Home / featured / ਪਾਕਿ ਚੋਣ ਕਮਿਸ਼ਨ ਨੇ ਇਮਰਾਨ ਖਾਨ ਵਿਰੁੱਧ ਜਾਰੀ ਕੀਤਾ ਗੈਰ-ਜ਼ਮਾਨਤੀ ਵਾਰੰਟ
ਪਾਕਿ ਚੋਣ ਕਮਿਸ਼ਨ ਨੇ ਇਮਰਾਨ ਖਾਨ ਵਿਰੁੱਧ ਜਾਰੀ ਕੀਤਾ ਗੈਰ-ਜ਼ਮਾਨਤੀ ਵਾਰੰਟ

ਪਾਕਿ ਚੋਣ ਕਮਿਸ਼ਨ ਨੇ ਇਮਰਾਨ ਖਾਨ ਵਿਰੁੱਧ ਜਾਰੀ ਕੀਤਾ ਗੈਰ-ਜ਼ਮਾਨਤੀ ਵਾਰੰਟ

ਇਸਲਾਮਾਬਾਦ — ਪਾਕਿਸਤਾਨ ਦੇ ਚੋਣ ਕਮਿਸ਼ਨ ਨੇ ਪਾਕਿਸਤਾਨ ਤਹਿਰੀਕ-ਏ-ਇਨਸਾਫ ਦੇ ਪ੍ਰਧਾਨ ਇਮਰਾਨ ਖਾਨ ਦੀ ਗ੍ਰਿਫਤਾਰੀ ਲਈ ਗੈਰ-ਜ਼ਮਾਨਤੀ ਵਾਰੰਟ ਜਾਰੀ ਕੀਤਾ ਹੈ। ਇਮਰਾਨ ਖਾਨ ਵਲੋਂ ਕਮਿਸ਼ਨ ‘ਤੇ ਪੱਖਪਾਤ ਦਾ ਦੋਸ਼ ਲਾਏ ਜਾਣ ਨੂੰ ਲੈ ਕੇ ਇਹ ਕਾਰਵਾਈ ਕੀਤੀ ਹੈ।
ਇਕ ਅਖਬਾਰ ਦੀ ਖਬਰ ਮੁਤਾਬਕ ਮੁੱਖ ਚੋਣ ਕਮਿਸ਼ਨਰ ਦੀ ਅਗਵਾਈ ਵਾਲੀ 5 ਮੈਂਬਰੀ ਬੈਂਚ ਨੇ ਇਮਰਾਨ ਖਾਨ ਵਿਰੁੱਧ ਗੈਰ-ਜ਼ਮਾਨਤੀ ਵਾਰੰਟ ਜਾਰੀ ਕਰਦੇ ਹੋਏ ਉਨ੍ਹਾਂ ਨੂੰ 26 ਅਕਤੂਬਰ ਨੂੰ ਹੋਣ ਵਾਲੀ ਸੁਣਵਾਈ ਲਈ ਪੇਸ਼ ਹੋਣ ਦਾ ਹੁਕਮ ਦਿੱਤਾ ਸੀ। ਇਸ ਦਰਮਿਆਨ ਇਮਰਾਨ ਦੀ ਅਗਵਾਈ ਵਾਲੀ ਪਾਕਿਸਤਾਨ ਤਹਿਰੀਕ-ਏ-ਇਨਸਾਫ ਪਾਰਟੀ ਨੇ ਕਿਹਾ ਕਿ ਉਹ ਫੈਸਲੇ ਨੂੰ ਹਾਈ ਕੋਰਟ ਵਿਚ ਚੁਣੌਤੀ ਦੇਵੇਗੀ।

Scroll To Top