Home / featured / ਜੰਮੂ-ਕਸ਼ਮੀਰ ‘ਚ ਅੱਤਵਾਦੀ ਹਮਲਾ, ਇਕ ਜਵਾਨ ਸ਼ਹੀਦ
ਜੰਮੂ-ਕਸ਼ਮੀਰ ‘ਚ ਅੱਤਵਾਦੀ ਹਮਲਾ, ਇਕ ਜਵਾਨ ਸ਼ਹੀਦ

ਜੰਮੂ-ਕਸ਼ਮੀਰ ‘ਚ ਅੱਤਵਾਦੀ ਹਮਲਾ, ਇਕ ਜਵਾਨ ਸ਼ਹੀਦ

ਅਨੰਤਨਾਗ— ਜੰਮੂ-ਕਸ਼ਮੀਰ ਦੇ ਅਨੰਤਨਾਗ ਜ਼ਿਲੇ ‘ਚ ਅੱਤਵਾਦੀਆਂ ਨੇ ਪੁਲਸ ਮੁਲਾਜ਼ਮਾਂ ‘ਤੇ ਅਚਾਨਕ ਹਮਲਾ ਕਰ ਦਿੱਤਾ। ਸ਼ਨੀਵਾਰ ਸ਼ਾਮ ਨੂੰ ਹੋਏ ਹਮਲੇ ‘ਚ ਇਕ ਪੁਲਸ ਮੁਲਾਜ਼ਮ ਦੀ ਮੌਤ ਦੀ ਹੋ ਗਈ, ਜਦੋਂ ਕਿ ਦੋ ਹੋਰ ਜ਼ਖਮੀ ਹੋ ਗਏ। ਇਹ ਹਮਲਾ ਜਿਸ ਜਗ੍ਹਾ ਹੋਇਆ ਹੈ, ਉਥੋਂ ਤਕਰੀਬਨ 500 ਗਜ ਦੀ ਦੂਰੀ ‘ਤੇ ਗ੍ਰਹਿ ਮੰਤਰੀ ਰਾਜਨਾਥ ਸਿੰਘ ਐਤਵਾਰ ਨੂੰ ਮੀਟਿੰਗ ਕਰਨ ਵਾਲੇ ਹਨ। ਰਾਜਨਾਥ ਸਿੰਘ ਚਾਰ ਦਿਨ ਦੇ ਦੌਰੇ ‘ਤੇ ਕਸ਼ਮੀਰ ਗਏ ਹੋਏ ਹਨ। ਇਸ ਤੋਂ ਪਹਿਲਾਂ, ਸ਼ਨੀਵਾਰ ਸਵੇਰੇ ਉੱਤਰ ਕਸ਼ਮੀਰ ‘ਚ ਬਾਰਾਮੁੱਲਾ ਜ਼ਿਲੇ ਦੇ ਸੋਪੋਰ ‘ਚ ਸੁਰੱਖਿਆ ਫੋਰਸਾਂ ਨਾਲ ਮੁਕਾਬਲੇ ‘ਚ ਇਕ ਅਣਪਛਾਤੇ ਅੱਤਵਾਦੀ ਦੀ ਮੌਤ ਹੋ ਗਈ ਸੀ।

Scroll To Top