Home / ਪੰਜਾਬ / ਨਸ਼ਾ ਵਿਰੋਧੀ ਮੁਹਿੰਮ ਤਹਿਤ ਭੁੱਲਰ ਵਿਖੇ ਨਸ਼ਿਆ ਖਿਲਾਫ਼ ਕੱਢੀ ਜਾਗਰੂਕਤਾਂ ਰੈਲੀ
ਨਸ਼ਾ ਵਿਰੋਧੀ ਮੁਹਿੰਮ ਤਹਿਤ ਭੁੱਲਰ ਵਿਖੇ ਨਸ਼ਿਆ ਖਿਲਾਫ਼ ਕੱਢੀ ਜਾਗਰੂਕਤਾਂ ਰੈਲੀ

ਨਸ਼ਾ ਵਿਰੋਧੀ ਮੁਹਿੰਮ ਤਹਿਤ ਭੁੱਲਰ ਵਿਖੇ ਨਸ਼ਿਆ ਖਿਲਾਫ਼ ਕੱਢੀ ਜਾਗਰੂਕਤਾਂ ਰੈਲੀ

ਸ਼ਾਹਕੋਟ/ਮਲਸੀਆਂ, 20 ਜੁਲਾਈ (ਏ.ਐੱਸ ਅਜ਼ਾਦ) ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਨਸ਼ਾ ਵਿਰੋਧੀ ਮੁਹਿੰਮ ਤਹਿਤ ਸਿਹਤ ਵਿਭਾਗ ਵੱਲੋਂ ਡਾ. ਗੁਰਪ੍ਰੀਤ ਸਿੰਘ ਪ੍ਰਿੰਸ ਰੂਰਲ ਮੈਡੀਕਲ ਅਫ਼ਸਰ ਸਰਕਾਰੀ ਡਿਸਪੈਂਸਰੀ ਭੁੱਲਰ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭੁੱਲਰ ਤੋਂ ਨਸ਼ਿਆ ਖਿਲਾਫ਼ ਜਾਗਰੂਕਤਾਂ ਰੈਲੀ ਕੱਢੀ ਗਈ, ਜਿਸ ਨੂੰ ਪ੍ਰਿੰਸੀਪਲ ਸ਼੍ਰੀਮਤੀ ਸੁਮਨ ਸ਼ਰਮਾਂ ਅਤੇ ਡਾ. ਗੁਰਪ੍ਰੀਤ ਸਿੰਘ ਪ੍ਰਿੰਸ ਨੇ ਸਾਂਝੇ ਤੌਰ ‘ਤੇ ਰਵਾਨਾ ਕੀਤਾ। ਇਸ ਮੌਕੇ ਸਕੂਲ ਦੇ ਬੱਚਿਆਂ ਦੇ ਹੱਥਾਂ ਵਿੱਚ ਨਸ਼ਾ ਵਿਰੋਧੀ ਨਾਅਰੇ ਲਿਖੀਆਂ ਤਖਤੀਆਂ ਫੜ•ੀਆਂ ਹੋਈਆ ਸਨ ਅਤੇ ਬੱਚੇ ਨਾਅਰੇ ਲਗਾਕੇ ਲੋਕਾਂ ਨੂੰ ਨਸ਼ਿਆ ਖਿਲਾਫ਼ ਜਾਗਰੂਕ ਕਰ ਰਹੇ ਹਨ। ਇਸ ਮੌਕੇ ਡਾ. ਗੁਰਪ੍ਰੀਤ ਸਿੰਘ ਪ੍ਰਿੰਸ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਨਸ਼ਿਆ ਨੂੰ ਜੜ• ਤੋਂ ਖਤਮ ਕਰਨ ਲਈ ਵਿਲੱਖਣ ਪਹਿਲ ਕੀਤੀ ਗਈ ਹੈ, ਜਿਸ ਤਹਿਤ ਹਰੇਕ ਵਿਭਾਗ ਵੱਲੋਂ ਪਿੰਡਾਂ ਅਤੇ ਸ਼ਹਿਰਾਂ ਵਿੱਚ ਸੈਮੀਨਾਰ ਤੇ ਜਾਗਰੂਕਤਾਂ ਰੈਲੀਆਂ ਕਰਵਾਕੇ ਲੋਕਾਂ ਨੂੰ ਨਸ਼ਿਆ ਖਿਲਾਫ਼ ਜਾਗਰੂਕ ਕੀਤਾ ਜਾ ਰਿਹਾ ਹੈ। ਉਨਾਂ ਦੱਸਿਆ ਕਿ ਇਸ ਮੁਹਿੰਮ ਦੌਰਾਨ ਲੋਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈ ਅਤੇ ਘਰ-ਘਰ ਲੋਕਾਂ ਨੂੰ ਨਸ਼ੇ ਛੱਡ ਦੀ ਅਪੀਲ ਕੀਤੀ ਜਾ ਰਹੀ ਹੈ ਤਾਂ ਜੋ ਲੋਕਾਂ ਵਿੱਚ ਜਾਗਰੂਕਤਾਂ ਪੈਦਾ ਹੋ ਸਕੇ। ਉਨਾਂ ਕਿਹਾ ਕਿ ਸਰਕਾਰ ਦੀ ਇਸ ਮੁਹਿੰਮ ਨਾਲ ਹੁਣ ਤੱਕ ਵੱਡੀ ਗਿਣਤੀ ‘ਚ ਲੋਕ ਜਾਗਰੂਕ ਹੋ ਕੇ ਨਸ਼ਿਆ ਤੋਂ ਦੂਰ ਹੋ ਗਏ ਹਨ। ਇਸ ਮੌਕੇ ਹੋਰਨਾਂ ਤੋਂ ਇਲਾਵਾ ਐੱਸ.ਆਈ. ਸੁਖਦੇਵ ਸਿੰਘ ਦਰਦੀ, ਅਨੀਤਾ ਏ.ਐੱਨ.ਐੱਮ., ਕੁਲਦੀਪ ਸਿੰਘ ਹੈਲਥ ਵਰਕਰ, ਮਨਜੀਤ ਕੌਰ ਆਸ਼ਾ ਵਰਕਰ, ਲੈਕਚਰਾਰ ਨਰਿੰਦਰ ਕੁਮਾਰ, ਜਸਵੰਤ ਰਾਏ, ਆਦਰਸ਼ ਕੁਮਾਰੀ, ਵੀਰਪਾਲ, ਬਲਜੀਤ ਸਿੰਘ, ਸਰਬਪ੍ਰੀਤ ਸਿੰਘ ਢੀਂਡਸਾ ਜੂਨੀਅਰ ਸਹਾਇਕ ਆਦਿ ਹਾਜ਼ਰ ਸਨ।
ਫੋਟੋ ਈ-ਮੇਲ ਤੋਂ ਪ੍ਰਾਪਤ ਕਰੋ ਜੀ।

Scroll To Top