Home / ਪੰਜਾਬ / ਸਵੱਛ ਭਾਰਤ ਮੁਹਿੰਮ ਤਹਿਤ ਕਪੂਰਥਲਾ ਸ਼ਹਿਰ ਦੇ ਸੁੰਦਰੀਕਰਨ ਲਈ ਵਿਸ਼ੇਸ਼ ਕਦਮ ਚੁੱਕੇ ਜਾਣਗੇ-ਡਿਪਟੀ ਕਮਿਸ਼ਨਰ
ਸਵੱਛ ਭਾਰਤ ਮੁਹਿੰਮ ਤਹਿਤ ਕਪੂਰਥਲਾ ਸ਼ਹਿਰ ਦੇ ਸੁੰਦਰੀਕਰਨ ਲਈ ਵਿਸ਼ੇਸ਼ ਕਦਮ ਚੁੱਕੇ ਜਾਣਗੇ-ਡਿਪਟੀ ਕਮਿਸ਼ਨਰ

ਸਵੱਛ ਭਾਰਤ ਮੁਹਿੰਮ ਤਹਿਤ ਕਪੂਰਥਲਾ ਸ਼ਹਿਰ ਦੇ ਸੁੰਦਰੀਕਰਨ ਲਈ ਵਿਸ਼ੇਸ਼ ਕਦਮ ਚੁੱਕੇ ਜਾਣਗੇ-ਡਿਪਟੀ ਕਮਿਸ਼ਨਰ

ਕਪੂਰਥਲਾ, 18 ਨਵੰਬਰ :
ਡਿਪਟੀ ਕਮਿਸ਼ਨਰ ਕਪੂਰਥਲਾ ਸ. ਗੁਰਲਵਲੀਨ ਸਿੰਘ ਸਿੱਧੂ ਨੇ ਸ਼ਹਿਰ ਨੂੰ ਸਾਫ ਸੁਥਰਾ ਬਣਾਉਣ ਲਈ ਆਪਣੀ ਪ੍ਰਤੀਬੱਧਤਾ ਨੂੰ ਦੁਹਰਾਉਂਦਿਆਂ ਅੱਜ ਸ਼ਹਿਰ ਦੇ ਮਾਲ ਰੋਡ ਦਾ ਦੌਰਾ ਕੀਤਾ ਅਤੇ ਨਗਰ ਕੌਂਸਲ ਦੇ ਅਧਿਕਾਰੀਆਂ ਨੂੰ ਮਾਲ ਰੋਡ ਨੂੰ 2 ਦਿਨਾਂ ਦੇ ਅੰਦਰ-ਅੰਦਰ ਸਾਫ ਸੁਥਰਾ ਬਣਾਉਣ ਲਈ ਸਖਤ ਦਿਸ਼ਾ-ਨਿਰਦੇਸ਼ ਜਾਰੀ ਕੀਤੇ । ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸ. ਸਰਬਜੀਤ ਸਿੰਘ ਵਾਲੀਆ, ਕਾਰਜ ਸਾਧਕ ਅਫਸਰ ਸ਼੍ਰੀ ਸੰਦੀਪ ਤਿਵਾੜੀ ਵੀ ਉਹਨਾਂ ਦੇ ਨਾਲ ਸਨ ।
ਇਸ ਮੌਕੇ ਉਹਨਾਂ ਕਿਹਾ ਕਿ ਸ਼ਹਿਰ ਦੇ ਮਾਲ ਰੋਡ ਨੂੰ ਖੂਬਸੂਰਤ ਬਣਾਇਆ ਜਾਵੇਗਾ ।ਉਹਨਾਂ ਨਗਰ ਕੌਂਸਲ ਦੇ ਅਧਿਕਾਰੀਆਂ ਨੂੰ ਕਿਹਾ ਕਿ ਮਾਲ ਰੋਡ ਦੀ ਸਫਾਈ ਕਰਨ ਦੇ ਨਾਲ-ਨਾਲ ਟੁੱਟੀਆਂ ਹੋਈਆਂ ਗਰਿੱਲਾਂ ਨੂੰ ਠੀਕ ਕਰਾਉਣ ਅਤੇ ਰੰਗ-ਰੋਗਨ ਕਰਾਉਣ ਦੇ ਆਦੇਸ਼ ਦਿੱਤੇ ।ਉਹਨਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਧੁੰਦ ਦੇ ਮੌਸਮ ਨੂੰ ਧਿਆਨ ਵਿੱਚ ਰੱਖਦਿਆਂ ਸ਼ਹਿਰ ਦੀਆਂ ਪ੍ਰਮੁੱਖ ਸੜ•ਕਾਂ ‘ਤੇ ਲੱਗੀਆਂ ਸਾਰੀਆਂ ਸਟਰੀਟ ਲਾਈਟਾਂ ਨੂੰ ਤੁਰੰਤ ਠੀਕ ਕਰਨ ਦੇ ਆਦੇਸ਼ ਦਿੱਤੇ ਗਏ ਹਨ ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਵੱਛ ਭਾਰਤ ਮੁਹਿੰਮ ਤਹਿਤ ਕਪੂਰਥਲਾ ਸ਼ਹਿਰ ਦੇ ਸੁੰਦਰੀਕਰਨ ਲਈ ਵਿਸ਼ੇਸ਼ ਕਦਮ ਚੁੱਕੇ ਜਾਣਗੇ ਅਤੇ ਸ਼ਹਿਰ ਵਿੱਚ ਕੂੜੇ-ਕਰਕਟ ਦੀ ਸਮੱਸਿਆ ਤੋਂ ਨਿਜ਼ਾਤ ਦਿਵਾਇਆ ਜਾਵੇਗਾ ।ਉਹਨਾਂ ਕਿਹਾ ਕਿ ਸ਼ਹਿਰ ਦੀਆਂ ਵੱਖ-ਵੱਖ ਸੜ•ਕਾਂ ‘ਤੇ ਹੋਏ ਨਜਾਇਜ਼ ਕਬਜਿਆਂ ਨੂੰ ਵੀ ਹਟਾਇਆ ਜਾਵੇਗਾ ਤਾਂ ਜੋ ਸ਼ਹਿਰ ਵਾਸੀਆਂ ਨੂੰ ਕੋਈ ਨਾ ਮੁਸ਼ਕਿਲ ਨਾ ਆਵੇ ।

Scroll To Top