Home / ਪੰਜਾਬ / ਪੰਜਾਬ ਸਰਕਾਰ ਵੱਲੋਂ ਪਿੰਡ ਤੁਗਲ-ਐਤੀਆਣਾ ਪੁਲ ਦੇ ਨਿਰਮਾਣ ਨੂੰ ਹਰੀ ਝੰਡੀ
ਪੰਜਾਬ ਸਰਕਾਰ ਵੱਲੋਂ ਪਿੰਡ ਤੁਗਲ-ਐਤੀਆਣਾ ਪੁਲ ਦੇ ਨਿਰਮਾਣ ਨੂੰ ਹਰੀ ਝੰਡੀ

ਪੰਜਾਬ ਸਰਕਾਰ ਵੱਲੋਂ ਪਿੰਡ ਤੁਗਲ-ਐਤੀਆਣਾ ਪੁਲ ਦੇ ਨਿਰਮਾਣ ਨੂੰ ਹਰੀ ਝੰਡੀ

ਜੋਧਾਂ, ਸੁਧਾਰ,  (ਦਲਜੀਤ ਸਿੰਘ ਰੰਧਾਵਾ / ਸੁਖਵਿੰਦਰ ਸਿੰਘ ) ਪੰਜਾਬ ਸਰਕਾਰ ਵੱਲੋਂ ਸੂਬੇ ਦੇ ਲੋਕਾਂ ਨੂੰ ਬਿਹਤਰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਦੇ ਵਾਅਦੇ ਨੂੰ ਪੂਰਾ ਕਰਦਿਆਂ ਪਿੰਡ ਤੁਗਲ ਤੋਂ ਪਿੰਡ ਐਤੀਆਣਾ ਜਾਣ ਵਾਲੀ ਸੜ•ਕ @ਤੇ ਪੁਲ ਬਣਾਉਣ ਨ੍ਵੂੰ ਹਰੀ ਝੰਡੀ ਦੇ ਦਿੱਤੀ ਗਈ ਹੈ। ਦੱਸਣਯੋਗ ਹੈ ਕਿ ਕਰੀਬ ੧੦ ਸਾਲਾਂ ਤੋਂ ਇਸ ਪੁਲ ਦੇ ਨਿਰਮਾਣ ਕਾਰਜਾਂ ਵਿੱਚ ਵੱਖ-ਵੱਖ ਕਾਰਨਾਂ ਕਰਕੇ ਅੜਿੱਕੇ ਲਗਦੇ ਰਹੇ ਸਨ, ਜਿਨ•ਾਂ ਨੂੰ ਸੇਵਾ ਮੁਕਤ ਆਈ.ਏ.ਐਸ. ਅਫ਼ਸਰ ਡਾ. ਅਮਰ ਸਿੰਘ ਦੇ ਵਿਸ਼ੇਸ਼ ਉਪਰਾਲਿਆਂ ਨਾਲ ਦੂਰ ਕੀਤਾ ਗਿਆ ਹੈ। ਇਸ ਪੁਲ ਦੇ ਬਣਨ ਨਾਲ ਇਲਾਕੇ ਦੇ ਲੋਕਾਂ ਦੀ ਵੱਡੀ ਮੰਗ ਪੂਰੀ ਹੋਵੇਗੀ।ਇਸ ਸਬੰਧੀ ਜਾਣਕਾਰੀ ਦਿੰਦਿਆਂ ਡਾ. ਅਮਰ ਸਿੰਘ ਨੇ ਦੱਸਿਆ ਕਿ ਇਸ ਇਲਾਕੇ ਦੇ ਲੋਕਾਂ ਦੀ ਇਹ ਪੁਲ ਨਿਰਮਾਣ ਕਰਾਉਣ ਦੀ ਲੰਬੇ ਸਮੇਂ ਤੋਂ ਮੰਗ ਸੀ ਜਿਸ ਨੂੰ ਕੈਪਟਨ ਅਮਰਿੰਦਰ ਸਿੰਘ, ਮੁੱਖ ਮੰਤਰੀ ਪੰਜਾਬ ਨੇ ਨਿੱਜੀ ਦਿਲਚਸਪੀ ਲੈ ਕੇ ਪੂਰਾ ਕਰਾਉਣ ਲਈ ਮੁੱਖ ਸਕੱਤਰ ਪੰਜਾਬ ਸਰਕਾਰ ਨੂੰ ਹਦਾਇਤ ਕੀਤੀ ਹੈ। ਉਨ•ਾਂ ਦੱਸਿਆ ਕਿ ਇਸ ਚਿਰੋਕਣੀ ਮੰਗ ਬਾਰੇ ਬੀਤੇ ਦੀਨੀਂ ਕੈਪਟਨ ਅਮਰਿੰਦਰ ਸਿੰਘ ਜੀ ਨੂੰ ਉਨ•ਾਂ ਨੇ ਚੰਡੀਗੜ• ਜਾਕੇ ਜਾਣੂ ਕਰਵਾਇਆ ਸੀ। ਉਨ•ਾਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਬਿਹਤਰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਉਨ•ਾਂ ਦੱਸਿਆ ਕਿ ਇਹ ਪ੍ਰੋਜੈਕਟ ਪਹਿਲਾਂ ਪੰਜਾਬ ਬੁਨਿਆਦੀ ਢਾਂਚਾ ਵਿਕਾਸ ਬੋਰਡ ਵੱਲੋਂ ਮੁਕੰਮਲ ਕੀਤਾ ਜਾਣਾ ਸੀ ਪਰ ਇਸ ਬੋਰਡ ਦੇ ਸਾਰੇ ਕੰਮ ਬੰਦ ਹੋਣ ਕਾਰਨ ਇਸ ਪੁਲ ਨੂੰ ਬਣਾਉਣ ਵਿੱਚ ਹੋਰ ਦੇਰੀ ਹੋਣ ਦਾ ਖ਼ਦਸ਼ਾ ਬਣ ਗਿਆ ਸੀ ਪਰ ਹੁਣ ਪੰਜਾਬ ਸਰਕਾਰ ਨੇ ਇਸ ਪ੍ਰੋਜੈਕਟ ਨੂੰ ਵਿਸ਼ੇਸ ਪ੍ਰੋਜੈਕਟਾਂ ਦੀ ਸ੍ਰੇਣੀ ਵਿੱਚ ਪਾ ਕੇ ਮੁਕੰਮਲ ਕਰਨ ਦਾ ਫੈਸਲਾ ਕੀਤਾ ਹੈ। ਇਸ ਪੁਲ ਦੇ ਬਣਨ ਨਾਲ ਇਲਾਕੇ ਦੇ ੧੦ ਪਿੰਡਾਂ ਨੂੰ ਸਿੱਧੇ ਤੌਰ @ਤੇ ਅਤੇ ਹੋਰ ਦਰਜ਼ਨਾਂ ਪਿੰਡਾਂ ਨੂੰ ਅਸਿੱਧੇ ਤੌਰ @ਤੇ ਵੱਡਾ ਫਾਇਦਾ ਹੋਵੇਗਾ। ਇਸ ਪੁਲ ਦਾ ਨਿਰਮਾਣ ਕਾਰਜ ਸ਼ੁਰੂ ਕਰਵਾਉਣ ਲਈ ਪੰਜਾਬ ਸਰਕਾਰ ਵੱਲੋਂ ਪਹਿਲੀ ਕਿਸ਼ਤ ੫੦ ਲੱਖ ਰੁਪਏ ਵੀ ਜਾਰੀ ਕਰ ਦਿੱਤੀ ਗਈ ਹੈ। ਪੰਜਾਬ ਮੰਡੀ ਬੋਰਡ ਦੇ ਕਾਰਜਕਾਰੀ ਇੰਜੀਨੀਅਰ ਸ਼੍ਰ. ਅਮਨਦੀਪ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਪੁਲ ਦੇ ਨਿਰਮਾਣ @ਤੇ ੨ ਕਰੋੜ ੭੧ ਲੱਖ ੫੬ ਹਜ਼ਾਰ ਰੁਪਏ ਦੀ ਲਾਗਤ ਆਵੇਗੀ। ਇਸ ਪੁਲ ਦੀ ਕੁੱਲ ਲੰਬਾਈ ੪੨.੮ ਮੀਟਰ ਅਤੇ ਚੌੜਾਈ ੭.੫ ਮੀਟਰ ਹੋਵੇਗੀ। ਇਸ ਪ੍ਰੋਜੈਕਟ ਦੀ ਟੈਂਡਰ ਪ੍ਰਕਿਰਿਆ ਪਹਿਲਾਂ ਹੀ ਮੁਕੰਮਲ ਹੋ ਚੁੱਕੀ ਹੈ ਅਤੇ ਨਿਰਮਾਣ ਦਾ ਜਿੰਮਾ ਮੈਸ: ਵਿਸ਼ੇਸ਼ ਕੁਮਾਰ ਕੰਟਰੈਕਟਰਜ਼ (ਮੋਹਾਲੀ) ਨੂੰ ਦਿੱਤਾ ਗਿਆ ਹੈ। ਇਸ ਪੁਲ ਦਾ ਨਿਰਮਾਣ ਕਾਰਜ ਜਲਦ ਹੀ ਸ਼ੁਰੂ ਹੋਵੇਗਾ ਜਿਸ ਨੂੰ ੬ ਮਹੀਨੇ ਵਿੱਚ ਮੁਕੰਮਲ ਕਰਨ ਦਾ ਟੀਚਾ ਹੈ।

Scroll To Top