Home / ਪੰਜਾਬ / ‘ਪ੍ਰਧਾਨ ਮੰਤਰੀ ਰੋਜ਼ਗਾਰ ਸਿਰਜਣ ਪ੍ਰੋਗਰਾਮ’ ਤਹਿਤ ਜ਼ਿਲ•ਾ ਪੱਧਰੀ ਟਾਸਕ ਫੋਰਸ ਦੀ ਮੀਟਿੰਗ
‘ਪ੍ਰਧਾਨ ਮੰਤਰੀ ਰੋਜ਼ਗਾਰ ਸਿਰਜਣ ਪ੍ਰੋਗਰਾਮ’ ਤਹਿਤ ਜ਼ਿਲ•ਾ ਪੱਧਰੀ ਟਾਸਕ ਫੋਰਸ ਦੀ ਮੀਟਿੰਗ

‘ਪ੍ਰਧਾਨ ਮੰਤਰੀ ਰੋਜ਼ਗਾਰ ਸਿਰਜਣ ਪ੍ਰੋਗਰਾਮ’ ਤਹਿਤ ਜ਼ਿਲ•ਾ ਪੱਧਰੀ ਟਾਸਕ ਫੋਰਸ ਦੀ ਮੀਟਿੰਗ

ਕਪੂਰਥਲਾ, 12 ਮਾਰਚ :
ਡਿਪਟੀ ਕਮਿਸ਼ਨਰ ਸ੍ਰੀ ਮੁਹੰਮਦ ਤਇਅਬ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ‘ਪ੍ਰਧਾਨ ਮੰਤਰੀ ਰੋਜ਼ਗਾਰ ਸਿਰਜਣ ਪ੍ਰੋਗਰਾਮ’ ਤਹਿਤ ਜ਼ਿਲ•ਾ ਪੱਧਰੀ ਟਾਸਕ ਫੋਰਸ ਕਮੇਟੀ ਦੀ ਮੀਟਿੰਗ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ. ਅਵਤਾਰ ਸਿੰਘ ਭੁੱਲਰ ਦੀ ਪ੍ਰਧਾਨਗੀ ਹੇਠ ਹੋਈ। ਇਸ ਦੌਰਾਨ ਪ੍ਰਧਾਨ ਮੰਤਰੀ ਰੋਜ਼ਗਾਰ ਸਿਰਜਣ ਪ੍ਰੋਗਰਾਮ ਤਹਿਤ ਕਰਜ਼ਾ ਲੈ ਕੇ ਆਪਣਾ ਰੁਜ਼ਗਾਰ ਸ਼ੁਰੂ ਕਰਨ ਦੇ ਚਾਹਵਾਨ ਬੇਰੁਜ਼ਗਾਰ ਨੌਜਵਾਨ ਲੜਕੇ-ਲੜਕੀਆਂ ਦੀ ਇੰਟਰਵਿਊ ਲਈ ਗਈ, ਜਿਨ•ਾਂ ਵਿਚੋਂ 100 ਤੋਂ ਵੱਧ ਯੋਗ ਬਿਨੈਕਾਰਾਂ ਦੀਆਂ ਅਰਜ਼ੀਆਂ ਵੱਖ-ਵੱਖ ਬੈਂਕਾਂ ਨੂੰ ਬਿਨੈਕਾਰਾਂ ਦੀ ਲੋੜ ਅਨੁਸਾਰ ਕਰਜ਼ਾ ਮਨਜ਼ੂਰ ਕਰਨ ਲਈ ਭੇਜੀਆਂ ਗਈਆਂ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ. ਅਵਤਾਰ ਸਿੰਘ ਨੇ ਦੱਸਿਆ ਕਿ ਇਸ ਪ੍ਰੋਗਰਾਮ ਤਹਿਤ ਸਰਵਿਸ ਯੂਨਿਟ ਲਗਾਉਣ ਲਈ 10 ਲੱਖ ਰੁਪਏ ਅਤੇ ਮੈਨੂਫੈਕਚਰਿੰਗ ਯੂਨਿਟ ਲਗਾਉਣ ਲਈ 25 ਲੱਖ ਰੁਪਏ ਤੱਕ ਦਾ ਕਰਜ਼ਾ ਲਿਆ ਜਾ ਸਕਦਾ ਹੈ। ਉਨ•ਾਂ ਦੱਸਿਆ ਕਿ ਇਸ ਵਿਚ 15 ਤੋਂ 35 ਫੀਸਦੀ ਤੱਕ ਸਬਸਿਡੀ ਦਿੱਤੀ ਜਾਂਦੀ ਹੈ। ਉਨ•ਾਂ ਜ਼ਿਲ•ੇ ਦੇ ਬੇਰੁਜ਼ਗਾਰ ਨੌਜਵਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਨ•ਾਂ ਨੂੰ ਇਸ ਯੋਜਨਾ ਦਾ ਵੱਧ ਤੋਂ ਵੱਧ ਲਾਭ ਲੈ ਕੇ ਆਪਣਾ ਰੁਜ਼ਗਾਰ ਸ਼ੁਰੂ ਕਰਨਾ ਚਾਹੀਦਾ ਹੈ। ਉਨ•ਾਂ ਕਿਹਾ ਕਿ ਇਸ ਸਕੀਮ ਸਬੰਧੀ ਜ਼ਿਲ•ਾ ਉਦਯੋਗ ਕੇਂਦਰ, ਹਮੀਰਾ ਰੋਡ, ਕਪੂਰਥਲਾ ਪਾਸੋਂ ਵਧੇਰੇ ਜਾਣਕਾਰੀ ਪ੍ਰਾਪਤ ਕੀਤੀ ਜਾ ਸਕਦੀ ਹੈ। ਉਨ•ਾਂ ਕਿਹਾ ਕਿ ਸਰਕਾਰ ਦਾ ਮਕਸਦ ਵੱਧ ਤੋਂ ਵੱਧ ਨੌਜਵਾਨਾਂ ਨੂੰ ਸਵੈ ਰੁਜ਼ਗਾਰ ਪ੍ਰਦਾਨ ਕਰਕੇ ਉਨ•ਾਂ ਨੂੰ ਆਪਣੇ ਪੈਰਾਂ ‘ਤੇ ਖੜ•ੇ ਕਰਨ ਦਾ ਹੈ। ਇਸ ਮੌਕੇ ਚੀਫ ਜ਼ਿਲ•ਾ ਲੀਡ ਬੈਂਕ ਮੈਨੇਜਰ ਸ. ਕਰਮਜੀਤ ਸਿੰਘ, ਡੀ. ਡੀ. ਪੀ. ਓ ਸ੍ਰੀ ਗੁਰਦਰਸ਼ਨ ਕੁੰਡਲ, ਰਵਿੰਦਰ ਕੁਮਾਰ ਝਿੱਗਣ, ਵਜ਼ੀਰ ਸਿੰਘ ਮਾਨ ਅਤੇ ਕਿਸ਼ਨ ਦਾਸ ਹਾਜ਼ਰ ਸਨ।

Scroll To Top