Home / ਪੰਜਾਬ / ਗਣਤੰਤਰ ਦਿਵਸ ਮੌਕੇ ਡਿਪਟੀ ਕਮਿਸ਼ਨਰ ਮੁਹੰਮਦ ਤਇਅਬ ਨੇ ਲਹਿਰਾਇਆ ਕੌਮੀ ਝੰਡਾ
ਗਣਤੰਤਰ ਦਿਵਸ ਮੌਕੇ ਡਿਪਟੀ ਕਮਿਸ਼ਨਰ ਮੁਹੰਮਦ ਤਇਅਬ ਨੇ ਲਹਿਰਾਇਆ ਕੌਮੀ ਝੰਡਾ

ਗਣਤੰਤਰ ਦਿਵਸ ਮੌਕੇ ਡਿਪਟੀ ਕਮਿਸ਼ਨਰ ਮੁਹੰਮਦ ਤਇਅਬ ਨੇ ਲਹਿਰਾਇਆ ਕੌਮੀ ਝੰਡਾ

ਕਪੂਰਥਲਾ, 26 ਜਨਵਰੀ :
69ਵੇਂ ਗਣਤੰਤਰ ਦਿਵਸ ਦਾ ਜ਼ਿਲ•ਾ ਪੱਧਰੀ ਸਮਾਗਮ ਸਥਾਨਕ ਗੁਰੂ ਨਾਨਕ ਸਟੇਡੀਅਮ ਵਿਖੇ ਹੋਇਆ ਜਿਸ ਦੌਰਾਨ ਡਿਪਟੀ ਕਮਿਸ਼ਨਰ ਕਪੂਰਥਲਾ ਸ੍ਰੀ ਮੁਹੰਮਦ ਤਇਅਬ ਨੇ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਅਤੇ ਪਰੇਡ ਦਾ ਨਿਰੀਖਣ ਕੀਤਾ। ਜ਼ਿਲ•ਾ ਪੁਲਿਸ ਮੁਖੀ ਸ੍ਰੀ ਸੰਦੀਪ ਸ਼ਰਮਾ ਇਸ ਮੌਕੇ ਉਨ•ਾਂ ਦੇ ਨਾਲ ਸਨ। ਪਰੇਡ ਕਮਾਂਡਰ ਡੀ. ਐਸ. ਪੀ ਸਪੈਸ਼ਲ ਬ੍ਰਾਂਚ ਸ. ਸੰਦੀਪ ਸਿੰਘ ਮੰਡ ਦੀ ਅਗਵਾਈ ਵਿਚ ਪੰਜਾਬ ਪੁਲਿਸ, ਪੰਜਾਬ ਹੋਮ ਗਾਰਡਜ਼, ਐਨ. ਸੀ. ਸੀ. ਕੈਡਿਟਾਂ ਅਤੇ ਐਨ. ਐਸ. ਐਸ. ਸਕਾਊਟਸ ਦੀਆਂ ਟੁਕੜੀਆਂ ਤੋਂ ਇਲਾਵਾ ਪੁਲਿਸ ਅਤੇ ਸਕੂਲੀ ਬੈਂਡ ਨੇ ਪਰੇਡ ਵਿਚ ਹਿੱਸਾ ਲਿਆ ਅਤੇ ਸ਼ਾਨਦਾਰ ਮਾਰਚ ਪਾਸਟ ਕਰਕੇ ਕੌਮੀ ਝੰਡੇ ਨੂੰ ਸਲਾਮੀ ਦਿੱਤੀ। ਇਸ ਤੋਂ ਇਲਾਵਾ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਵੱਲੋਂ ਸ਼ਾਨਦਾਰ ਮਾਸ ਪੀ. ਟੀ ਸ਼ੋਅ ਅਤੇ ਦੇਸ਼ ਭਗਤੀ ‘ਤੇ ਆਧਾਰਿਤ ਰੰਗਾਰੰਗ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਗਿਆ ਅਤੇ ਗਿੱਧੇ ਅਤੇ ਭੰਗੜੇ ਦੀਆਂ ਧਮਾਲਾਂ ਪਈਆਂ। ਵਿਦਿਆਰਥੀਆਂ ਵਲੋਂ ਪੇਸ਼ ਕੀਤੀਆਂ ਗਈਆਂ ਸੱਭਿਆਚਾਰਕ ਵੰਨਗੀਆਂ ਦੌਰਾਨ ਦੇਸ਼ ਭਗਤੀ ਦਾ ਜਜ਼ਬਾ ਉਮੜ ਰਿਹਾ ਸੀ, ਜਿਸ ਦੀ ਭਰਪੂਰ ਸ਼ਲਾਘਾ ਕੀਤੀ ਗਈ। ਇਸੇ ਤਰ•ਾਂ ਵੱਖ-ਵੱਖ ਵਿਭਾਗਾਂ ਵੱਲੋਂ ਵਿਕਾਸ ਨੂੰ ਦਰਸਾਉਂਦੀਆਂ ਦਿਲਕਸ਼ ਝਾਕੀਆਂ ਕੱਢੀਆਂ ਗਈਆਂ।
ਇਸ ਮੌਕੇ ਗਣਤੰਤਰ ਦਿਵਸ ਦੀ ਵਧਾਈ ਦਿੰਦਿਆਂ ਡਿਪਟੀ ਕਮਿਸ਼ਨਰ ਸ੍ਰੀ ਮੁਹੰਮਦ ਤਇਅਬ ਨੇ ਆਪਣੇ ਸੰਬੋਧਨ ਵਿਚ ਦੇਸ਼ ਦੀ ਏਕਤਾ ਤੇ ਅਖੰਡਤਾ ਨੂੰ ਬਹਾਲ ਰੱਖਣ ਦਾ ਸੱਦਾ ਦਿੰਦਿਆਂ ਕਿਹਾ ਕਿ ਦੇਸ਼ ਭਗਤਾਂ ਦੀਆਂ ਅਨੇਕਾਂ ਕੁਰਬਾਨੀਆਂ ਸਦਕਾ ਮੁਲਕ ਨੂੰ ਆਜ਼ਾਦੀ ਮਿਲੀ ਅਤੇ ਡਾ. ਭੀਮ ਰਾਓ ਅੰਬੇਦਕਰ ਤੇ ਹੋਰਨਾਂ ਸ਼ਖਸੀਅਤਾਂ ਦੀ ਸਖ਼ਤ ਘਾਲਣਾ ਸਦਕਾ ਮੁਲਕ ਅੰਦਰ ਲੋਕਤੰਤਰੀ ਵਿਵਸਥਾ ਸਥਾਪਿਤ ਹੋਈ। ਉਨ•ਾਂ ਕਿਹਾ ਕਿ ਆਜ਼ਾਦੀ ਤੋਂ ਬਾਅਦ 26 ਜਨਵਰੀ 1950 ਨੂੰ ਭਾਰਤੀ ਸੰਵਿਧਾਨ ਲਾਗੂ ਹੋ ਜਾਣ ਨਾਲ ਹੀ ਸਹੀ ਮਾਅਨਿਆਂ ਵਿਚ ਗਣਰਾਜ ਦੀ ਸਥਾਪਨਾ ਹੋਈ ਅਤੇ ਭਾਰਤੀਆਂ ਦੇ ਸੁਪਨੇ ਸਾਕਾਰ ਹੋਏ। ਉਨ•ਾਂ ਕਿਹਾ ਕਿ ਭਾਰਤ ਨੂੰ ਦੁਨੀਆ ਵਿਚ ਸਭ ਤੋਂ ਵੱਡੀ ਜ਼ਮਹੂਰੀਅਤ ਹੋਣ ਦਾ ਮਾਣ ਹਾਸਲ ਹੈ।
ਜ਼ਿਲ•ੇ ਦੀਆਂ ਪ੍ਰਾਪਤੀਆਂ ਦਾ ਜ਼ਿਕਰ ਕਰਦਿਆਂ ਸ੍ਰੀ ਤਇਅਬ ਨੇ ਕਿਹਾ ਕਿ ਕਪੂਰਥਲਾ ਨੂੰ ਹਰੇਕ ਖੇਤਰ ਵਿਚ ਮੋਹਰੀ ਜ਼ਿਲ•ਾ ਬਣਾਉਣ ਲਈ ਪ੍ਰਸ਼ਾਸਨ ਵੱਲੋਂ ਜੀਅ-ਤੋੜ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਇਸੇ ਤਹਿਤ ਕਿਸੇ ਸਮੇਂ ਕਪੂਰਥਲਾ ਦੀ ਸ਼ਾਨ ਰਹੀ ਕਾਂਜਲੀ ਵੈੱਟਲੈਂਡ ਦੀ ਮੁੜ ਸੁਰਜੀਤੀ ਅਤੇ ਸ਼ਹਿਰ ਦੀਆਂ ਵਿਰਾਸਤੀ ਤੇ ਇਤਿਹਾਸਕ ਇਮਾਰਤਾਂ ਦੀ ਮੁੜ ਪਹਿਲੇ ਵਾਲੀ ਦਿੱਖ ਬਹਾਲ ਕਰਨ ਦਾ ਬੀੜਾ ਚੁੱਕਿਆ ਗਿਆ ਹੈ। ਇਸੇ ਤਰ•ਾਂ ਨਸ਼ਿਆਂ ਖਿਲਾਫ਼ ਵਿੱਢੀ ਮੁਹਿੰਮ ਤਹਿਤ ‘ਨਵਜੀਵਨ’ ਐਪ ਲਾਂਚ ਕਰਨ ਤੋਂ ਇਲਾਵਾ ਇਕ ਨਿਵੇਕਲੀ ‘ਵਲੰਟਅਰੀ ਟੀਚਰਜ਼-ਸਟੂਡੈਂਟਸ ਡਰੱਗ ਅਬਿਊਸ ਅਵੇਰਨੈੱਸ ਮੁਹਿੰਮ ਚਲਾਈ ਗਈ ਹੈ। ਜ਼ਿਲ•ੇ ਦਾ ‘ਨਵਜੀਵਨ’ ਨਸ਼ਾ ਛੁਡਾਊ ਕੇਂਦਰ ਮਾਡਲ ਕੇਂਦਰ ਵਜੋਂ ਉੱਭਰਿਆ ਹੈ ਅਤੇ ਔਰਤਾਂ ਲਈ ‘ਨਵਕਿਰਨ’ ਨਸ਼ਾ ਛੁਡਾਊ ਕੇਂਦਰ ਵੀ ਖੋਲਿ•ਆ ਗਿਆ ਹੈ। ਇਸੇ ਤਰ•ਾਂ ਉਨ•ਾਂ ਜ਼ਿਲ•ੇ ਵਿਚ ਸ਼ੁਰੂ ਕੀਤੇ ‘ਰੀਚ ਹੋਮ ਸੇਫ’ ਪ੍ਰਾਜੈਕਟ, ਬੇਟੀ ਬਚਾਓ ਬੇਟੀ ਪੜ•ਾਓ, ਆਪਣੀ ਮੰਡੀ, ਹਰਿਆਵਲ ਲਹਿਰ, ਕਪੂਰਥਲਾ ਸਾਈਕਲਿੰਗ ਕਲੱਬ ਅਤੇ ਵਿਦਿਆਰਥੀਆਂ ਨਾਲ ਰੁਬਰੂ ਆਦਿ ਨਿਵੇਕਲੇ ਪ੍ਰੋਗਰਾਮਾਂ ਬਾਰੇ ਵੀ ਚਾਨਣਾ ਪਾਇਆ। ਉਨ•ਾਂ ਦੱਸਿਆ ਕਿ ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ ਤਹਿਤ ਜ਼ਿਲ•ੇ ਵਿਚ ਹੁਣ ਤੱਕ 3183 ਵਿਅਕਤੀਆਂ ਨੂੰ ਲਾਭ ਦਿੱਤਾ ਗਿਆ ਹੈ। ਇਸੇ ਤਰ•ਾਂ ਰਜਿਸਟਰਡ ਉਸਾਰੀ ਕਿਰਤੀਆਂ ਨੂੰ ਲਾਭ ਦੇਣ ਵਿਚ ਕਪੂਰਥਲਾ ਨੇ ਵੱਡਾ ਮਾਅਰਕਾ ਮਾਰਦਿਆਂ ਪਿਛਲੇ 10 ਮਹੀਨਿਆਂ ਤੋਂ ਹੁਣ ਤੱਕ ਕਰੀਬ 5 ਕਰੋੜ ਰੁਪਏ ਲਾਭਪਾਤਰੀਆਂ ਲਈ ਪਾਸ ਕਰਵਾਏ ਹਨ ਅਤੇ 2526 ਉਸਾਰੀ ਕਿਰਤੀਆਂ ਨੂੰ ਰਜਿਸਟਰਡ ਕੀਤਾ ਹੈ।
ਇਸ ਮੌਕੇ ਮੁੱਖ ਮਹਿਮਾਨ ਵੱਲੋਂ ਆਜ਼ਾਦੀ ਘੁਲਾਟੀਆਂ ਦੇ ਪਰਿਵਾਰਕ ਮੈਂਬਰਾਂ, ਵੱਖ-ਵੱਖ ਖੇਤਰਾਂ ‘ਚ ਵਧੀਆ ਕਾਰਗੁਜ਼ਾਰੀ ਦਿਖਾਉਣ ਵਾਲੀਆਂ ਸਖ਼ਸੀਅਤਾਂ, ਪਰੇਡ ਵਿਚ ਭਾਗ ਲੈਣ ਵਾਲੀਆਂ ਟੁਕੜੀਆਂ ਅਤੇ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕਰਨ ਵਾਲੇ ਬੱਚਿਆਂ ਦਾ ਸਨਮਾਨ ਕੀਤਾ ਗਿਆ। ਇਸ ਤੋਂ ਇਲਾਵਾ ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ ਦੇ ਲਾਭਪਾਤਰੀਆਂ ਨੂੰ ਪ੍ਰਵਾਨਗੀ ਪੱਤਰਾਂ ਦੀ ਵੰਡ ਵੀ ਕੀਤੀ ਗਈ ਅਤੇ ਲੋੜਵੰਦਾਂ ਨੂੰ ਸਿਲਾਈ ਮਸ਼ੀਨਾਂ ਅਤੇ ਟਰਾਈ ਸਾਈਕਲ ਪ੍ਰਦਾਨ ਕੀਤੇ ਗਏ।
ਇਸ ਮੌਕੇ ਜ਼ਿਲ•ਾ ਤੇ ਸੈਸ਼ਨ ਜੱਜ ਸ. ਆਰ. ਐਸ ਰਾਏ, ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਰਾਹੁਲ ਚਾਬਾ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ. ਅਵਤਾਰ ਸਿੰਘ ਭੁੱਲਰ, ਐਸ. ਪੀ ਸ. ਜਸਕਿਰਨਜੀਤ ਸਿੰਘ ਤੇਜਾ ਤੇ ਸ. ਜਗਜੀਤ ਸਿੰਘ ਸਰੋਆ, ਸਹਾਇਕ ਕਮਿਸ਼ਨਰ (ਜ) ਮੇਜਰ ਡਾ. ਸੁਮਿਤ ਮੁੱਧ, ਪੀ. ਸੀ. ਐਸ ਸ੍ਰੀ ਵਿਕਰਮਜੀਤ ਸਿੰਘ ਪਾਂਥੇ, ਡੀ. ਐਸ. ਪੀ ਸ. ਅਮਰੀਕ ਸਿੰਘ ਚਾਹਲ, ਸ. ਗੁਰਮੀਤ ਸਿੰਘ ਕਿੰਗਰਾ ਤੇ ਸ੍ਰੀ ਸੋਹਣ ਲਾਲ ਸੰਧੂ, ਸਿਵਲ ਸਰਜਨ ਡਾ. ਹਰਪ੍ਰੀਤ ਸਿੰਘ ਕਾਹਲੋਂ, ਜ਼ਿਲ•ਾ ਵਿਕਾਸ ਤੇ ਪੰਚਾਇਤ ਅਫ਼ਸਰ ਸ੍ਰੀ ਗੁਰਦਰਸ਼ਨ ਕੁੰਡਲ, ਸਕੱਤਰ ਰੈੱਡ ਕਰਾਸ ਸ੍ਰੀ ਆਰ. ਸੀ ਬਿਰਹਾ, ਜ਼ਿਲ•ਾ ਸਿੱਖਿਆ ਅਫ਼ਸਰ (ਸ) ਸ੍ਰੀਮਤੀ ਸਤਪਾਲ ਕੌਰ ਬਾਜਵਾ, ਜ਼ਿਲ•ਾ ਸਿੱਖਿਆ ਅਫ਼ਸਰ (ਅ) ਸ. ਗੁਰਚਰਨ ਸਿੰਘ, ਨਗਰ ਕੌਂਸਲ ਕਪੂਰਥਲਾ ਦੇ ਪ੍ਰਧਾਨ ਸ੍ਰੀਮਤੀ ਅੰਮ੍ਰਿਤਪਾਲ ਕੌਰ, ਸ. ਮਨਜੀਤ ਸਿੰਘ ਨਿੱਝਰ, ਸ੍ਰੀ ਵਿਸ਼ਾਲ ਸੋਨੀ, ਸ੍ਰੀ ਮਨੋਜ ਭਸੀਨ, ਸ੍ਰੀ ਨਰਿੰਦਰ ਸਿੰਘ ਮਨਸੂ, ਸ੍ਰੀ ਗੁਰਦੀਪ ਸਿੰਘ ਬਿਸ਼ਨਪੁਰ, ਸ੍ਰੀ ਸਤਪਾਲ ਮਹਿਰਾ, ਸ੍ਰੀ ਜੋਗਿੰਦਰ ਬਿੱਲੂ, ਸ੍ਰੀ ਸੁਭਾਸ਼ ਭਾਰਗਵ, ਸ੍ਰੀ ਹਰਨੇਕ ਹਰੀ, ਸ. ਦਵਿੰਦਰਪਾਲ ਸਿੰਘ ਰੰਗਾ, ਸ੍ਰੀ ਅਵੀ ਰਾਜਪੂਤ, ਸ੍ਰੀ ਰਾਜਵੀਰ ਬਾਵਾ, ਸ੍ਰੀ ਠਾਕੁਰ ਦਾਸ ਗਿੱਲ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਕਪੂਰਥਲਾ ਵਾਸੀ ਵੱਡੀ ਗਿਣਤੀ ਵਿਚ ਹਾਜ਼ਰ ਸਨ।

Scroll To Top