Home / ਪੰਜਾਬ / ਡਿਪਟੀ ਕਮਿਸ਼ਨਰ ਨੇ ਅੱਤਿਆਚਾਰ ਰੋਕਥਾਮ ਐਕਟ ਸਮੇਤ ਵੱਖ-ਵੱਖ ਕੇਸਾਂ ਦੀ ਕੀਤੀ ਸਮੀਖਿਆ
ਡਿਪਟੀ ਕਮਿਸ਼ਨਰ ਨੇ ਅੱਤਿਆਚਾਰ ਰੋਕਥਾਮ ਐਕਟ ਸਮੇਤ ਵੱਖ-ਵੱਖ ਕੇਸਾਂ ਦੀ ਕੀਤੀ ਸਮੀਖਿਆ

ਡਿਪਟੀ ਕਮਿਸ਼ਨਰ ਨੇ ਅੱਤਿਆਚਾਰ ਰੋਕਥਾਮ ਐਕਟ ਸਮੇਤ ਵੱਖ-ਵੱਖ ਕੇਸਾਂ ਦੀ ਕੀਤੀ ਸਮੀਖਿਆ

ਕਪੂਰਥਲਾ, 24 ਨਵੰਬਰ :
ਡਿਪਟੀ ਕਮਿਸ਼ਨਰ ਸ੍ਰੀ ਮੁਹੰਮਦ ਤਇਅਬ ਨੇ ਅੱਜ ਅਨੁਸੂਚਿਤ ਜਾਤੀਆਂ ‘ਤੇ ਅੱਤਿਆਚਾਰ ਰੋਕਥਾਮ ਐਕਟ, ਸਿਵਲ, ਫ਼ੌਜਦਾਰੀ, ਪੈਰੋਲ ਅਤੇ ਹਿਰਾਸਤੀ ਮੌਤਾਂ ਸਬੰਧੀ ਕੇਸਾਂ ਦੀ ਸਮੀਖਿਆ ਕੀਤੀ। ਯੋਜਨਾ ਭਵਨ ਵਿਖੇ ਇਸ ਸਬੰਧੀ  ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਉਨ•ਾਂ ਅਧਿਕਾਰੀਆਂ ਨੂੰ ਜ਼ਿਲ•ੇ ਵਿਚ ਅੱਤਿਆਚਾਰ ਰੋਕਥਾਮ ਐਕਟ 1989 ਨੂੰ ਪੂਰੀ ਤਰ•ਾਂ ਨਾਲ ਲਾਗੂ ਕਰਨ ਦੇ ਆਦੇਸ਼ ਦਿੰਦਿਆਂ ਇਸ ਕਾਨੂੰਨ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਕਾਰਵਾਈ ਯਕੀਨੀ ਬਣਾਉਣ ਦੀ ਹਦਾਇਤ ਕੀਤੀ। ਇਸੇ ਤਰ•ਾਂ ਉਨ•ਾਂ ਵੱਖ-ਵੱਖ ਸਿਵਲ ਤੇ ਫ਼ੌਜਦਾਰੀ ਕੇਸਾਂ ਤੋਂ ਇਲਾਵਾ ਪੈਰੋਲ ਅਤੇ ਹਿਰਾਸਤੀ ਮੌਤਾਂ ਸਬੰਧੀ ਕੇਸਾਂ ਦਾ ਵੀ ਜਾਇਜ਼ਾ ਅਤੇ ਲਿਆ ਅਤੇ ਇਨ•ਾਂ ਸਬੰਧੀ ਲੰਬਿਤ ਜਾਂਚ ਰਿਪੋਰਟਾਂ ਦਾ ਨਿਬੇੜਾ ਜਲਦ ਤੋਂ ਜਲਦ ਕਰਨ ਦੇ ਆਦੇਸ਼ ਦਿੱਤੇ। ਇਸ ਤੋਂ ਇਲਾਵਾ ਉਨ•ਾਂ ਸਰਵਿਸ ਮਾਮਲਿਆਂ ਸਬੰਧੀ ਬਕਾਇਆ ਪਏ ਕੇਸਾਂ ਦੀ ਵੀ ਮਹਿਕਮੇ ਵਾਈਜ਼ ਰਿਪੋਰਟ ਪ੍ਰਾਪਤ ਕੀਤੀ ਅਤੇ ਇਨ•ਾਂ ਦਾ ਫੌਰਨ ਨਿਪਟਾਰਾ ਕਰਨ ਲਈ ਕਿਹਾ। ਇਸ ਮੌਕੇ ਉੱ ਪ ਜ਼ਿਲ•ਾ ਅਟਾਰਨੀ ਸ੍ਰੀ ਅਨਿਲ ਕੁਮਾਰ, ਜ਼ਿਲ•ਾ ਭਲਾਈ ਅਫ਼ਸਰ ਸ. ਰਜਿੰਦਰ ਸਿੰਘ, ਸਹਾਇਕ ਜ਼ਿਲ•ਾ ਅਟਾਰਨੀ ਸ੍ਰੀ ਵਿਕਾਸ ਸੱਭਰਵਾਲ ਤੇ ਸ੍ਰੀ ਅਰਵਿੰਦ ਸਹਾਏ, ਡੀ. ਐਸ. ਪੀ (ਇਨਵੈਸਟੀਗੇਸ਼ਨ) ਸ੍ਰੀ ਸੋਹਨ ਲਾਲ ਸੰਧੂ, ਜ਼ਿਲ•ਾ ਅਟਾਰਨੀ ਮਨੋਜ ਸੱਭਰਵਾਲ, ਸਹਾਇਕ ਜ਼ਿਲ•ਾ ਅਟਾਰਨੀ ਅਰਵਿੰਦ ਸਹਾਏ, ਸੁਪਰਡੈਂਟ ਸ੍ਰੀ ਬੀ ਪੀ ਡਾਵਰ, ਮੈਡਮ ਅੰਜੂ ਬਾਲਾ ਤੇ ਸ. ਅਮਰੀਕ ਸਿੰਘ ਤੇ ਹੋਰ ਅਧਿਕਾਰੀ ਹਾਜ਼ਰ ਸਨ।
ਕੈਪਸ਼ਨ :

Scroll To Top