Home / ਪੰਜਾਬ / ਪੰਜਾਬ ਸਰਕਾਰ ਹੋਣਹਾਰ ਵਿਦਿਆਰਥੀਆਂ ਨੂੰ 12ਵੀਂ ਜਮਾਤ ਬਾਅਦ ਪ੍ਰੋਫੈਸ਼ਨਲ ਕੋਰਸਾਂ ‘ਚ ਦਾਖ਼ਲਾ ਦਿਵਾਉਣ ਲਈ ਵਚਨਬੱਧ-ਕੁਮਾਰ ਅਮਿਤ
ਪੰਜਾਬ ਸਰਕਾਰ ਹੋਣਹਾਰ ਵਿਦਿਆਰਥੀਆਂ ਨੂੰ 12ਵੀਂ ਜਮਾਤ ਬਾਅਦ ਪ੍ਰੋਫੈਸ਼ਨਲ ਕੋਰਸਾਂ ‘ਚ ਦਾਖ਼ਲਾ ਦਿਵਾਉਣ ਲਈ ਵਚਨਬੱਧ-ਕੁਮਾਰ ਅਮਿਤ

ਪੰਜਾਬ ਸਰਕਾਰ ਹੋਣਹਾਰ ਵਿਦਿਆਰਥੀਆਂ ਨੂੰ 12ਵੀਂ ਜਮਾਤ ਬਾਅਦ ਪ੍ਰੋਫੈਸ਼ਨਲ ਕੋਰਸਾਂ ‘ਚ ਦਾਖ਼ਲਾ ਦਿਵਾਉਣ ਲਈ ਵਚਨਬੱਧ-ਕੁਮਾਰ ਅਮਿਤ

ਲੁਧਿਆਣਾ, 5 ਫਰਵਰੀ ( ਸਤ ਪਾਲ ਸੋਨੀ ) : ਮੁੱਖ ਮੰਤਰੀ ਪੰਜਾਬ ਦੇ ਵਧੀਕ ਪ੍ਰਮੁੱਖ ਸਕੱਤਰ ਸ੍ਰੀ ਕੁਮਾਰ ਅਮਿਤ ਨੇ ਅੱਜ ਸਥਾਨਕ ਮੈਰੀਟੋਰੀਅਸ ਸਕੂਲ ਦੇ ਵਿਦਿਆਰਥੀਆਂ ਨੂੰ ਭਰੋਸਾ ਦਿੱਤਾ ਹੈ ਕਿ ਪੰਜਾਬ ਸਰਕਾਰ ਹੋਣਹਾਰ ਵਿਦਿਆਰਥੀਆਂ ਨੂੰ ਬਾਰਵੀਂ ਜਮਾਤ ਬਾਅਦ ਪ੍ਰੋਫੈਸ਼ਨਲ ਕੋਰਸਾਂ ਵਿੱਚ ਦਾਖ਼ਲਾ ਦਿਵਾਉਣ ਲਈ ਵਚਨਬੱਧ ਹੈ। ਸ੍ਰੀ ਅਮਿਤ ਨੇ ਇਸ ਸਕੂਲ ਦਾ ਵਿਸ਼ੇਸ਼ ਤੌਰ ‘ਤੇ ਦੌਰਾ ਕੀਤਾ ਅਤੇ ਵਿਦਿਆਰਥੀਆਂ ਨਾਲ ਵਿਚਾਰ ਸਾਂਝੇ ਕੀਤੇ। ਇਸ ਦੌਰਾਨ ਡਿਪਟੀ ਕਮਿਸ਼ਨਰ ਸ੍ਰੀ ਰਵੀ ਭਗਤ ਨੇ ਵੀ ਸਕੂਲ ਦਾ ਦੌਰਾ ਕੀਤਾ ਅਤੇ ਵਿਦਿਆਰਥੀਆਂ ਨਾਲ ਗੱਲਬਾਤ ਕਰਕੇ ਆਪਣੇ ਤਜ਼ਰਬੇ ਸਾਂਝੇ ਕੀਤੇ। ਸ੍ਰੀ ਭਗਤ ਨੇ ਸਕੂਲ ਦੀ ਸਾਇੰਸ ਲੈਬਾਰਟਰੀ, ਮੈੱਸ ਅਤੇ ਹੋਸਟਲਾਂ ਦਾ ਵੀ ਦੌਰਾ ਕੀਤਾ ਅਤੇ ਪ੍ਰਬੰਧਾਂ ਦਾ ਜਾਇਜ਼ਾ ਲਿਆ।

ਵਿਦਿਆਰਥੀਆਂ ਨੂੰ ਸੰਬੋਧਨ ਹੁੰਦਿਆਂ ਸ੍ਰੀ ਅਮਿਤ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਮੈਰੀਟੋਰੀਅਸ ਸਕੂਲਾਂ ਦੀ ਸਥਾਪਨਾ ਕਰਕੇ ਇਸ ਗੱਲ ‘ਤੇ ਜ਼ੋਰ ਦਿੱਤਾ ਹੈ ਕਿ ਇਥੇ ਪੜਨ ਵਾਲੇ ਵਿਦਿਆਰਥੀ ਬਾਰਵੀਂ ਜਮਾਤ ਬਾਅਦ ਦੇਸ਼ ਦੇ ਉੱਚ ਪ੍ਰੋਫੈਸ਼ਨਲ ਕਾਲਜਾਂ ਵਿੱਚ ਦਾਖ਼ਲਾ ਲੈ ਸਕਣ। ਉਨ•ਾਂ ਕਿਹਾ ਕਿ ਇਸ ਦਿਸ਼ਾ ਵਿੱਚ ਸਾਰੇ ਵਿਦਿਆਰਥੀਆਂ ਦਾ ਵੇਰਵਾ ਇਕੱਤਰ ਕੀਤਾ ਜਾ ਰਿਹਾ ਹੈ ਤਾਂ ਜੋ ਪੰਜਾਬ ਸਰਕਾਰ ਅਗਲੇਰੀ ਕਾਰਵਾਈ ਕਰ ਸਕੇ। ਡਿਪਟੀ ਕਮਿਸ਼ਨਰ ਸ੍ਰੀ ਰਵੀ ਭਗਤ ਨੇ ਵਿਦਿਆਰਥੀਆਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਹ ਆਪਣੇ ਜੀਵਨ ਵਿੱਚ ਸਮੇਂ ਦਾ ਸਹੀ ਉਪਯੋਗ ਕਰਕੇ ਸਖ਼ਤ ਮਿਹਨਤ ਕਰਨ। ਉਨ•ਾਂ ਵਿਦਿਆਰਥੀਆਂ ਨਾਲ ਆਪਣੇ ਜੀਵਨ ਦੇ ਤਜ਼ਰਬੇ ਅਤੇ ਸਫ਼ਲਤਾ ਦੇ ਤਰੀਕੇ ਸਾਂਝੇ ਕੀਤੇ। ਇਸ ਮੌਕੇ ਹੋਰਨਾਂ ਤੋਂ ਇਲਾਵਾ ਜ਼ਿਲ•ਾ ਸਿੱਖਿਆ ਅਫ਼ਸਰ (ਸੈ. ਸਿ.) ਸ਼੍ਰੀਮਤੀ ਪਰਮਜੀਤ ਕੌਰ ਚਾਹਲ, ਪ੍ਰਿੰਸੀਪਲ ਸ੍ਰੀ ਅਨੂਪ ਪਾਸੀ ਅਤੇ ਵਿਦਿਆਰਥੀ ਹਾਜ਼ਿਰ ਸਨ।

Scroll To Top