Home / ਪੰਜਾਬ / ਜ਼ਿਲ•ਾ ਪੱਧਰੀ ਰਾਸ਼ਟਰੀ ਵੋਟਰ ਦਿਵਸ ਹਿੰਦੂ ਕੰਨਿਆ ਕਾਲਜ ਵਿਖੇ ਮਨਾਇਆ
ਜ਼ਿਲ•ਾ ਪੱਧਰੀ ਰਾਸ਼ਟਰੀ ਵੋਟਰ ਦਿਵਸ ਹਿੰਦੂ ਕੰਨਿਆ ਕਾਲਜ ਵਿਖੇ ਮਨਾਇਆ

ਜ਼ਿਲ•ਾ ਪੱਧਰੀ ਰਾਸ਼ਟਰੀ ਵੋਟਰ ਦਿਵਸ ਹਿੰਦੂ ਕੰਨਿਆ ਕਾਲਜ ਵਿਖੇ ਮਨਾਇਆ

ਕਪੂਰਥਲਾ, 25 ਜਨਵਰੀ :
ਰਾਸ਼ਟਰੀ ਵੋਟਰ ਦਿਵਸ ਸਬੰਧੀ ਜ਼ਿਲ•ਾ ਪੱਧਰੀ  ਸਮਾਗਮ ਸਥਾਨਕ ਹਿੰਦੂ ਕੰਨਿਆ ਕਾਲਜ ਵਿਖੇ ਕਰਵਾਇਆ ਗਿਆ। ਇਸ ਸਮਾਗਮ ਦੀ ਪ੍ਰਧਾਨਗੀ ਡਿਪਟੀ ਕਮਿਸ਼ਨਰ ਸ੍ਰੀ ਮੁਹੰਮਦ ਤਇਅਬ ਨੇ ਕੀਤੀ। ਇਸ ਮੌਕੇ ਵੋਟਰ ਦਿਵਸ ਦੇ ਸਬੰਧ ਵਿਚ ਕਰਵਾਏ ਗਏ ਲੇਖ, ਭਾਸ਼ਣ, ਰੰਗੋਲੀ ਅਤੇ ਸਲੋਗਨ ਰਾਈਟਿੰਗ ਮੁਕਾਬਲਿਆਂ ਦੇ ਜੇਤੂ ਬੱਚਿਆਂ ਨੂੰ ਇਨਾਮ ਵੰਡੇ ਗਏ ਅਤੇ ਵੱਖ-ਵੱਖ ਬੂਥਾਂ ਤੋਂ ਰਜਿਸਟਰਡ ਕੀਤੇ ਗਏ 18 ਤੇ 19 ਸਾਲ ਦੇ ਪਹਿਲੀ ਵਾਰ ਬਣੇ ਨਵੇਂ ਵੋਟਰਾਂ ਅਤੇ ਮਿਤੀ 1 ਜਨਵਰੀ 2000 ਨੂੰ ਜਨਮੇ ‘ਮਿਲੇਨੀਅਮ ਵੋਟਰਾਂ’ ਨੂੰ ਬੈਜ ਅਤੇ ਫੋਟੋ ਵੋਟਰ ਕਾਰਡ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਤੋਂ ਇਲਾਵਾ ਵੋਟਰਾਂ ਨੂੰ ਬਿਨ•ਾਂ ਕਿਸੇ ਡਰ-ਭੈਅ, ਜਾਤ, ਮਜ਼ਹਬ ਤੋਂ ਉਪਰ ਉੱਠ ਕੇ ਵੋਟ ਦੇ ਹੱਕ ਦਾ ਇਸਤੇਮਾਲ ਕਰਨ ਦੀ ਸਹੁੰ ਵੀ ਚੁਕਾਈ ਗਈ।
ਸਮਾਗਮ ਨੂੰ ਸੰਬੋਧਨ ਕਰਦਿਆਂ ਡਿਪਟੀ ਕਮਿਸ਼ਨਰ ਸ੍ਰੀ ਮੁਹੰਮਦ ਤਇਅਬ  ਨੇ ਕਿਹਾ ਕਿ ਲੋਕਤੰਤਰ ਦੀ ਸਫਲਤਾ ਲਈ ਸਾਨੂੰ ਸਾਰਿਆਂ ਨੂੰ ਅਤੇ ਖਾਸ ਕਰਕੇ ਨੌਜਵਾਨ ਵਰਗ ਨੂੰ ਵੋਟ ਦੇ ਅਧਿਕਾਰ ਦਾ ਇਸਤੇਮਾਲ ਕਰਨਾ ਚਾਹੀਦਾ ਹੈ। ਉਨ•ਾਂ ਕਿਹਾ ਭਾਰਤ ਦੁਨੀਆ ਦਾ ਸਭ ਤੋਂ ਵੱਡਾ ਲੋਕਤੰਤਰ ਹੈ ਜਿਥੇ ਲੋਕਾਂ ਵਲੋਂ ਚੋਣਾਂ ਦੌਰਾਨ ਆਪਣੇ ਮੱਤ ਦੇ ਪ੍ਰਯੋਗ ਰਾਹੀਂ ਅਸਾਨੀ ਨਾਲ ਸਰਕਾਰਾਂ ਤਬਦੀਲ ਕੀਤੀਆਂ ਜਾਂਦੀਆਂ ਹਨ। ਉਨ•ਾਂ ਕਿਹਾ ਕਿ ਇਕ-ਇਕ ਵੋਟ ਵੱਡਾ ਮਹੱਤਵ ਰੱਖਦੀ ਹੈ ਅਤੇ ਸਾਨੂੰ ਇਹ ਨਹੀਂ ਸੋਚਣਾ ਚਾਹੀਦਾ ਕਿ ਸਾਡੀ ਇਕ ਵੋਟ ਨਾਲ ਕੀ ਫਰਕ ਪੈਣਾ ਹੈ। ਉਨ•ਾਂ ਵਿਦਿਆਰਥੀਆਂ ਨੂੰ ਸੱਦਾ ਦਿੱਤਾ ਕਿ ਉਹ ਹਾਂ ਪੱਖੀ ਸੋਚ ਅਪਣਾਉਣ ਅਤੇ ਨਾਂਹ ਪੱਖੀ ਸੋਚ ਨੂੰ ਆਪਣੇ ‘ਤੇ ਹਾਵੀ ਨਾ ਹੋਣ ਦੇਣ। ਉਨ•ਾਂ ਕਿਹਾ ਕਿ ਮੁਲਕ ਦਾ ਭਵਿੱਖ ਨੌਜਵਾਨਾਂ ਦੇ ਹੱਥ ਹੈ ਕਿਉਂਕਿ ਇਥੇ ਬਹੁਗਿਣਤੀ ਨੌਜਵਾਨ ਵੋਟਰਾਂ ਦੀ ਹੈ, ਜਿਹੜੇ ਨਵੀਂ ਅਤੇ ਨਰੋਈ ਸੋਚ ਰੱਖਦੇ ਹਨ। ਉਨ•ਾਂ ਕਿਹਾ ਕਿ ਵੋਟ ਦੇ ਇਸਤੇਮਾਲ ਰਾਹੀਂ ਹੀ ਲੋਕਾਂ ਦੇ ਹਿੱਤਾਂ ਲਈ ਕੰਮ ਕਰਨ ਵਾਲੀਆਂ ਚੰਗੀਆਂ ਸਰਕਾਰਾਂ ਦੀ ਚੋਣ ਕੀਤੀ ਜਾ ਸਕਦੀ ਹੈ। ਉਨ•ਾਂ ਕਿਹਾ ਕਿ ਅੱਜ ਦਾ ਦਿਨ ਸਾਨੂੰ ਇਹ ਵੀ ਅਹਿਸਾਸ ਕਰਵਾਉਂਦਾ ਹੈ ਕਿ ਵੋਟਰ ਚੋਣਾਂ ਵਾਲੇ ਦਿਨ ਆਪਣੇ ਮੱਤ ਦਾ ਵੱਧ ਤੋਂ ਵੱਧ ਪ੍ਰਯੋਗ ਕਰਨ ਅਤੇ ਨੌਜਵਾਨ ਵੋਟਰ ਵੋਟ ਦੀ ਰਜਿਸਟਰੇਸ਼ਨ ਜ਼ਰੂਰ ਕਰਵਾਉਣ। ਉਨ•ਾਂ ਦੱਸਿਆ ਕਿ ਅੱਜ ਦੇ ਦਿਨ ਜ਼ਿਲ•ੇ ਵਿਚ ਤਹਿਸੀਲ ਅਤੇ ਬੂਥ ਪੱਧਰ ‘ਤੇ ਵੀ ਰਾਸ਼ਟਰੀ ਵੋਟਰ ਦਿਵਸ ਸਬੰਧੀ ਸਮਾਗਮ ਆਯੋਜਿਤ ਕਰਕੇ ਵੋਟਰਾਂ ਨੂੰ ਵੋਟ ਦੀ ਮਹੱਤਤਾਂ ਸਬੰਧੀ ਜਾਣੂ ਕਰਵਾਇਆ ਜਾ ਰਿਹਾ ਹੈ।
ਇਸ ਮੌਕੇ ਮਾਸਟਰ ਟ੍ਰੇਨਰ ਪ੍ਰੋ. ਸਰਬਜੀਤ ਸਿੰਘ ਧੀਰ ਨੇ ਪ੍ਰੋਜੈਕਟਰ ਰਾਹੀਂ ਵੋਟ ਦੇ ਮਹੱਤਵ ਤੋਂ ਵਿਸਥਾਰ ਨਾਲ ਜਾਣੂ ਕਰਵਾਇਆ। ਇਸ ਮੌਕੇ ਹਿੰਦੂ ਕੰਨਿਆ ਕਾਲਜ ਦੀਆਂ ਵਿਦਿਆਰਥਣਾਂ ਤੋਂ ਇਲਾਵਾ ਰਣਧੀਰ ਕਾਲਜ ਅਤੇ ਸਕੂਲ ਦੇ ਵਿਦਿਆਰਥੀਆਂ ਨੇ ਵੋਟ ਜਾਗਰੂਕਤਾ ਸਬੰਧੀ ਭਾਸ਼ਣ, ਸਕਿਟਾਂ ਅਤੇ ਗੀਤ ਪੇਸ਼ ਕੀਤੇ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਰਾਹੁਲ ਚਾਬਾ, ਸਹਾਇਕ ਕਮਿਸ਼ਨਰ (ਜ) ਮੇਜਰ ਡਾ. ਸੁਮਿਤ ਮੁੱਧ, ਤਹਿਸੀਲਦਾਰ ਕਪੂਰਥਲਾ ਸ. ਮਨਵੀਰ ਸਿੰਘ ਢਿੱਲੋਂ, ਪ੍ਰਿੰਸੀਪਲ ਡਾ. ਅਰਚਨਾ ਗਰਗ, ਮੈਡਮ ਮਧੂ ਸੇਠੀ, ਪ੍ਰੋ. ਸੁਭਾਸ਼ ਸ਼ਰਮਾ, ਸੁਪਰਡੈਂਟ ਸ੍ਰੀ ਮਨਮੋਹਨ ਸ਼ਰਮਾ ਤੋਂ ਇਲਾਵਾ ਹੋਰ ਸ਼ਖਸੀਅਤਾਂ ਹਾਜ਼ਰ ਸਨ।
ਕੈਪਸ਼ਨ :
-ਰਾਸ਼ਟਰੀ ਵੋਟਰ ਦਿਵਸ ਮੌਕੇ ਨਵੇਂ ਵੋਟਰਾਂ ਨੂੰ ਵੋਟਰ ਕਾਰਡ ਤਕਸੀਮ ਕਰਦੇ ਹੋਏ ਡਿਪਟੀ ਕਮਿਸ਼ਨਰ ਸ੍ਰੀ ਮੁਹੰਮਦ ਤਇਅਬ। ਨਾਲ ਹਨ ਵਧੀਕ ਡਿਪਟੀ ਕਮਿਸ਼ਨਰ ਸ੍ਰੀ ਰਾਹੁਲ ਚਾਬਾ, ਸਹਾਇਕ ਕਮਿਸ਼ਨਰ ਮੇਜਰ ਡਾ. ਸੁਮਿਤ ਮੁੱਧ, ਪ੍ਰਿੰਸੀਪਲ ਡਾ. ਅਰਚਨਾ ਗਰਗ ਤੇ ਹੋਰ।

Scroll To Top