Home / ਪੰਜਾਬ / ਪੱਤੀ ਖੁਰਮਪੁਰ ਮਲਸੀਆਂ ‘ਚ ਚੋਰਾਂ ਨੇ ਘਰ ਨੂੰ ਬਣਾਇਆ ਨਿਸ਼ਾਨਾਂ
ਪੱਤੀ ਖੁਰਮਪੁਰ ਮਲਸੀਆਂ ‘ਚ ਚੋਰਾਂ ਨੇ ਘਰ ਨੂੰ ਬਣਾਇਆ ਨਿਸ਼ਾਨਾਂ

ਪੱਤੀ ਖੁਰਮਪੁਰ ਮਲਸੀਆਂ ‘ਚ ਚੋਰਾਂ ਨੇ ਘਰ ਨੂੰ ਬਣਾਇਆ ਨਿਸ਼ਾਨਾਂ

ਸ਼ਾਹਕੋਟ/ਮਲਸੀਆਂ, 7 ਅਗਸਤ (ਏ.ਐਸ. ਅਰੋੜਾ) ਬੀਤੀ ਰਾਤ ਪੱਤੀ ਖੁਰਮਪੁਰ (ਮਲਸੀਆਂ) ਵਿਖੇ ਚੋਰਾਂ ਨੇ ਇੱਕ ਘਰ ਨੂੰ ਨਿਸ਼ਾਨਾਂ ਬਣਾਕੇ ਘਰ ‘ਚੋਂ ਲੱਖਾਂ ਦੇ ਗਹਿਣੇ ਅਤੇ ਨਕਦੀ ਚੋਰੀ ਕਰ ਲਈ । ਚੋਰੀ ਦੀ ਵਾਰਦਾਤ ਸਬੰਧੀ ਜਾਣਕਾਰੀ ਦਿੰਦਿਆਂ ਘਰ ਦੇ ਮਾਲਿਕ ਮੁਹੰਮਦ ਸ਼ਰੀਫ਼ ਪੁੱਤਰ ਅਬਦੁਲ ਸਫੂਰ ਵਾਸੀ ਪੱਤੀ ਖੁਰਮਪੁਰ (ਮਲਸੀਆਂ) ਨੇ ਦੱਸਿਆ ਕਿ ਉਹ ਪਿੰਡਾਂ ਵਿੱਚ ਸੇਲਜ਼ਮੈਨ ਦਾ ਕੰਮ ਕਰਦਾ ਹੈ। ਰਾਤ ਉਹ ਆਪਣੇ ਪਰਿਵਾਰ ਸਮੇਤ ਘਰ ਵਿੱਚ ਸੁੱਤੇ ਪਏ ਸੀ ਕਿ ਚੁਬਾਰੇ ਵਿੱਚੋਂ ਚੋਰ ਘਰ ਵਿੱਚ ਦਾਖਲ ਹੋਏ ਅਤੇ ਹੇਠਾਂ ਕਮਰੇ ਅੰਦਰ ਪਈ ਅਲਮਾਰੀ ਵਿੱਚੋਂ ਕਰੀਬ ਡੇਢ ਲੱਖ ਰੁਪਏ ਦੇ ਗਹਿਣੇ ਅਤੇ 50 ਹਜ਼ਾਰ ਰੁਪਏ ਦੇ ਕਰੀਬ ਨਕਦੀ ਚੋਰੀ ਕਰਕੇ ਲੈ ਗਏ । ਉਨਾਂ ਦੱਸਿਆ ਕਿ ਜਦ ਅਸੀਂ ਸਵੇਰੇ ਉਠ ਕੇ ਦੇਖਿਆ ਤਾਂ ਕਮਰੇ ਵਿੱਚ ਪਈ ਅਲਮਾਰੀ ਖੁੱਲ•ੀ ਪਈ ਸੀ ਅਤੇ ਅਲਮਾਰੀ ਵਿੱਚ ਪਿਤਾ ਸਾਰਾ ਸਮਾਨ ਖਿਲਰਿਆ ਹੋਇਆ ਸੀ । ਉਨਾਂ ਦੱਸਿਆ ਕਿ ਚੋਰਾਂ ਦੀਆਂ ਚੱਪਲਾਂ ਉੱਪਰ ਚੁਬਾਰੇ ਵਿੱਚ ਮਿਲੀਆਂ ਅਤੇ ਚੋਰੀ ਦੀ ਵਾਰਦਾਤ ਸਬੰਧੀ ਮਲਸੀਆਂ ਚੌਂਕੀ ਦੀ ਪੁਲਿਸ ਨੂੰ ਸੂਚਿਤ ਕਰ ਦਿੱਤਾ ਗਿਆ ਹੈ।

Scroll To Top