Home / ਪੰਜਾਬ / ਕੇਂਦਰ ਸਰਕਾਰ ਦੀਆਂ ਸਕੀਮਾਂ ਦਾ ਲਾਭ ਹੇਠਲੇ ਪੱਧਰ ਤੱਕ ਪਹੁੰਚਾਇਆ ਜਾਵੇ-ਵਿਜੇ ਸਾਂਪਲਾ
ਕੇਂਦਰ ਸਰਕਾਰ ਦੀਆਂ ਸਕੀਮਾਂ ਦਾ ਲਾਭ ਹੇਠਲੇ ਪੱਧਰ ਤੱਕ ਪਹੁੰਚਾਇਆ ਜਾਵੇ-ਵਿਜੇ ਸਾਂਪਲਾ

ਕੇਂਦਰ ਸਰਕਾਰ ਦੀਆਂ ਸਕੀਮਾਂ ਦਾ ਲਾਭ ਹੇਠਲੇ ਪੱਧਰ ਤੱਕ ਪਹੁੰਚਾਇਆ ਜਾਵੇ-ਵਿਜੇ ਸਾਂਪਲਾ

ਕਪੂਰਥਲਾ, 14 ਜੁਲਾਈ :
ਸਮਾਜਿਕ ਨਿਆਂ ਅਤੇ ਸਸ਼ਕਤੀਕਰਨ ਬਾਰੇ ਕੇਂਦਰੀ ਰਾਜ ਮੰਤਰੀ ਸ੍ਰੀ ਵਿਜੇ ਸਾਂਪਲਾ ਨੇ ਅੱਜ ਜ਼ਿਲ•ਾ ਵਿਕਾਸ ਕੋਆਰਡੀਨੇਸ਼ਨ ਤੇ ਮੌਨੀਟਰਿੰਗ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਜ਼ਿਲ•ਾ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਕੇਂਦਰ ਸਰਕਾਰ ਦੀਆਂ ਸਕੀਮਾਂ ਦਾ ਲਾਭ ਹੇਠਲੇ ਪੱਧਰ ਤੱਕ ਪਹੁੰਚਾਇਆ ਜਾਵੇ। ਸ੍ਰੀ ਸਾਂਪਲਾ, ਜਿਹੜੇ ਕਿ ਜ਼ਿਲ•ਾ ਵਿਕਾਸ ਕੋਆਰਡੀਨੇਸ਼ਨ ਤੇ ਮੌਨੀਟਰਿੰਗ ਕਮੇਟੀ ਦੇ ਚੇਅਰਮੈਨ ਵੀ ਹਨ, ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਸਮਾਜ ਦੇ ਹਰੇਕ ਵਰਗ ਦੀ ਭਲਾਈ ਲਈ ਅਨੇਕਾਂ ਭਲਾਈ ਸਕੀਮਾਂ ਚਲਾਈਆਂ ਜਾ ਰਹੀਆਂ ਹਨ, ਜਿਨ•ਾਂ ਦਾ ਲਾਭ ਯੋਗ ਲਾਭਪਾਤਰੀਆਂ ਨੂੰ ਮਿਲਣਾ ਜ਼ਰੂਰੀ ਹੈ। ਉਨ•ਾਂ ਕਿਹਾ ਕਿ ਇਨ•ਾਂ ਸਕੀਮਾਂ ਬਾਰੇ ਵੱਧ ਤੋਂ ਵੱਧ ਲੋਕਾਂ ਨੂੰ ਜਾਗਰੂਕ ਕੀਤਾ ਜਾਵੇ।
ਇਸ ਦੌਰਾਨ ਸ੍ਰੀ ਸਾਂਪਲਾ ਨੇ ਜ਼ਿਲ•ੇ ਵਿਚ ਚੱਲ ਰਹੀਆਂ ਕੇਂਦਰੀ ਸਕੀਮਾਂ ਦੀ ਪ੍ਰਗਤੀ ਦਾ ਬਾਰੀਕੀ ਨਾਲ ਜਾਇਜ਼ਾ ਲਿਆ, ਜਿਨ•ਾਂ ਵਿਚ ਕੌਮੀ ਪੇਂਡੂ ਆਜੀਵਿਕਾ ਮਿਸ਼ਨ, ਗ੍ਰਾਮੀਣ ਕੌਸ਼ਲ ਯੋਜਨਾ, ਪ੍ਰਧਾਨ ਮੰਤਰੀ ਗ੍ਰਾਮ ਸੜਕ ਯੋਜਨਾ, ਕੌਮੀ ਸਮਾਜਿਕ ਸਹਾਇਤਾ ਪ੍ਰੋਗਰਾਮ, ਪ੍ਰਧਾਨ ਮੰਤਰੀ ਆਵਾਸ ਯੋਜਨਾ, ਸਵੱਛ ਭਾਰਤ ਮਿਸ਼ਨ, ਕੌਮੀ ਪੇਂਡੂ ਜਲ ਪ੍ਰੋਗਰਾਮ, ਪ੍ਰਧਾਨ ਮੰਤਰੀ ਕ੍ਰਿਸ਼ੀ ਸਿੰਚਾਈ ਯੋਜਨਾ, ਕੌਮੀ ਲੈਂਡ ਰਿਕਾਰਡਸ ਮਾਡਰਨਾਈਜ਼ੇਸ਼ਨ ਪ੍ਰੋਗਰਾਮ, ਗ੍ਰਾਮੀਣ ਜਿਓਤੀ ਯੋਜਨਾ, ਕੌਮੀ ਸਿਹਤ ਮਿਸ਼ਨ, ਸਰਵ ਸਿੱਖਿਆ ਅਭਿਆਨ, ਮਿਡ-ਡੇ-ਮੀਲ, ਬਾਲ ਵਿਕਾਸ ਸਕੀਮ, ਪ੍ਰਘਾਨ ਮੰਤਰੀ ਉਜ਼ਵਲਾ ਯੋਜਨਾ ਆਦਿ ਸ਼ਾਮਿਲ ਸਨ। ਇਸ ਤੋਂ ਇਲਾਵਾ ਉਨ•ਾਂ ਐਮ. ਪੀ ਲੈਡ ਸਕੀਮ ਅਧੀਨ 2016-17 ਤੇ 2017-18 ਦੌਰਾਨ ਹੁਣ ਤੱਕ ਹੋਏ ਕੰਮਾਂ ਦੀ ਪ੍ਰਗਤੀ ਦਾ ਮੁਲਾਂਕਣ ਵੀ ਕੀਤਾ। ਇਸ ਦੌਰਾਨ ਉਨ•ਾਂ ਅਧਿਕਾਰੀਆਂ ਨੂੰ ਇਨ•ਾਂ ਸਕੀਮਾਂ ਸਬੰਧੀ ਜ਼ਰੂਰੀ ਦਿਸ਼ਾ-ਨਿਰਦੇਸ਼ ਦਿੱਤੇ।
ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਮੁਹੰਮਦ ਤਇਅਬ, ਵਧੀਕ ਡਿਪਟੀ ਕਮਿਸ਼ਨਰ (ਜ) ਰਾਹੁਲ ਚਾਬਾ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਅਵਤਾਰ ਸਿੰਘ ਭੁੱਲਰ, ਐਸ. ਡੀ. ਐਮ ਭੁਲੱਥ ਡਾ. ਸੰਜੀਵ ਸ਼ਰਮਾ, ਐਸ. ਡੀ. ਐਮ ਫਗਵਾੜਾ ਜਿਓਤੀ ਬਾਲਾ, ਜ਼ਿਲ•ਾ ਮਾਲ ਅਫ਼ਸਰ ਜਸ਼ਨਜੀਤ ਸਿੰਘ, ਸਿਵਲ ਸਰਜਨ ਡਾ ਹਰਪ੍ਰੀਤ ਸਿੰਘ ਕਾਹਲੋਂ, ਕਮੇਟੀ ਦੇ ਮੈਂਬਰ ਅਤੇ ਵੱਖ-ਵੱਖ ਵਿਭਾਗਾਂ ਦੇ ਜ਼ਿਲ•ਾ ਅਧਿਕਾਰੀ ਹਾਜ਼ਰ ਸਨ।

Scroll To Top