਮਿੰਦਰ ਸਿੰਘ ਰੂਪਰਾ, ਸੁਖਪਾਲ ਸਿੰਘ ਦੇਵਗੁਣ, ਮਨਜੀਤ ਸਿੰਘ ਝੀਤਾ, ਪ੍ਰਿੰਸੀਪਲ ਮਨਜੀਤ ਸਿੰਘ, ਤਰਲੋਕ ਸਿੰਘ ਰੂਪਰਾ, ਅਮਰੀਕ ਸਿੰਘ ਬਾਂਸਲ, ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਦਲਜੀਤ ਸਿੰਘ ਰੂਪਰਾ, ਕਮਲਜੀਤ ਸਿੰਘ ਸੀਨੀਅਰ ਮੀਤ ਪ੍ਰਧਾਨ, ਹਰਪਾਲ ਸਿੰਘ ਮੀਤ ਪ੍ਰਧਾਨ, ਸ਼ਰਨਜੀਤ ਸਿੰਘ ਖਾਲਸਾ ਜਨਰਲ ਸਕੱਤਰ, ਪਰਮਜੀਤ ਸਿੰਘ ਖਾਲਸਾ, ਜਸਵਿੰਦਰ ਸਿੰਘ ਖਾਲਸਾ, ਤਜਿੰਦਰ ਸਿੰਘ ਖਾਲਸਾ, ਅਵਤਾਰ ਸਿੰਘ, ਗੁਰਮੁੱਖ ਸਿੰਘ ਬਾਟੂ, ਹਰਵਿੰਦਰ ਸਿੰਘ ਖਾਲਸਾ, ਨਿਰਮਲ ਸਿੰਘ ਨਿੰਮੀ, ਜਗਜੀਤ ਸਿੰਘ, ਤੇਜਮੋਹਨ ਸਿੰਘ, ਜਸਵਿੰਦਰ ਸਿੰਘ ਅਕਾਲੀ, ਕੁਲਵਿੰਦਰ ਸਿੰਘ, ਸਿਮਰਨਜੀਤ ਸਿੰਘ ਲਵਲੀ, ਅਮਨਦੀਪ ਸਿੰਘ, ਚਰਨ ਸਿੰਘ, ਹਰਭਜਨ ਸਿੰਘ, ਪਰਮਜੀਤ ਸਿੰਘ ਮਨਿਆਰੀ ਵਾਲੇ, ਪ੍ਰਿਤਪਾਲ ਸਿੰਘ (ਸਾਰੇ) ਮੈਂਬਰ ਆਦਿ ਹਾਜ਼ਰ ਸਨ ।

Scroll To Top