Home / featured / SSC ਪੇਪਰ ਲੀਕ ਮਾਮਲਾ: ਸੁਣਵਾਈ ਨੂੰ ਤਿਆਰ ਸੁਪਰੀਮ ਕੋਰਟ
SSC ਪੇਪਰ ਲੀਕ ਮਾਮਲਾ: ਸੁਣਵਾਈ ਨੂੰ ਤਿਆਰ ਸੁਪਰੀਮ ਕੋਰਟ

SSC ਪੇਪਰ ਲੀਕ ਮਾਮਲਾ: ਸੁਣਵਾਈ ਨੂੰ ਤਿਆਰ ਸੁਪਰੀਮ ਕੋਰਟ

ਨਵੀਂ ਦਿੱਲੀ— ਸੁਪਰੀਮ ਕੋਰਟ ਨੇ ਕਰਮਚਾਰੀ ਚੋਣ ਕਮਿਸ਼ਨ (ਐੱਸ.ਐੱਸ.ਸੀ.) ਪੇਪਰ ਲੀਕ ਮਾਮਲੇ ਦੀ ਕੇਂਦਰੀ ਜਾਂਚ ਬਿਊਰੋ (ਸੀ.ਬੀ.ਆਈ.) ਤੋਂ ਜਾਂਚ ਦੀ ਮੰਗ ਵਾਲੀ ਪਟੀਸ਼ਨ ‘ਤੇ ਕੇਂਦਰ ਤੋਂ ਜਵਾਬ ਤਲੱਬ ਕੀਤਾ ਹੈ। ਸੁਪਰੀਮ ਕੋਰਟ ਪੇਸ਼ੇ ਤੋਂ ਵਕੀਲ ਮਨੋਹਰ ਲਾਲ ਸ਼ਰਮਾ ਦੀ ਪਟੀਸ਼ਨ ਦੀ ਸੁਣਵਾਈ ਨੂੰ ਤਿਆਰ ਹੋ ਗਈ। ਇਸ ਮਾਮਲੇ ‘ਚ ਅਦਾਲਤ ਨੇ ਕੇਂਦਰ ਤੋਂ ਜਵਾਬ ਮੰਗਿਆ ਹੈ ਅਤੇ ਪਟੀਸ਼ਨਕਰਤਾ ਨੂੰ ਕੇਂਦਰ ਸਰਕਾਰ ਨੂੰ ਪਟੀਸ਼ਨ ਦੀ ਕਾਪੀ ਦੇਣ ਲਈ ਕਿਹਾ। ਇਸ ਮਾਮਲੇ ਦੀ ਅਗਲੀ ਸੁਣਵਾਈ 19 ਮਾਰਚ ਨੂੰ ਹੋਵੇਗੀ।
ਪਟੀਸ਼ਨਕਰਤਾ ਨੇ ਅਦਾਲਤ ਦੀ ਨਿਗਰਾਨੀ ‘ਚ ਸੀ.ਬੀ.ਆਈ. ਜਾਂਚ ਦੀ ਮੰਗ ਕੀਤੀ ਹੈ। ਇਸ ਮਾਮਲੇ ‘ਚ ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਭਰੋਸਾ ਦੇ ਚੁਕੇ ਹਨ ਕਿ ਮਾਮਲੇ ਦੀ ਸੀ.ਬੀ.ਆਈ. ਜਾਂਚ ਹੋਵੇਗੀ। ਇਸ ਤੋਂ ਪਹਿਲਾਂ ਐੱਸ.ਐੱਸ.ਸੀ. ਨੇ ਕਥਿਤ ਪੇਪਰ ਲੀਕ ਹੋਣ ਦੇ ਮਾਮਲੇ ਦੀ ਸੀ.ਬੀ.ਆਈ. ਜਾਂਚ ਦੀ ਸਿਫਾਰਿਸ਼ ਕਰਨ ਦਾ ਫੈਸਲਾ ਲਿਆ ਸੀ।

Scroll To Top