Home / ਪੰਜਾਬ / ਸ਼ਹਿਰ ਦੀਆਂ ਸਮਾਜ ਸੇਵੀ ਅਤੇ ਧਾਰਮਿਕ ਜਥੇਬੰਦੀਆਂ ਨੇ ਸ਼੍ਰੀ ਅਮਰਨਾਥ ਯਾਤਰੀਆਂ ਤੇ ਹੋਏ ਹਮਲੇ ਦੀ ਕੀਤੀ ਨਿਖੇਧੀ
ਸ਼ਹਿਰ ਦੀਆਂ ਸਮਾਜ ਸੇਵੀ ਅਤੇ ਧਾਰਮਿਕ ਜਥੇਬੰਦੀਆਂ ਨੇ ਸ਼੍ਰੀ ਅਮਰਨਾਥ ਯਾਤਰੀਆਂ ਤੇ ਹੋਏ ਹਮਲੇ ਦੀ ਕੀਤੀ ਨਿਖੇਧੀ

ਸ਼ਹਿਰ ਦੀਆਂ ਸਮਾਜ ਸੇਵੀ ਅਤੇ ਧਾਰਮਿਕ ਜਥੇਬੰਦੀਆਂ ਨੇ ਸ਼੍ਰੀ ਅਮਰਨਾਥ ਯਾਤਰੀਆਂ ਤੇ ਹੋਏ ਹਮਲੇ ਦੀ ਕੀਤੀ ਨਿਖੇਧੀ

ਸ਼ਾਹਕੋਟ/ਮਲਸੀਆਂ, 14 ਜੁਲਾਈ (ਅਜ਼ਾਦ) ਬੀਤੇ ਦਿਨੀਂ ਸ਼੍ਰੀ ਅਮਰਨਾਥ ਯਾਤਰੀਆਂ ਤੇ ਜੰਮੂ-ਕਸ਼ਮੀਰ ਦੇ ਅੰਨਤਨਾਗ ਜਿਲ•ੇ ‘ਚ ਅੱਤਵਾਦੀਆਂ ਵੱਲੋਂ ਕੀਤੇ ਗਏ ਹਮਲੇ ‘ਚ ਸ਼ਹੀਦ ਹੋਏ ਯਾਤਰੀਆਂ ਨੂੰ ਸ਼ਾਹਕੋਟ ਸ਼ਹਿਰ ਵਿੱਚ ਕੈਂਡਲ ਮਾਰਚ ਕਰਕੇ ਸ਼ਰਧਾਂਜਲੀ ਭੇਟ ਕੀਤੀ ਗਈ । ਇਸ ਮੌਕੇ ਗੌਰਵ ਕਲੱਬ ਕਲੱਬ ਸ਼ਾਹਕੋਟ ਦੇ ਕੋਚ ਗੌਰਵ ਸ਼ਰਮਾਂ ਅਤੇ ਗੁਰਦੇਵ ਵਰਮਾ ਦੀ ਅਗਵਾਈ ‘ਚ ਦੁਸ਼ਹਿਰਾ ਗਰਾਊਂਡ ਸ਼ਾਹਕੋਟ ਤੋਂ ਕੱਢੇ ਗਏ ਕੈਂਡਲ ਮਾਰਚ ਵਿੱਚ ਵੱਖ-ਵੱਖ ਸਮਾਜ ਸੇਵੀ, ਧਾਰਮਿਕ ਸੰਸਥਾਵਾਂ ਦੇ ਨੁਮਾਇੰਦੇ ਅਤੇ ਸ਼ਹਿਰ ਦੇ ਲੋਕ ਸ਼ਾਮਲ ਹੋਏ । ਇਹ ਕੈਂਡਲ ਮਾਰਚ ਸ਼ਹਿਰ ਦੇ ਵੱਖ-ਵੱਖ ਮੁਹੱਲਿਆਂ ਅਤੇ ਬਜ਼ਾਰਾਂ ਵਿੱਚੋਂ ਦੀ ਹੁੰਦਾ ਹੋਇਆ ਵਾਪਸ ਦੁਸ਼ਹਿਰਾ ਗਰਾਊਂਡ ਵਿਖੇ ਸਮਾਪਤ ਹੋਇਆ । ਇਸ ਮੌਕੇ ਸਮਾਜ ਸੇਵਕ ਅਮਨ ਮਲਹੋਤਰਾ ਨੇ ਸ਼੍ਰੀ ਅਮਰਨਾਥ ਯਾਤਰੀਆਂ ਤੇ ਜੰਮੂ-ਕਸ਼ਮੀਰ ਦੇ ਅੰਨਤਨਾਗ ਜਿਲ•ੇ ‘ਚ ਹੋਏ ਅੱਤਵਾਦੀ ਹਮਲੇ ਦੀ ਸਖ਼ਤ ਸ਼ਬਦਾਂ ‘ਚ ਨਿਖੇਧੀ ਕਰਦਿਆ ਕਿਹਾ ਕਿ ਅੱਤਵਾਦ ਦਾ ਕੋਈ ਧਰਮ ਨਹੀਂ ਹੁੰਦਾ ਅਤੇ ਜਿਸ ਬਸ ‘ਤੇ ਅੱਤਵਾਦੀਆਂ ਵੱਲੋਂ ਹਮਲਾ ਕੀਤਾ ਗਿਆ, ਉਸ ਬਸ ਨੂੰ ਚਲਾਉਣ ਵਾਲਾ ਵੀ ਇੱਕ ਮੁਸਲਮਾਨ ਸੀ । ਉਨ•ਾਂ ਕਿਹਾ ਕਿ ਅਸੀਂ ਸਾਰੇ ਮੁਸਲਮਾਨਾਂ ਨੂੰ ਅੱਤਵਾਦੀ ਨਹੀਂ ਕਹਿੰਦੇ, ਪਰ ਸੂਬਾ ਅਤੇ ਕੇਂਦਰ ਸਰਕਾਰ ਨੂੰ ਪਹਿਲਾ ਹੀ ਸੂਚੇਤ ਹੋਣਾ ਚਾਹੀਦਾ ਸੀ ਕਿਉਂਕਿ ਅੱਤਵਾਦੀਆਂ ਵੱਲੋਂ ਪਹਿਲਾ ਹੀ ਹਮਲੇ ਦੀ ਚੇਤਾਵਨੀ ਦੇ ਦਿੱਤੀ ਗਈ ਸੀ, ਜਿਸ ਵਿੱਚ 7 ਸ਼ਰਧਾਲੂਆਂ ਨੂੰ ਮੌਤ ਦੇ ਘਾਟ ਉਤਾਰ ਦਿੱਤਾ ਗਿਆ ਅਤੇ ਬਹੁਤ ਸਾਰੇ ਸ਼ਰਧਾਲੂ ਹਮਲੇ ਵਿੱਚ ਗੰਭੀਰ ਜਖਮੀ ਹੋ ਗਏ । ਉਨ•ਾਂ ਕਿਹਾ ਕਿ ਹਰ ਵਿਅਕਤੀ ਨੂੰ ਆਪਣੇ-ਆਪਣੇ ਧਰਮ ਦਾ ਸਤਿਕਾਰ ਕਰਨ ਦਾ ਹੱਕ ਹੈ, ਪਰ ਮੌਕੇ ਦੀਆਂ ਸਰਕਾਰਾਂ ਵੱਲੋਂ ਇਸ ਤਰ•ਾਂ ਦੇ ਮਾਮਲਿਆਂ ਨੂੰ ਗੰਭੀਰਤਾਂ ਨਾਲ ਨਾ ਲੈਣ ਕਾਰਨ ਅੱਜ ਸਾਨੂੰ ਇਹ ਦਿਨ ਦੇਖਣੇ ਪੈ ਰਹੇ ਰਹੇ ਹਨ । ਉਨ•ਾਂ ਕਿਹਾ ਕਿ ਅੱਜ ਸਾਰੇ ਲੋਕਾਂ ਨੇ ਸ਼ਾਂਤਮਈ ਢੰਗ ਨਾਲ ਪ੍ਰਦਰਸ਼ਨ ਕਰਕੇ ਜਿਥੇ ਰੋਸ ਪ੍ਰਗਟ ਕੀਤਾ, ਉਥੇ ਹੀ ਅੱਤਵਾਦੀਆਂ ਵੱਲੋਂ ਕੀਤੇ ਗਏ ਹਮਲੇ ‘ਚ ਮਾਰੇ ਗਏ ਸ਼ਰਧਾਲੂਆਂ ਨੂੰ ਸ਼ਰਧਾਂਜ਼ਲੀ ਭੇਟ ਕੀਤੀ ਹੈ ਅਤੇ ਜੇਕਰ ਸੂਬਾ ਤੇ ਕੇਂਦਰ ਸਰਕਾਰ ਨੇ ਕੋਈ ਠੋਸ ਕਦਮ ਨਾ ਚੁੱਕੇ ਤਾਂ ਆਉਣ ਵਾਲੇ ਦਿਨਾਂ ਵਿੱਚ ਦੇਸ਼ ਭਰ ‘ਚ ਲੋਕ ਤਿੱਖੇ ਸੰਘਰਸ਼ ਲਈ ਮਜ਼ਬੂਰ ਹੋਣਗੇ । ਉਨ•ਾਂ ਸੂਬਾ ਅਤੇ ਕੇਂਦਰ ਸਰਕਾਰ ਤੋਂ ਮੰਗ ਕੀਤੀ ‘ਤੇ ਲੰਮੇ ਸਮੇਂ ਤੋਂ ਚੱਲ ਰਹੀ ਸ਼੍ਰੀ ਅਮਰਨਾਥ ਯਾਤਰਾ ‘ਤੇ ਜਾਣ ਵਾਲੇ ਸ਼ਰਧਾਲੂਆਂ ਦੀ ਸੁਰੱਖਿਆ ਯਕੀਨੀ ਬਣਾਈ ਜਾਵੇ ਤਾਂ ਜੋ ਅੱਤਵਾਦੀ ਅੱਗੇ ਤੋਂ ਅਜਿਹੀ ਘਟਨਾ ਨੂੰ ਅੰਜਾਮ ਦੇਣ ਦੀ ਕੋਸ਼ਿਸ਼ ਨਾ ਕਰ ਸਕਣ । ਇਸ ਮੌਕੇ ਹੋਰਨਾਂ ਤੋਂ ਇਲਾਵਾ ਗੁਰਦੇਵ ਵਰਮਾ, ਗੌਰਵ ਸ਼ਰਮਾ, ਖੁਸ਼ਦੀਪ ਸਿੰਘ ਧੰਜੂ, ਸੁਰਿੰਦਰਪਾਲ ਸਿੰਘ ਮੈਡੀਕਲ ਵਾਲੇ, ਰਾਹੁਲ ਪੰਡਿਤ, ਗੁਰਦੀਪ ਸਿੰਘ ਗਰੇਵਾਲ, ਰੱਜਤ ਵਡੈਹਰਾ, ਰਾਜੀਵ ਗੁਪਤਾ, ਸ਼ਿਵ ਨਰਾਇਣ ਗੁਪਤਾ, ਰਾਜ ਕੁਮਾਰ ਰਾਜੂ, ਕੁਲਦੀਪ ਕੁਮਾਰ ਸਚਦੇਵਾ, ਬਖਸ਼ੀਸ਼ ਸਿੰਘ ਮਠਾੜੂ, ਅਜੇ ਸ਼ਰਮਾਂ, ਰੋਹਿਤ ਗੋਇਲ, ਮਾਧਵ ਗੋਇਲ, ਰਾਜ ਗੁਪਤਾ, ਅਜੀਤ ਸਿੰਘ ਝੀਤਾ, ਕੁਲਦੀਪ ਸਿੰਘ ਦੀਦ, ਮਨਪ੍ਰੀਤ ਸਿੰਘ ਪਨੇਸਰ, ਸਪਰਸ਼, ਰਾਹੁਲ ਗੁਪਤਾ, ਹਰਸ਼, ਪੁਰੀ, ਸੌਰਵ, ਰਾਹੁਲ, ਰਵਨੀਤ, ਰਾਘਵ ਆਦਿ ਸਮੇਤ ਵੱਡੀ ਗਿਣਤੀ ‘ਚ ਲੋਕ ਹਾਜ਼ਰ ਸਨ ।

Scroll To Top