Home / featured / ਦੁਨੀਆ ਦੀਆਂ 100 ਪ੍ਰਭਾਵਸ਼ਾਲੀ ਸ਼ਖਸੀਅਤਾਂ ‘ਚ ਸ਼ਾਮਲ ਹੋਏ ਪੀ.ਐੱਮ. ਮੋਦੀ
ਦੁਨੀਆ ਦੀਆਂ 100 ਪ੍ਰਭਾਵਸ਼ਾਲੀ ਸ਼ਖਸੀਅਤਾਂ ‘ਚ ਸ਼ਾਮਲ ਹੋਏ ਪੀ.ਐੱਮ. ਮੋਦੀ

ਦੁਨੀਆ ਦੀਆਂ 100 ਪ੍ਰਭਾਵਸ਼ਾਲੀ ਸ਼ਖਸੀਅਤਾਂ ‘ਚ ਸ਼ਾਮਲ ਹੋਏ ਪੀ.ਐੱਮ. ਮੋਦੀ

ਟਾਈਮ ਪਤੱਰਿਕਾ ਦੀਆਂ 100 ਪ੍ਰਭਾਵਸ਼ਾਲੀ ਸ਼ਖਸੀਅਤਾਂ ਦੀ ਸੂਚੀ ਦੇ ਦਾਅਵੇਦਾਰਾਂ ਵਿਚ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੀ ਸ਼ਾਮਲ ਹਨ। ਉਨ੍ਹਾਂ ਦੇ ਇਲਾਵਾ ਮਾਈਕ੍ਰੋਸੋਫਟ ਦੇ ਭਾਰਤੀ ਮੂਲ ਦੇ ਸੀ. ਈ. ਓ. ਸੱਤਯਾ ਨੰਡੇਲਾ, ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ, ਰੂਸ ਦੇ ਰਾਸ਼ਟਰਪਤੀ ਵਲਾਦਿਮੀਰ ਪੁਤਿਨ ਅਤੇ ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ ਵੀ ਇਸ ਸੂਚੀ ਵਿਚ ਸ਼ਾਮਲ ਹਨ। ਇਸ ਸੂਚੀ ਵਿਚ ਉਨ੍ਹਾਂ ਲੋਕਾਂ ਨੂੰ ਸ਼ਾਮਲ ਕੀਤਾ ਜਾਂਦਾ ਹੈ ਜੋ ਮੌਜੂਦਾ ਸਮੇਂ ਵਿਚ ਦੁਨੀਆ ‘ਤੇ ਆਪਣਾ ਪ੍ਰਭਾਵ ਪਾ ਰਹੇ ਹਨ। ਬੀਤੇ ਇਕ ਦਹਾਕੇ ਤੋਂ ਜ਼ਿਆਦਾ ਸਮੇਂ ਤੋਂ ਟਾਈਮ ਦੀ ਪ੍ਰਭਾਵਸ਼ਾਲੀ ਸ਼ਖਸੀਅਤਾਂ ਦੀ ਸਾਲਾਨਾ ਸੂਚੀ ਬਣਾਈ ਜਾ ਰਹੀ ਹੈ। ਇਸ ਵਿਚ ਦੁਨੀਆ ਭਰ ਦੇ ਵੱਖ-ਵੱਖ ਖੇਤਰਾਂ ਵਿਚ ਸ਼ਲਾਘਾਯੋਗ ਕੰਮ ਕਰਨ ਵਾਲੇ ਕਲਾਕਾਰਾਂ, ਨੇਤਾਵਾਂ, ਵਿਗਿਆਨੀਆਂ, ਕਾਰਜ ਕਰਤਾਵਾਂ ਅਤੇ ਉਦਯੋਗਪਤੀਆਂ ਨੂੰ ਜਗ੍ਹਾ ਦਿੱਤੀ ਜਾਂਦੀ ਹੈ। ਇਸ ਸਾਲ ਦੀ ਸੂਚੀ ਦਾ ਐਲਾਨ ਅਗਲੇ ਮਹੀਨੇ ਕੀਤਾ ਜਾਵੇਗਾ।

Scroll To Top