Home / ਮੁੱਖ ਖਬਰਾਂ / ਤਖ਼ਤ ਸ੍ਰੀ ਪਟਨਾ ਸਾਹਿਬ ਦੇ ਜਥੇਦਾਰ ਗਿਆਨੀ ਇਕਬਾਲ ਸਿੰਘ ਮੁਅੱਤਲ
ਤਖ਼ਤ ਸ੍ਰੀ ਪਟਨਾ ਸਾਹਿਬ ਦੇ ਜਥੇਦਾਰ ਗਿਆਨੀ ਇਕਬਾਲ ਸਿੰਘ ਮੁਅੱਤਲ

ਤਖ਼ਤ ਸ੍ਰੀ ਪਟਨਾ ਸਾਹਿਬ ਦੇ ਜਥੇਦਾਰ ਗਿਆਨੀ ਇਕਬਾਲ ਸਿੰਘ ਮੁਅੱਤਲ

ਅੰਮਿ੍ਤਸਰ, 8 ਜਨਵਰੀ (ਸੁਖਵਿੰਦਰਜੀਤ ਸਿੰਘ ਬਹੋੜੂ)-ਦਸਮ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾ²ਸ਼ ਪੁਰਬ ਸਮਾਗਮਾਂ ਦੌਰਾਨ ਤਖ਼ਤ ਸ੍ਰੀ ਪਟਨਾ ਸਾਹਿਬ ਵਿਖੇ ਹਿੰਸਕ ਝੜਪਾਂ ਹੋਣ ਦਾ ਸਖਤ ਨੋਟਿਸ ਲੈਂਦਿਆਂ ਅੱਜ ਤਖ਼ਤ ਸ੍ਰੀ ਪਟਨਾ ਸਾਹਿਬ ਦੀ ਅੰਤਿ੍ਗ ਕਮੇਟੀ ਨੇ ਆਪਣੇ ਇਕ ਮਹੱਤਵਪੂਰਨ ਫ਼ੈਸਲੇ ਰਾਹੀਂ ਤਖ਼ਤ ਸ੍ਰੀ ਪਟਨਾ ਸਾਹਿਬ ਦੇ ਜਥੇਦਾਰ ਗਿਆਨੀ ਇਕਬਾਲ ਸਿੰਘ ਨੂੰ ਮੁਅੱਤਲ ਕਰ ਦਿੱਤਾ ਹੈ | ਜ਼ਿਕਰਯੋਗ ਹੈ ਕਿ ਬੀਤੇ ਦਿਨ ਤਖ਼ਤ ਸ੍ਰੀ ਪਟਨਾ ਸਾਹਿਬ ਦੀ ਪ੍ਰਬੰਧਕ ਕਮੇਟੀ ਵੱਲੋਂ ਗਿਆਨੀ ਪ੍ਰਤਾਪ ਸਿੰਘ ਨੂੰ ਵਧੀਕ ਜਥੇਦਾਰ ਨਿਯੁਕਤ ਕਰਨ ਦੀ ਗਿਆਨੀ ਇਕਬਾਲ ਸਿੰਘ ਨੇ ਸਖਤ ਵਿਰੋਧਤਾ ਕੀਤੀ ਸੀ | ਤਖ਼ਤ ਸ੍ਰੀ ਪਟਨਾ ਸਾਹਿਬ ਦੀ ਕਾਰਜਕਾਰਨੀ ਦੀ ਇਕ ਅਹਿਮ ਮੀਟਿੰਗ ਪ੍ਰਧਾਨ ਆਰ. ਐਸ. ਗਾਂਧੀ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਸਮੂਹ ਮੈਂਬਰਾਂ ਨੇ ਫ਼ੈਸਲਾ ਲੈਂਦਿਆਂ ਬੀਤੇ ਦਿਨੀਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ‘ਤੇ ਤਖ਼ਤ ਸ੍ਰੀ ਪਟਨਾ ਸਾਹਿਬ ਦੇ ਜਥੇਦਾਰ ਗਿਆਨੀ ਇਕਬਾਲ ਸਿੰਘ ਵੱਲੋਂ ਜਿਸ ਤਰ੍ਹਾਂ ਮਰਿਆਦਾ ਦੀ ਉਲੰਘਣਾ ਕੀਤੇ ਜਾਣ ਕਾਰਨ ਦੇਸ਼ ਵਿਦੇਸ਼ਾਂ ਵਿਚ ਤਖ਼ਤ ਸਾਹਿਬ ਦੇ ਮਾਣ ਸਨਮਾਨ ਨੂੰ ਠੇਸ ਪੁੱਜੀ ਹੈ | ਮੀਟਿੰਗ ਦੌਰਾਨ ਗਿਆਨੀ ਇਕਬਾਲ ਸਿੰਘ ਵੱਲੋਂ ਕੀਤੀ ਕਾਰਵਾਈ ਦੀ ਨਿੰਦਾ ਕੀਤੀ ਗਈ | ਇਕੱਤਰਤਾ ‘ਚ ਹਾਜ਼ਰ ਮੈਂਬਰਾਂ ਨੇ ਸਰਬਸੰਮਤੀ ਨਾਲ ਲਏ ਫ਼ੈਸਲੇ ਰਾਹੀਂ ਇਸ ਘਟਨਾ ਦੀ ਜਾਂਚ ਲਈ 13 ਮੈਂਬਰੀ ਕਮੇਟੀ ਦਾ ਗਠਨ ਕੀਤਾ ਗਿਆ ਹੈ, ਜਿਸ ਵਿਚ ਗੁਰਬਖਸ਼ ਸਿੰਘ ਸਲੂਜਾ, ਗੁਰਦਿਆਲ ਸਿੰਘ, ਗੁਰਸ਼ਰਨ ਸਿੰਘ ਚਾਵਲਾ ਨੂੰ ਇਸ ਕਮੇਟੀ ਦਾ ਮੈਂਬਰ ਨਿਯੁੱਕਤ ਕੀਤਾ ਗਿਆ ਹੈ | ਇਹ ਕਮੇਟੀ ਇਕ ਹਫ਼ਤੇ ‘ਚ ਆਪਣੀ ਰਿਪੋਰਟ ਦੇਵੇਗੀ | ਇਕੱਤਰਤਾ ਉਪਰੰਤ ਜਨਰਲ ਸਕੱਤਰ ਚਰਨਜੀਤ ਸਿੰਘ ਵੱਲੋਂ ਜਾਰੀ ਪ੍ਰੈਸ ਰਿਲੀਜ਼ ਅਨੁਸਾਰ ਪ੍ਰਕਾਸ਼ ਪੁਰਬ ਨੂੰ ਸਮਰਪਿਤ ਦੀਵਾਨ ਸਜਿਆ ਹੋਇਆ ਸੀ | ਭਾਈ ਪਿੰਦਰਪਾਲ ਸਿੰਘ ਦੀ ਕਥਾ ਸਮਾਪਤੀ ਉਪਰੰਤ ਜਿਉਂ ਹੀ ਗਿਆਨੀ ਪ੍ਰਤਾਪ ਸਿੰਘ ਨੂੰ ਵਧੀਕ ਜਥੇਦਾਰ ਨਿਯੁਕਤ ਕਰਨ ਦਾ ਐਲਾਨ ਕੀਤੇ ਜਾਣ ਉਪਰੰਤ ਉਨ੍ਹਾਂ ਦੀ ਦਸਤਾਰਬੰਦੀ ਕੀਤੀ ਜਾ ਰਹੀ ਸੀ | ਇਸੇ ਦੌਰਾਨ ਜਥੇਦਾਰ ਗਿਆਨੀ ਇਕਬਾਲ ਸਿੰਘ ਆਪਣੇ ਸਾਥੀਆਂ ਦੇ ਨਾਲ ਸਟੇਜ਼ ‘ਤੇ ਚੜ੍ਹ ਗਏ ਅਤੇ ਨਿਯੁਕਤੀ ਦਾ ਵਿਰੋਧ ਕਰਨ ਲੱਗੇ, ਜਿਸ ਕਾਰਨ ਮਰਿਆਦਾ ਦੀ ਘੋਰ ਉਲੰਘਣਾ ਹੋਈ | ਇਸ ਲਈ ਇਸ ਘਟਨਾ ਬਾਅਦ ਇਕਬਾਲ ਸਿੰਘ ਨੂੰ ਤਖ਼ਤ ਸ੍ਰੀ ਪਟਨਾ ਸਾਹਿਬ ਦੇ ਜਥੇਦਾਰ ਬਣੇ ਰਹਿਣ ਦਾ ਕੋਈ ਹੱਕ ਨਹੀਂ ਹੈ | ਇਸ ਲਈ ਕਮੇਟੀ ਵੱਲੋਂ ਗਿਆਨੀ ਇਕਬਾਲ ਸਿੰਘ ਤੇ ਉਨ੍ਹਾਂ ਦੇ ਪੁੱਤਰ ਗੁਰਪ੍ਰਸ਼ਾਦ ਸਿੰਘ ਅਤੇ ਗ੍ਰੰਥੀ ਗੁਰਦਿਆਲ ਸਿੰਘ ਨੂੰ ਮੁਅੱਤਲ ਕੀਤੇ ਜਾਣ ਦਾ ਫ਼ੈਸਲਾ ਕੀਤਾ ਗਿਆ ਹੈ | ਉਨ੍ਹਾਂ ਸਪੱਸ਼ਟ ਕੀਤਾ ਕਿ ਜਥੇਦਾਰ ਦੀ ਨਿਯੁਕਤੀ ਅਤੇ ਉਨ੍ਹਾਂ ਨੂੰ ਹਟਾਉਣ ਦਾ ਹੱਕ ਕਮੇਟੀ ਦੇ ਕੋਲ ਹੈ | ਉਨ੍ਹਾਂ ਪ੍ਰਸ਼ਾਸਨ ਵੱਲੋਂ ਵੀ ਉਸ ਵਕਤ ਤੁਰੰਤ ਹਰਕਤ ਵਿਚ ਆ ਕੇ ਅਮਨ ਸ਼ਾਂਤੀ ਬਣਾਈ ਰੱਖਣ ਲਈ ਦਿੱਤੇ ਸਹਿਯੋਗ ਦਾ ਧੰਨਵਾਦ ਕੀਤਾ | ਉਨ੍ਹਾਂ ਸਪੱਸ਼ਟ ਕੀਤਾ ਕਿ ਨਵੇਂ ਵਧੀਕ ਜਥੇਦਾਰ ਦੀ ਜ਼ਰੂਰਤ ਕਮੇਟੀ ਨੂੰ ਇਸ ਲਈ ਮਹਿਸੂਸ ਹੋਈ ਕਿਉਂਕਿ ਤਖ਼ਤ ਸ੍ਰੀ ਹਜ਼ੂਰ ਸਾਹਿਬ ਦੇ ਮੁੱਖ ਗ੍ਰੰਥੀ ਵਜੋਂ ਕੰਮ ਕਰਦੇ ਰਹੇ ਹਨ ਤੇ ਉਨ੍ਹਾਂ ਕੋਲ ਸ਼ਤਾਬਦੀ ਮਨਾਉਣ ਸਬੰਧੀ ਵਿਸ਼ਾਲ ਤਜ਼ਰਬਾ ਹੈ | ਇਸ ਲਈ ਸਾਲ 2017 ‘ਚ ਆ ਰਹੀ 350ਵੀਂ ਸਾਲਾ ਸ਼ਤਾਬਦੀ ਸਮਾਰੋਹ ਦੀਆਂ ਤਿਆਰੀਆਂ ਸਬੰਧੀ ਕਮੇਟੀ ਨੂੰ ਉਨ੍ਹਾਂ ਦੀ ਸਹਾਇਤਾ ਦੀ ਸਖਤ ਲੋੜ ਹੈ |
ਇਸੇ ਦੌਰਾਨ ਪ੍ਰਾਪਤ ਜਾਣਕਾਰੀ ਅਨੁਸਾਰ ਗਿਆਨੀ ਇਕਬਾਲ ਸਿੰਘ ਨੇ ਤਖਤ ਸ੍ਰੀ ਪਟਨਾ ਸਾਹਿਬ ਦੀ ਅੰਤਿ੍ਗ ਕਮੇਟੀ ਵੱਲੋਂ ਜਾਂਚ ਲਈ ਬਣਾਈ ਗਈ ਉਕਤ 13 ਮੈਂਬਰੀ ਕਮੇਟੀ ਭੰਗ ਕਰਦਿਆਂ ਨਵੀਂ ਨਿਯੁਕਤੀ ਰੱਦ ਕਰ ਦਿੱਤੀ ਹੈ |

Scroll To Top