Home / featured / ਢਾਕਾ ‘ਚ ਅੱਤਵਾਦੀ ਹਮਲੇ ਤੋਂ ਬਾਅਦ ਭਾਰਤ-ਬੰਗਲਾਦੇਸ਼ ਸਰਹੱਦ ‘ਤੇ ਅਲਰਟ
ਢਾਕਾ ‘ਚ ਅੱਤਵਾਦੀ ਹਮਲੇ ਤੋਂ ਬਾਅਦ ਭਾਰਤ-ਬੰਗਲਾਦੇਸ਼ ਸਰਹੱਦ ‘ਤੇ ਅਲਰਟ

ਢਾਕਾ ‘ਚ ਅੱਤਵਾਦੀ ਹਮਲੇ ਤੋਂ ਬਾਅਦ ਭਾਰਤ-ਬੰਗਲਾਦੇਸ਼ ਸਰਹੱਦ ‘ਤੇ ਅਲਰਟ

ਨਵੀਂ ਦਿੱਲੀ— ਬੰਗਲਾਦੇਸ਼ ‘ਚ ਹੋਏ ਅੱਤਵਾਦੀ ਹਮਲੇ ਨੇ ਅੱਤਵਾਦੀ ਸੰਗਠਨ ਇਸਲਾਮਿਕ ਸਟੇਟ (ਆਈ. ਐਸ.) ਦੇ ਖਤਰੇ ਨੂੰ ਭਾਰਤ ਦੀ ਦਹਿਲੀਜ਼ ‘ਤੇ ਲਿਆ ਖੜ੍ਹਾ ਕੀਤਾ ਹੈ। ਹਮਲੇ ਤੋਂ ਬਾਅਦ ਭਾਰਤ ‘ਚ ਸੁਰੱਖਿਆ ਏਜੰਸੀਆਂ ਬੇਹੱਦ ਚੌਕਸ ਹੋ ਗਈਆਂ ਹਨ। ਇਸ ਅੱਤਵਾਦੀ ਹਮਲੇ ਦੇ ਮੱਦੇਨਜ਼ਰ ਬੰਗਲਾਦੇਸ਼ ਨਾਲ ਲੱਗਦੀ 856 ਕਿਲੋਮੀਟਰ ਲੰਬੀ ਸਰਹੱਦ ‘ਤੇ ਅਲਰਟ ਜਾਰੀ ਕਰ ਦਿੱਤਾ ਗਿਆ ਹੈ। ਪੁਲਸ ਦੇ ਇਕ ਸੀਨੀਅਰ ਅਧਿਕਾਰੀ ਨੇ ਕਿਹਾ ਕਿ ਢਾਕਾ ਵਿਚ ਅੱਤਵਾਦੀ ਹਮਲੇ ਦੀ ਸੂਚਨਾ ਇੱਥੇ ਮਿਲਦੇ ਹੀ ਬੀ. ਐਸ. ਐਫ. ਅਤੇ ਸੂਬਾ ਪੁਲਸ ਸਮੇਤ ਹੋਰ ਸੁਰੱਖਿਆ ਫੋਰਸਾਂ ਨੂੰ ਅਲਰਟ ਕਰ ਦਿੱਤਾ ਗਿਆ ਤਾਂ ਕਿ ਕੋਈ ਸ਼ਰਾਰਤੀ ਤੱਤ ਸਰਹੱਦ ਪਾਰ ਕਰ ਕੇ ਭਾਰਤੀ ਖੇਤਰ ਵਿਚ ਦਾਖਲ ਨਾ ਹੋ ਸਕੇ।
ਖਾਸ ਤੌਰ ਪੱਛਮੀ ਬੰਗਾਲ ਅਤੇ ਅਸਾਮ ‘ਚ ਚੌਕਸੀ ਵਧਾ ਦਿੱਤੀ ਗਈ ਹੈ। ਅਜਿਹੀ ਸ਼ੰਕਾ ਜ਼ਾਹਰ ਕੀਤੀ ਜਾ ਰਹੀ ਹੈ ਕਿ ਆਈ. ਐਸ ਬੰਗਲਾਦੇਸ਼ ਦੇ ਰਸਤੇ ਭਾਰਤ ‘ਚ ਇਨ੍ਹਾਂ ਸੂਬਿਆਂ ਨੂੰ ਆਪਣਾ ਨਿਸ਼ਾਨਾ ਬਣਾ ਸਕਦਾ ਹੈ। ਹਾਲਾਂਕਿ ਇਸ ਦਰਮਿਆਨ ਅਜਿਹੀਆਂ ਖਬਰਾਂ ਹਨ ਕਿ ਢਾਕਾ ਵਿਚ ਹੋਏ ਅੱਤਵਾਦੀ ਹਮਲੇ ਦੇ ਪਿੱਛੇ ਆਈ. ਐਸ. ਦਾ ਨਹੀਂ ਸਗੋਂ ਕਿ ਬੰਗਲਾਦੇਸ਼ ਦੇ ਸਥਾਨਕ ਪਾਬੰਦੀਸ਼ੁਦਾ ਅੱਤਵਾਦੀ ਸੰਗਠਨ ‘ਜਮਾਏਤ-ਉਲ-ਮੁਜਾਹੀਦੀਨ ਬੰਗਲਾਦੇਸ਼’ ਦਾ ਹੱਥ ਹੈ।

Scroll To Top