Home / featured / ਮਾਸੂਮਾਂ ਨਾਲ ਰੇਪ ਕਰਨ ‘ਤੇ ਹੋਵੇਗੀ ਫਾਂਸੀ
ਮਾਸੂਮਾਂ ਨਾਲ ਰੇਪ ਕਰਨ ‘ਤੇ ਹੋਵੇਗੀ ਫਾਂਸੀ

ਮਾਸੂਮਾਂ ਨਾਲ ਰੇਪ ਕਰਨ ‘ਤੇ ਹੋਵੇਗੀ ਫਾਂਸੀ

ਨਵੀਂ ਦਿੱਲੀ— ਕੇਂਦਰ ਸਰਕਾਰ ਵਲੋਂ ਪੋਕਸੋ ਐਕਟ ‘ਚ ਸੋਧ ਨੂੰ ਲੈ ਕੇ ਆਏ ਗਏ ਆਰਡੀਨੈਂਸ ਨੂੰ ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਮਨਜ਼ੂਰੀ ਦੇ ਦਿੱਤੀ ਹੈ। ਨਵੇਂ ਆਰਡੀਨੈਂਸ ਮੁਤਾਬਕ 12 ਸਾਲ ਤੋਂ ਘੱਟ ਉਮਰ ਦੇ ਮਾਸੂਮਾਂ ਨਾਲ ਰੇਪ ਕਰਨ ‘ਤੇ ਦੋਸ਼ੀਆਂ ਨੂੰ ਮੌਤ ਦੀ ਸਜ਼ਾ ਦਿੱਤੀ ਜਾਵੇਗੀ। 16 ਸਾਲ ਤੋਂ ਘੱਟ ਉਮਰ ਦੀ ਲੜਕੀ ਨਾਲ ਰੇਪ ਕਰਨ ਵਾਲੇ ਦੀ ਘੱਟੋ-ਘੱਟ ਸਜ਼ਾ ਨੂੰ 10 ਸਾਲ ਤੋਂ ਵਧਾ ਕੇ 20 ਸਾਲ ਕਰ ਦਿੱਤਾ ਗਿਆ ਹੈ, ਇਹੀ ਨਹੀਂ ਦੋਸ਼ੀ ਨੂੰ ਉਮਰਕੈਦ ਵੀ ਦਿੱਤੀ ਜਾ ਸਕਦੀ ਹੈ। ਆਰਡੀਨੈਂਸ ‘ਚ ਇਹ ਵੀ ਪ੍ਰਬੰਧ ਕੀਤਾ ਗਿਆ ਹੈ ਕਿ 12 ਸਾਲ ਤੋਂ ਘੱਟ ਉਮਰ ਦੀ ਲੜਕੀ ਨਾਲ ਰੇਪ ਦੇ ਦੋਸ਼ੀ ਨੂੰ ਘੱਟੋ-ਘੱਟ 20 ਸਾਲ ਦੀ ਜੇਲ, ਉਮਰਕੈਦ ਜਾਂ ਫਾਂਸੀ ਦੀ ਸਜ਼ਾ ਦਿੱਤੀ ਜਾਵੇਗੀ।

Scroll To Top