Home / ਪੰਜਾਬ / ਡਿਪਟੀ ਕਮਿਸ਼ਨਰ ਵੱਲੋਂ ਪੋਲਿੰਗ ਸਟੇਸ਼ਨਾਂ ਦੇ ਪੁਨਰਗਠਨ ਸਬੰਧੀ ਮੀਟਿੰਗ
ਡਿਪਟੀ ਕਮਿਸ਼ਨਰ ਵੱਲੋਂ ਪੋਲਿੰਗ ਸਟੇਸ਼ਨਾਂ ਦੇ ਪੁਨਰਗਠਨ ਸਬੰਧੀ ਮੀਟਿੰਗ

ਡਿਪਟੀ ਕਮਿਸ਼ਨਰ ਵੱਲੋਂ ਪੋਲਿੰਗ ਸਟੇਸ਼ਨਾਂ ਦੇ ਪੁਨਰਗਠਨ ਸਬੰਧੀ ਮੀਟਿੰਗ

ਕਪੂਰਥਲਾ, 26 ਸਤੰਬਰ :
ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਜ਼ਿਲ•ਾ ਚੋਣ ਅਫ਼ਸਰ ਸ੍ਰੀ ਮੁਹੰਮਦ ਤਇਅਬ ਦੀ ਪ੍ਰਧਾਨਗੀ ਹੇਠ ਜ਼ਿਲ•ੇ ਦੇ ਪੋਲਿੰਗ ਸਟੇਸ਼ਨਾਂ ਦੇ ਪੁਨਰਗਠਨ ਸਬੰਧੀ ਅਧਿਕਾਰੀਆਂ ਅਤੇ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਵਿਸ਼ੇਸ਼ ਮੀਟਿੰਗ ਹੋਈ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਰਾਹੁਲ ਚਾਬਾ, ਐਸ. ਡੀ. ਐਮ ਫਗਵਾੜਾ ਸ੍ਰੀਮਤੀ ਜੋਤੀ ਬਾਲਾ ਮੱਟੂ, ਤਹਿਸੀਲਦਾਰ ਚੋਣਾਂ ਸ੍ਰੀਮਤੀ ਮਨਜੀਤ ਕੌਰ, ਤਹਿਸੀਲਦਾਰ ਸੁਲਤਾਨਪੁਰ ਲੋਧੀ ਗੁਰਮੀਤ ਸਿੰਘ ਮਾਨ ਤੋਂ ਇਲਾਵਾ ਵੱਖ-ਵੱਖ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦੇ ਹਾਜ਼ਰ ਸਨ।
ਇਸ ਮੌਕੇ ਜ਼ਿਲ•ਾ ਚੋਣ ਅਫ਼ਸਰ ਸ੍ਰੀ ਮੁਹੰਮਦ ਤਇਅਬ ਨੇ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਜ਼ਿਲ•ੇ ਵਿਚ ਪੋਲਿੰਗ ਸਟੇਸ਼ਨਾਂ ਦਾ ਪੁਨਰਗਠਨ ਇਸ ਤਰੀਕੇ ਨਾਲ ਕੀਤਾ ਜਾਣਾ ਹੈ ਕਿ ਪੋਲਿੰਗ ਸਟੇਸ਼ਨ ਵਿਚ ਪੇਂਡੂ ਖੇਤਰ ਵਿਚ 1200 ਅਤੇ ਸ਼ਹਿਰੀ ਖੇਤਰ ਵਿਚ 1400 ਤੋਂ ਵੱਧ ਵੋਟਰ ਨਾ ਹੋਣ। ਉਨ•ਾਂ ਦੱਸਿਆ ਕਿ ਜਿਸ ਪੋਲਿੰਗ ਸਟੇਸ਼ਨ ‘ਤੇ ਵੋਟਰਾਂ ਦੀ ਗਿਣਤੀ ਜ਼ਿਆਦਾ ਹੈ, ਉਥੇ ਨਵੇਂ ਪੋਲਿੰਗ ਸਟੇਸ਼ਨ ਬਣਾਏ ਜਾਣਗੇ। ਉਨ•ਾਂ ਕਿਹਾ ਕਿ ਪੋਲਿੰਗ ਸਟੇਸ਼ਨਾਂ ਦਾ ਪੁਨਰਗਠਨ ਰਾਜਨੀਤਿਕ ਪਾਰਟੀਆਂ ਨਾਲ ਵਿਚਾਰ-ਵਟਾਂਦਰੇ ਤੋਂ ਬਾਅਦ ਹੀ ਕੀਤk ਜਾਵੇਗਾ। ਉਨ•ਾਂ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਅਪੀਲ ਕੀਤੀ ਕਿ ਉਹ ਪੋਲਿੰਗ ਸਟੇਸ਼ਨਾਂ ਸਬੰਧੀ ਤਜਵੀਜ਼ਾਂ ਅਤੇ ਸੁਝਾਅ ਦੇਣ ਤਾਂ ਜੋ ਇਸ ਕੰਮ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜਿ•ਆ ਜਾ ਸਕੇ। ਉਨ•ਾਂ ਦੱਸਿਆ ਕਿ ਇਸ ਵੇਲੇ ਕਪੂਰਥਲਾ ਜ਼ਿਲ•ੇ ਵਿਚ 756 ਪੋਲਿੰਗ ਬੂਥ ਹਨ, ਜਿਨ•ਾਂ ਵਿਚੋਂ ਵਿਧਾਨ ਸਭਾ ਹਲਕਾ ਭੁਲੱਥ ਵਿਚ 174, ਕਪੂਰਥਲਾ ‘ਚ 182, ਸੁਲਤਾਨਪੁਰ ਲੋਧੀ ‘ਚ 188 ਅਤੇ ਫਗਵਾੜਾ ‘ਚ 212 ਪੋਲਿੰਗ ਬੂਥ ਸ਼ਾਮਿਲ ਹਨ।

Scroll To Top