Home / featured / ਰਾਹੁਲ ਗਾਂਧੀ ਨੇ ਸਿੰਗਾਪੁਰ ਦੇ ਪ੍ਰਧਾਨ ਮੰਤਰੀ ਨਾਲ ਕੀਤੀ ਮੁਲਾਕਾਤ
ਰਾਹੁਲ ਗਾਂਧੀ ਨੇ ਸਿੰਗਾਪੁਰ ਦੇ ਪ੍ਰਧਾਨ ਮੰਤਰੀ ਨਾਲ ਕੀਤੀ ਮੁਲਾਕਾਤ

ਰਾਹੁਲ ਗਾਂਧੀ ਨੇ ਸਿੰਗਾਪੁਰ ਦੇ ਪ੍ਰਧਾਨ ਮੰਤਰੀ ਨਾਲ ਕੀਤੀ ਮੁਲਾਕਾਤ

ਸਿੰਗਾਪੁਰ/ਨਵੀਂ ਦਿੱਲੀ— ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਸਿੰਗਾਪੁਰ ਦੇ ਪ੍ਰਧਾਨ ਮੰਤਰੀ ਲੀ ਐੱਚਸੀਏਨ ਲੂੰਗ ਅਤੇ ਦੇਸ਼ ਦੇ ਹੋਰ ਸੀਨੀਅਰ ਨੇਤਾਵਾਂ ਨਾਲ ਮੁਲਾਕਾਤ ਕੀਤੀ। ਇਸ ਮੁਲਾਕਾਤ ਦੌਰਾਨ ਰਾਹੁਲ ਨਾਲ ਕਾਂਗਰਸ ਨੇਤਾ ਮਿਲਿੰਦ ਦੇਵੜਾ ਅਤੇ ਦੂਰ ਸੰਚਾਰ ਉਦਯੋਗਪਤੀ ਸੈਮ ਪਿਤਰੋਡਾ ਵੀ ਸਨ। ਰਾਹੁਲ ਗਾਂਧੀ ਨੇ ਸਿੰਗਾਪੁਰ ਦੇ ਉਪ ਪ੍ਰਧਾਨ ਮੰਤਰੀ ਥਾਰਮੈਨਸ਼ਣ ਮੁਗਰਤਨਮ ਨਾਲ ਵੀ ਮੁਲਾਕਾਤ ਕੀਤੀ। ਇਸ ਸਮੇਂ ਰਾਹੁਲ ਗਾਂਧੀ ਤਿੰਨ ਦਿਨ ਦੀ ਸਿੰਗਾਪੁਰ ਅਤੇ ਮਲੇਸ਼ੀਆ ਦੀ ਯਾਤਰਾ ‘ਤੇ ਹਨ। ਇਸ ਦੌਰਾਨ ਉਹ ਮਲੇਸ਼ੀਆ ਦੇ ਪ੍ਰਧਾਨ ਮੰਤਰੀ ਨਜੀਬ ਰੱਜ਼ਾਕ ਨਾਲ ਵੀ ਮੁਲਾਕਾਤ ਕਰਨਗੇ। ਆਪਣੀ ਯਾਤਰਾ ਦੌਰਾਨ ਉਹ ਭਾਰਤੀ ਭਾਈਚਾਰੇ ਦੇ ਲੋਕਾਂ ਅਤੇ ਕਾਰੋਬਾਰੀਆਂ ਨਾਲ ਮੁਲਾਕਾਤ ਕਰਨਗੇ।
ਰਾਹੁਲ ਗਾਂਧੀ ਨੇ ਆਪਣੀ ਫੇਸਬੁੱਕ ਪੋਸਟ ਵਿਚ ਲਿਖਿਆ,”ਸੈਮ ਪਿਤਰੋਡਾ ਅਤੇ ਮਿਲਿੰਦ ਦੇਵੜਾ ਦੇ ਨਾਲ ਸ਼ੁੱਕਰਵਾਰ ਸਵੇਰੇ ਸਿੰਗਾਪੁਰ ਦੇ ਪ੍ਰਧਾਨ ਮੰਤਰੀ ਲੀ ਐੱਚਸੀਏਨ ਨਾਲ ਮੁਲਾਕਾਤ ਚੰਗੀ ਰਹੀ।” ਇਸ ਸੰਬੰਧ ਵਿਚ ਦੇਵੜਾ ਨੇ ਵੀ ਇਕ ਟਵੀਟ ਕੀਤਾ। ਰਾਹੁਲ ਗਾਂਧੀ ਨੇ ਕੱਲ ਆਪਣੀ ਸਿੰਗਾਪੁਰ ਯਾਤਰਾ ਦੀ ਸ਼ੁਰੂਆਤ ਭਾਰਤੀ ਕਾਰੋਬਾਰੀਆਂ ਨੂੰ ਸੰਬੋਧਿਤ ਕਰਨ ਨਾਲ ਕੀਤੀ।

Scroll To Top