Home / ਪੰਜਾਬ / ਨਗਰ ਪੰਚਾਇਤ ਚੋਣਾਂ ਸਬੰਧੀ ਐਸ.ਡੀ.ਐੱਮ. ਨੇ ਕੀਤਾ ਪੋਲਿੰਗ ਬੂਥਾਂ ਦਾ ਦੌਰਾ
ਨਗਰ ਪੰਚਾਇਤ ਚੋਣਾਂ ਸਬੰਧੀ ਐਸ.ਡੀ.ਐੱਮ. ਨੇ ਕੀਤਾ ਪੋਲਿੰਗ ਬੂਥਾਂ ਦਾ ਦੌਰਾ

ਨਗਰ ਪੰਚਾਇਤ ਚੋਣਾਂ ਸਬੰਧੀ ਐਸ.ਡੀ.ਐੱਮ. ਨੇ ਕੀਤਾ ਪੋਲਿੰਗ ਬੂਥਾਂ ਦਾ ਦੌਰਾ

ਸ਼ਾਹਕੋਟ/ਮਲਸੀਆਂ, 9 ਦਸੰਬਰ (ਏ.ਐਸ. ਅਰੋੜਾ) ਨਗਰ ਪੰਚਾਇਤ ਸ਼ਾਹਕੋਟ ਦੀਆਂ ਚੋਣਾਂ ਸਬੰਧੀ ਪ੍ਰਸਾਸ਼ਨ ਵੱਲੋਂ ਪੁਖਤਾ ਪ੍ਰਬੰਧ ਕੀਤੇ ਜਾ ਰਹੇ ਹਨ ਤਾਂ ਜੋ ਚੋਣਾਂ ਦੌਰਾਨ ਚੋਣ ਅਮਲੇ ਅਤੇ ਵੋਟਰਾਂ ਨੂੰ ਕਿਸੇ ਵੀ ਤਰ•ਾਂ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਇਸ ਸਬੰਧੀ ਸ਼੍ਰੀਮਤੀ ਨਵਨੀਤ ਕੌਰ ਬੱਲ ਐਸ.ਡੀ.ਐੱਮ. ਕਮ-ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ ਸ਼ਾਹਕੋਟ ਵੱਲੋਂ ਸ਼ਾਹਕੋਟ ਦੇ ਵੱਖ-ਵੱਖ 13 ਵਾਰਡਾਂ ਵਿੱਚ ਬਣਾਏ ਜਾ ਰਹੇ 13 ਪੋਲਿੰਗ ਬੂਥਾਂ ਦਾ ਦੌਰਾ ਕੀਤਾ ਗਿਆ। ਇਸ ਮੌਕੇ ਉਨਾਂ ਨਾਲ ਮਨਦੀਪ ਸਿੰਘ ਮਾਨ ਤਹਿਸੀਲਦਾਰ ਕਮ-ਸਹਾਇਕ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ ਸ਼ਾਹਕੋਟ ਵੀ ਮੌਜੂਦ ਸਨ। ਇਸ ਦੌਰਾਨ ਉੱਕਤ ਅਧਿਕਾਰੀਆਂ ਵੱਲੋਂ ਪੋਲਿੰਗ ਬੂਥਾਂ ‘ਤੇ ਲੋੜੀਦੇ ਪ੍ਰਬੰਧ ਜਿਵੇਂ ਬਿਜਲੀ, ਪਾਣੀ, ਬਿਲਡਿੰਗ, ਸਫ਼ਾਈ ਆਦਿ ਦੀ ਜਾਂਚ ਕੀਤੀ ਗਈ ਅਤੇ ਜਿਨ•ਾਂ ਪੋਲਿੰਗ ਸਟੇਸ਼ਨਾਂ ‘ਤੇ ਪ੍ਰਬੰਧਾਂ ਦੀ ਘਾਟ ਨਜ਼ਰ ਆਈ, ਉਨਾਂ ਪੋਲਿੰਗ ਸਟੇਸ਼ਨਾਂ ‘ਤੇ ਪ੍ਰਬੰਧ ਠੀਕ ਕਰਨ ਦੀ ਹਦਾਇਤ ਕੀਤੀ ਗਈ। ਸ਼੍ਰੀਮਤੀ ਬੱਲ ਨੇ ਦੱਸਿਆ ਕਿ ਉਨਾਂ ਵੱਲੋਂ ਜਿਥੇ ਅੱਜ ਵੱਖ-ਵੱਖ ਪੋਲਿੰਗ ਬੂਥਾਂ ਦਾ ਦੌਰਾ ਕੀਤਾ ਗਿਆ, ਉਥੇ ਹੀ ਮਾਨਯੋਗ ਚੋਣ ਅਬਜ਼ਰਵਰ ਸ. ਭੁਪਿੰਦਰ ਸਿੰਘ ਰਾਏ ਆਈ.ਏ.ਐਸ. ਵੱਲੋਂ ਵੀ ਪੋਲਿੰਗ ਬੂਥਾਂ ਦਾ ਨਿਰੀਖਣ ਕੀਤਾ ਗਿਆ ਹੈ। ਉਨਾਂ ਦੱਸਿਆ ਕਿ ਬਹੁਤ ਸਾਰੇ ਪੋਲਿੰਗ ਬੂਥਾਂ ਵਿੱਚ ਲੋੜੀਦੇ ਪ੍ਰਬੰਧ ਮੁਕੰਮਲ ਪਾਏ ਗਏ ਹਨ ਅਤੇ ਜਿਨ•ਾਂ ਬੂਥਾਂ ‘ਤੇ ਪ੍ਰਬੰਧਾਂ ਦੀ ਘਾਟ ਹੈ, ਉਥੇ ਪ੍ਰਬੰਧਕਾਂ ਦੀ ਡਿਊਟੀ ਲਗਾ ਦਿੱਤੀ ਗਈ ਹੈ ਤਾਂ ਜੋ ਚੋਣਾਂ ਤੋਂ ਪਹਿਲਾ-ਪਹਿਲਾ ਪ੍ਰਬੰਧ ਕੀਤਾ ਜਾ ਸਕੇ। ਉਨਾਂ ਕਿਹਾ ਕਿ ਪ੍ਰਸਾਸ਼ਨ ਵੱਲੋਂ ਚੋਣਾਂ ਨੂੰ ਅਮਨ-ਅਮਾਨ ਨਾਲ ਕਰਵਾਉਣ ਲਈ ਪੁਖਤਾ ਪ੍ਰਬੰਧ ਕੀਤੇ ਜਾ ਰਹੇ ਹਨ ਅਤੇ ਚੋਣ ਅਮਲੇ ‘ਤੇ ਵੋਟਰਾਂ ਨੂੰ ਕਿਸੇ ਵੀ ਤਰ•ਾਂ ਦੀ ਦਿੱਕਤ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ।

Scroll To Top