Home / ਪੰਜਾਬ / ਸਰਕਾਰ ਨੇ 5 ਕਰੋੜ ਪਰਿਵਾਰਾਂ ਨੂੰ ਮੁਫ਼ਤ ਗੈਸ ਕੁਨੈਕਸ਼ਨ ਦੇਣ ਦਾ ਟੀਚਾ ਕੀਤਾ ਪੂਰਾ-ਵਿਜੇ ਸਾਂਪਲਾ
ਸਰਕਾਰ ਨੇ 5 ਕਰੋੜ ਪਰਿਵਾਰਾਂ ਨੂੰ ਮੁਫ਼ਤ ਗੈਸ ਕੁਨੈਕਸ਼ਨ ਦੇਣ ਦਾ ਟੀਚਾ ਕੀਤਾ ਪੂਰਾ-ਵਿਜੇ ਸਾਂਪਲਾ

ਸਰਕਾਰ ਨੇ 5 ਕਰੋੜ ਪਰਿਵਾਰਾਂ ਨੂੰ ਮੁਫ਼ਤ ਗੈਸ ਕੁਨੈਕਸ਼ਨ ਦੇਣ ਦਾ ਟੀਚਾ ਕੀਤਾ ਪੂਰਾ-ਵਿਜੇ ਸਾਂਪਲਾ

ਨਡਾਲਾ, 11 ਅਗਸਤ (                  )- ਕੇਂਦਰੀ ਸਮਾਜਿਕ ਨਿਆਂ ਤੇ ਮਹਿਲਾ ਸਸ਼ਕਤੀਕਰਨ ਰਾਜ ਮੰਤਰੀ ਸ੍ਰੀ ਵਿਜੇ ਸਾਂਪਲਾ ਨੇ ਅੱਜ ਇਥੇ ਇਕ ਵਿਸ਼ਾਲ ਸਮਾਗਮ ਦੌਰਾਨ ਪ੍ਰਧਾਨ ਮੰਤਰੀ ਉਜਵਲਾ ਯੋਜਨਾ ਤਹਿਤ 500 ਦੇ ਕਰੀਬ ਲਾਭਪਾਤਰੀਆਂ ਨੂੰ ਮੁਫ਼ਤ ਗੈਸ ਕੁਨੈਕਸ਼ਨਾਂ ਦੀ ਵੰਡ ਕੀਤੀ ਗਈ। ਇਸ ਮੌਕੇ ਵੱਡੀ ਗਿਣਤੀ ਵਿਚ ਹਾਜ਼ਰ ਲੋਕਾਂ ਨੂੰ ਸੰਬੋਧਨ ਕਰਦਿਆਂ ਸ੍ਰੀ ਸਾਂਪਲਾ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਗਰੀਬਾਂ, ਮਜ਼ਦੂਰਾਂ ਅਤੇ ਕਿਸਾਨਾਂ ਦੀ ਭਲਾਈ ਲਈ ਅਨੇਕਾਂ ਯੋਜਨਾਵਾਂ ਸ਼ੁਰੂ ਕੀਤੀਆਂ ਗਈਆਂ ਹਨ ਅਤੇ ਇਨ•ਾਂ ਦਾ ਲਾਭ ਲੋੜਵੰਦਾਂ ਤੱਕ ਪਹੁੰਚਾਉਣ ਲਈ ਕਈ ਅਹਿਮ ਫ਼ੈਸਲੇ ਕੀਤੇ ਹਨ। ਉਨ•ਾਂ ਕਿਹਾ ਕਿ ਸਰਕਾਰ ਨੇ ਮੁਲਕ ਦੇ ਹਰੇਕ ਘਰ ਵਿਚ ਗੈਸ ਕੁਨੈਕਸ਼ਨ ਅਤੇ ਬਿਜਲੀ ਮੁਹੱਈਆ ਕਰਵਾਉਣ ਦਾ ਤਹੱਈਆ ਕੀਤਾ ਹੋਇਆ ਹੈ। ਉਨ•ਾਂ ਕਿਹਾ ਕਿ ਸਰਕਾਰ ਨੇ 5 ਕਰੋੜ ਪਰਿਵਾਰਾਂ ਨੂੰ ਮੁਫ਼ਤ ਗੈਸ ਕੁਨੈਕਸ਼ਨ ਦੇਣ ਦਾ ਟੀਚਾ ਪੂਰਾ ਕਰ ਲਿਆ ਹੈ। ਉਨ•ਾਂ ਕਿਹਾ ਕਿ ਇਸੇ ਤਰ•ਾਂ ਬਿਜਲੀ ਤੋਂ ਵਾਂਝੇ 4 ਕਰੋੜ ਦੇ ਕਰੀਬ ਘਰਾਂ ਨੂੰ ਉਜਾਲਾ ਸਕੀਮ ਤਹਿਤ ਬਿਜਲੀ ਮੁਹੱਈਆ ਕਰਵਾਈ ਜਾਵੇਗੀ। ਇਸ ਤੋਂ ਇਲਾਵਾ ਆਵਾਸ ਯੋਜਨਾ ਤਹਿਤ 2022 ਤੱਕ ਹਰੇਕ ਨੂੰ ਆਪਣਾ ਘਰ ਮੁਹੱਈਆ ਕਰਵਾਉਣ ਦਾ ਟੀਚਾ ਮਿੱਥਿਆ ਗਿਆ ਹੈ।
ਇਸ ਮੌਕੇ ਲਗਾਈ ਗਈ ਐਲ. ਪੀ. ਜੀ ਪੰਚਾਇਤ ਮੌਕੇ ਮਹਿਲਾਵਾਂ ਨੂੰ ਗੈਸ ਦੀ ਸੁਰੱਖਿਅਤ ਵਰਤੋਂ ਸਬੰਧੀ ਜਾਗਰੂਕ ਕੀਤਾ ਗਿਆ। ਇਸ ਤੋਂ ਇਲਾਵਾ ਐਲ. ਪੀ. ਜੀ ਸਬੰਧੀ ਉਨ•ਾਂ ਦੇ ਸ਼ੰਕਿਆਂ ਦਾ ਵੀ ਨਿਵਾਰਣ ਕੀਤਾ ਗਿਆ। ਇਸ ਮੌਕੇ ਐਸ. ਡੀ. ਐਮ ਭੁਲੱਥ ਸ. ਗੁਰਸਿਮਰਨ ਸਿੰਘ, ਡੀ. ਐਫ. ਐਸ. ਸੀ ਕਪੂਰਥਲਾ ਸ੍ਰੀ ਪਿੰਦਰ ਸਿੰਘ, ਬੀਬੀ ਜਗੀਰ ਕੌਰ, ਭਾਰਤ ਪੈਟਰੋਲੀਅਮ ਦੇ ਟੈਰੇਟਰੀ ਮੈਨੇਜਰ ਸ੍ਰੀ ਵਿਜੇ ਸਹਿਗਲ, ਇੰਡੀਅਨ ਆਇਲ ਜਲੰਧਰ ਦੇ ਸ੍ਰੀ ਰਾਕੇਸ਼ ਸਰੋਜ, ਭਾਰਤ ਪੈਟਰੋਲੀਅਮ ਦੇ ਸਹਾਇਕ ਮੈਨੇਜਰ ਸ੍ਰੀ ਨਵਤੇਜ ਸਿੰਘ ਤੋਂ ਇਲਾਵਾ ਹੋਰ ਸ਼ਖਸੀਅਤਾਂ ਹਾਜ਼ਰ ਸਨ।

Scroll To Top