Home / ਪੰਜਾਬ / ਯੋਜਨਾਬੱਧ ਢੰਗ ਨਾਲ ਕੀਤਾ ਜਾਵੇ ਬਕਾਇਆ ਕੇਸਾਂ ਦਾ ਨਿਪਟਾਰਾ-ਡਿਪਟੀ ਕਮਿਸ਼ਨਰ
ਯੋਜਨਾਬੱਧ ਢੰਗ ਨਾਲ ਕੀਤਾ ਜਾਵੇ ਬਕਾਇਆ ਕੇਸਾਂ ਦਾ ਨਿਪਟਾਰਾ-ਡਿਪਟੀ ਕਮਿਸ਼ਨਰ

ਯੋਜਨਾਬੱਧ ਢੰਗ ਨਾਲ ਕੀਤਾ ਜਾਵੇ ਬਕਾਇਆ ਕੇਸਾਂ ਦਾ ਨਿਪਟਾਰਾ-ਡਿਪਟੀ ਕਮਿਸ਼ਨਰ

ਕਪੂਰਥਲਾ, 20 ਜੁਲਾਈ :   ਡਿਪਟੀ ਕਮਿਸ਼ਨਰ ਸ੍ਰੀ ਮੁਹੰਮਦ ਤਇਅਬ ਨੇ ਅੱਜ ਯੋਜਨਾ ਭਵਨ ਵਿਖੇ ਮੀਟਿੰਗ ਦੌਰਾਨ ਵੱਖ-ਵੱਖ ਵਿਭਾਗਾਂ ਦੀ ਕਾਰਗੁਜ਼ਾਰੀ ਦਾ ਜਾਇਜ਼ਾ ਲਿਆ। ਇਸ ਮੌਕੇ ਮਾਲ ਵਿਭਾਗ ਦੇ ਕੰਮਕਾਜ਼ ਦਾ ਜਾਇਜ਼ਾ ਲੈਂਦਿਆਂ ਉਨ•ਾਂ ਅਧਿਕਾਰੀਆਂ ਨੂੰ ਬਕਾਇਆ ਪਏ ਕੇਸਾਂ ਦਾ ਜਲਦ ਨਿਪਟਾਰਾ ਕਰਨ ਅਤੇ ਫੁਟਕਲ ਬਕਾਇਆਂ ਦੀ ਵਸੂਲੀ ਦੇ ਕੰਮ ਵਿਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ। ਉਨ•ਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਬਕਾਇਆ ਕੇਸਾਂ ਦਾ ਨਿਪਟਾਰਾ ਯੋਜਨਾਬੱਧ ਢੰਗ ਨਾਲ ਕੀਤਾ ਜਾਵੇ। ਉਨ•ਾਂ ਸਮੂਹ ਉੱਪ ਮੰਡਲ ਮੈਜਿਸਟ੍ਰੇਟਾਂ ਨੂੰ ਆਦੇਸ਼ ਦਿੱਤੇ ਕਿ ਉਹ ਮਾਲ ਵਿਭਾਗ ਨਾਲ ਸਬੰਧਤ ਕੰਮਾਂ ਸਬੰਧੀ ਆਪਣੇ ਪੱਧਰ ‘ਤੇ ਵੀ ਤਹਿਸੀਲਦਾਰਾਂ, ਨਾਇਬ ਤਹਿਸੀਲਦਾਰਾਂ ਅਤੇ ਹੋਰਨਾਂ ਸਬੰਧਤ ਅਧਿਕਾਰੀਆਂ ਨਾਲ ਮੀਟਿੰਗਾਂ ਕਰਨ। ਉਨ•ਾਂ ਕਿਹਾ ਕਿ ਸੇਵਾ ਅਧਿਕਾਰ ਕਾਨੂੰਨ ਤਹਿਤ ਦਿੱਤੀਆਂ ਜਾ ਰਹੀਆਂ ਸੇਵਾਵਾਂ ਲੋਕਾਂ ਨੂੰ ਸਮਾਂਬੱਧ ਅਤੇ ਪਾਰਦਰਸ਼ੀ ਢੰਗ ਨਾਲ ਮੁਹੱਈਆ ਕਰਵਾਉਣਾ ਯਕੀਨੀ ਬਣਾਇਆ ਜਾਵੇ। ਇਸ ਮੌਕੇ ਉਨ•ਾਂ ਤਕਸੀਮ ਦੇ ਅਦਾਲਤੀ ਕੇਸਾਂ, ਜ਼ਮੀਨ ਦੇ ਖਾਨਗੀ ਵੰਡ ਦੇ ਕੇਸਾਂ, ਝਗੜੇ ਤੋਂ ਰਹਿਤ ਅਤੇ ਝਗੜੇ ਵਾਲੇ ਇੰਤਕਾਲਾਂ, ਜਮ•ਾਂਬੰਦੀ ਅਤੇ ਵਸੀਕਾ ਦੇ ਨਿਪਟਾਰੇ ਸਬੰਧੀ ਅਫ਼ਸਰ ਵਾਰ ਜਾਣਕਾਰੀ ਲਈ ਅਤੇ ਲੋੜੀਂਦੇ ਦਿਸ਼ਾ-ਨਿਰਦੇਸ਼ ਦਿੱਤੇ।  ਇਸੇ ਤਰ•ਾਂ ਉਨ•ਾਂ ਤਹਿਸੀਲ ਵਾਰ ਵਸੂਲੀ ਦੇ ਕੰਮ ਦਾ ਜਾਇਜ਼ਾ ਵੀ ਲਿਆ। ਇਸ ਦੌਰਾਨ ਉਨ•ਾਂ ਜ਼ਮੀਨੀ ਰਿਕਾਰਡ ਦੇ ਕੰਪਿਊਟਰੀਕਰਨ ਅਤੇ ਸੇਵਾ ਕੇਂਦਰਾਂ ਦੇ ਕੰਮਕਾਜ਼ ਦੀ ਸਮੀਖਿਆ ਵੀ ਕੀਤੀ ਅਤੇ ਅਧਿਕਾਰੀਆਂ ਨੂੰ ਵੱਖ-ਵੱਖ ਹਦਾਇਤਾਂ ਕੀਤੀਆਂ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਰਾਹੁਲ ਚਾਬਾ, ਜ਼ਿਲ•ਾ ਮਾਲ ਅਫ਼ਸਰ ਸ੍ਰੀ ਜਸ਼ਨਜੀਤ ਸਿੰਘ, ਸਹਾਇਕ ਕਮਿਸ਼ਨਰ ਮੈਡਮ ਸ਼ਾਇਰੀ ਮਲਹੋਤਰਾ, ਐਸ. ਡੀ. ਐਮ ਕਪੂਰਥਲਾ ਡਾ. ਨਯਨ ਭੁੱਲਰ, ਐਸ. ਡੀ. ਐਮ ਫਗਵਾੜਾ ਮੇਜਰ ਡਾ. ਸੁਮਿਤ ਮੁੱਧ, ਐਸ. ਡੀ. ਐਮ ਸੁਲਤਾਨਪੁਰ ਲੋਧੀ ਡਾ. ਚਾਰੂਮਿਤਾ, ਐਸ. ਡੀ. ਐਮ ਭੁੱਲਥ ਸ. ਗੁਰਮਿਸਮਰਨ ਸਿੰਘ, ਸਕੱਤਰ ਜ਼ਿਲ•ਾ ਪ੍ਰੀਸ਼ਦ ਸ੍ਰੀ ਗੁਰਦਰਸ਼ਨ ਕੁੰਡਲ, ਚੀਫ ਐਲ਼. ਡੀ. ਐਮ ਸ੍ਰੀ ਸਰਵੇਂਦਰ ਸਿੰਘ ਤੋਂ ਇਲਾਵਾ ਸਮੂਹ ਤਹਿਸੀਲਦਾਰ, ਨਾਇਬ ਤਹਿਸੀਲਦਾਰ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।

Scroll To Top