Home / ਪੰਜਾਬ / ਡਿਪਟੀ ਕਮਿਸ਼ਨਰ ਵੱਲੋਂ ਪਰਾਲੀ ਪ੍ਰਬੰਧ ਪ੍ਰਦਰਸ਼ਨੀ ਦਾ ਜਾਇਜ਼ਾ
ਡਿਪਟੀ ਕਮਿਸ਼ਨਰ ਵੱਲੋਂ ਪਰਾਲੀ ਪ੍ਰਬੰਧ ਪ੍ਰਦਰਸ਼ਨੀ ਦਾ ਜਾਇਜ਼ਾ

ਡਿਪਟੀ ਕਮਿਸ਼ਨਰ ਵੱਲੋਂ ਪਰਾਲੀ ਪ੍ਰਬੰਧ ਪ੍ਰਦਰਸ਼ਨੀ ਦਾ ਜਾਇਜ਼ਾ

ਕਪੂਰਥਲਾ, 26 ਸਤੰਬਰ :  ਖੇਤੀਬਾੜੀ ਵਿਭਾਗ ਕਪੂਰਥਲਾ ਵੱਲੋਂ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨੂੰ ਅੱਗ ਲਾਉਣ ਦੀ ਬਜਾਏ ਖੇਤਾਂ ਵਿਚ ਹੀ ਵਾਹੁਣ ਦੀ ਮੁਹਿੰਮ ਚਲਾਈ ਜਾ ਰਹੀ ਹੈ। ਇਸੇ ਲੜੀ ਤਹਿਤ ਪਿੰਡ ਬਰਿੰਦਰਪੁਰ ਵਿਖੇ ਝੋਨੇ ਦੀ ਪਰਾਲੀ ਨੂੰ ਸਾਂਭਣ ਦੇ ਢੰਗ-ਤਰੀਕਿਆਂ ਬਾਰੇ ਖੇਤ ਪ੍ਰਦਰਸ਼ਨੀ ਦਾ ਜਾਇਜ਼ਾ ਲੈਣ ਪਹੁੰਚੇ ਡਿਪਟੀ ਕਮਿਸ਼ਨਰ ਸ੍ਰੀ ਮੁਹੰਮਦ ਤਇਅਬ ਨੇ ਖੇਤੀਬਾੜੀ ਵਿਭਾਗ ਵੱਲੋਂ ਕੀਤੇ ਕੰਮਾਂ ‘ਤੇ ਤਸੱਲੀ ਦਾ ਪ੍ਰਗਟਾਵਾ ਕਰਦਿਆਂ ਨੈਸ਼ਨਲ ਗ੍ਰੀਨ ਟ੍ਰਿਬਿਊਨਲ ਦੇ ਹੁਕਮਾਂ ਦੀ ਪਾਲਣਾ ਕਰਾਉਣ ਦੀ ਪੁਰਜ਼ੋਰ ਤਾਕੀਦ ਕੀਤੀ। ਉਨ•ਾਂ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਦੀ ਅਪੀਲ ਕਰਦਿਆਂ ਕਿਹਾ ਕਿ ਧਰਤੀ ਦੀ ਸਿਹਤ ਅਤੇ ਵਾਤਾਵਰਨ ਦੀ ਸਾਂਭ-ਸੰਭਾਲ ਲਈ ਪਰਾਲੀ ਨੂੰ ਖੇਤਾਂ ਵਿਚ ਹੀ ਦਬਾਇਆ ਜਾਵੇ। ਉਨ•ਾਂ ਕਿਸਾਨਾਂ ਨੂੰ ਇਸ ਸਬੰਧੀ ਭਲਕੇ 27 ਸਤੰਬਰ ਨੂੰ ਅਰਜਨ ਫਾਰਮ, ਕਰਤਾਰਪੁਰ ਰੋਡ, ਕਪੂਰਥਲਾ ਵਿਖੇ ਲਗਾਏ ਜਾ ਰਹੇ ਕਿਸਾਨ ਮੇਲੇ ਵਿਚ ਹੁੰਮ-ਹੁੰਮਾ ਕੇ ਪਹੁੰਚਣ ਦੀ ਅਪੀਲ ਕੀਤੀ।
ਇਸ ਮੌਕੇ ਪਰਾਲੀ ਪ੍ਰਬੰਧਨ ਦੀ ਕਾਰਜ ਪ੍ਰਣਾਲੀ ਦਾ ਵਿਸਥਾਰ ਕਰਦਿਆਂ ਮੁੱਖ ਖੇਤੀਬਾੜੀ ਅਫ਼ਸਰ ਡਾ ਰਵੇਲ ਸਿੰਘ ਨੇ ਦੱਸਿਆ ਕਿ ਪਹਿਲਾਂ ਖੇਤਾਂ ਵਿਚੋਂ ਸੁਪਰ ਐਸ ਐਮ ਐਸ ਲੱਗੀ ਕੰਬਾਇਨ ਨਾਲ ਝੋਨੇ ਦੀ ਕਟਾਈ ਕੀਤੀ ਜਾਵੇ ਅਤੇ ਬਾਅਦ ਵਿਚ ਝੋਨੇ ਦੇ ਮੁੱਢਾਂ ਨੂੰ ਮਲਚਰ ਨਾਲ ਕੁਤਰਾ ਕਰਕੇ ਉਲਟਾਵੇਂ ਹਲ਼ ਨਾਲ ਸਾਰੀ ਪਰਾਲੀ ਖੇਤ ਵਿਚ ਦਬਾ ਦਿੱਤੀ ਜਾਵੇ। ਇਸ ਉਪਰੰਤ ਤਵੀਆਂ ਨਾਲ ਖੇਤ ਵਾਹ ਕੇ ਰੋਟਾਵੇਟਰ ਚਲਾਉਣ ਤੋਂ ਬਾਅਦ ਆਲੂਆਂ ਅਤੇ ਹੋਰ ਸਬਜ਼ੀਆਂ ਦੀ ਬਿਜਾਈ ਕੀਤੀ ਜਾ ਸਕਦੀ ਹੈ। ਉਨ•ਾਂ ਕਿਹਾ ਕਿ ਪਰਾਲੀ ਨੂੰ ਖੇਤ ਵਿਚ ਗਾਲ਼ਣ ਨਾਲ ਬੇਸ਼ੱਕ ਆਮ ਨਾਲੋਂ ਕੁਝ ਵਧੇਰੇ ਖ਼ਰਚਾ ਹੁੰਦਾ ਹੈ ਪਰੰਤੂ ਕਾਰਬਨਿਕ ਮਾਦੇ ਦੇ ਰੁਪ ਵਿਚ ਧਰਤੀ ਦੀ ਸਿਹਤ ਲਈ ਲੋੜੀਂਦੀ ਖ਼ੁਰਾਕ ਭਰਪੂਰ ਮਾਤਰਾ ਵਿਚ ਮਿਲਦੀ ਹੈ। ਇਸ ਮੌਕੇ ਇੰਜ: ਜਗਦੀਸ਼ ਸਿੰਘ ਅਤੇ ਹੋਰ ਅਧਿਕਾਰੀ ਉਨ•ਾਂ ਦੇ ਨਾਲ ਸਨ।

Scroll To Top