Home / featured / ਅੱਤਵਾਦੀਆਂ ਦੇ ਨਿਸ਼ਾਨੇ ‘ਤੇ ਪੁਲਸ ਕਰਮਚਾਰੀ
ਅੱਤਵਾਦੀਆਂ ਦੇ ਨਿਸ਼ਾਨੇ ‘ਤੇ ਪੁਲਸ ਕਰਮਚਾਰੀ

ਅੱਤਵਾਦੀਆਂ ਦੇ ਨਿਸ਼ਾਨੇ ‘ਤੇ ਪੁਲਸ ਕਰਮਚਾਰੀ

ਸ਼੍ਰੀਨਗਰ— ਜੰਮੂ ਕਸ਼ਮੀਰ ‘ਚ ਪੁਲਸ ਕਰਮਚਾਰੀ ਹੁਣ ਹਿਜ਼ਬੁਲ ਅੱਤਵਾਦੀਆਂ ਦੇ ਨਿਸ਼ਾਨੇ ‘ਤੇ ਹਨ। ਹਿਜ਼ਬੁਲ ਮੁਜਾਹੀਗੀਨ ਨੇ ਸ਼ਨੀਵਾਰ ਨੂੰ ਪੁਲਸ ਕਰਮਚਾਰੀਆਂ ਨੂੰ ਧਮਕੀ ਦੀ ਨਵੀਂ ਲਿਸਟ ਜਾਰੀ ਕੀਤੀ ਹੈ। ਸੋਸ਼ਲ ਮੀਡੀਆ ਦੇ ਰਾਹੀਂ ਹਿਜ਼ਬੁਲ ਨੇ ਪੁਲਸ ਕਰਮਚਾਰੀਆਂ ਨੂੰ ਨੌਕਰੀ ਛੱਡਣ ਦੀ ਚਿਤਾਵਨੀ ਦਿੱਤੀ ਹੈ। ਇਸ ਤੋਂ ਪਹਿਲਾਂ ਸ਼ੁੱਕਰਵਾਰ ਨੂੰ ਸ਼ੋਪੀਆਂ ਜ਼ਿਲੇ ‘ਚ ਹਿਜ਼ਬੁਲ ਮੁਜਾਹੀਦੀਨ ਤੇ ਲਸ਼ਕਰ-ਏ-ਤੋਇਬਾ ਦੇ ਅੱਤਵਾਦੀਆਂ ਨੇ ਤਿੰਨ ਪੁਲਸ ਕਰਮਚਾਰੀਆਂ ਨੂੰ ਅਗਵਾ ਕਰਕੇ ਗੋਲੀ ਮਾਰ ਦਿੱਤੀ ਸੀ।

ਖਬਰਾਂ ਮੁਤਾਬਕ ਇਹ ਕਾਇਰਾਨਾ ਹਰਕਤ ਪਾਬੰਦੀਸ਼ੁਦਾ ਅੱਤਵਾਦੀ ਸੰਗਠਨ ਹਿਜ਼ਬੁਲ ਮੁਜਾਹੀਦੀਨ ਤੇ ਲਸ਼ਕਰ-ਏ-ਤੋਇਬਾ ਨੇ ਵਿਸ਼ੇਸ਼ ਕਰਕੇ ਪੁਲਸ ਅਧਿਕਾਰੀਆਂ ਦੇ ਖਿਲਾਫ ਕੀਤੀ। ਅਧਿਕਾਰੀਆਂ ਨੇ ਦੱਸਿਆ ਕਿ ਅੱਤਵਾਦੀ ਹਮਲੇ ‘ਚ 1.2 ਲੱਖ ਕਰਮਚਾਰੀਆਂ ਵਾਲੇ ਬੇਹੱਦ ਮਜ਼ਬੂਤ ਜੰਮੂ ਕਸ਼ਮੀਰ ਪੁਲਸ ਬਲ ਨੂੰ ਵੀ ਹਿਲਾ ਕੇ ਰੱਖ ਦਿੱਤਾ ਹੈ। ਸ਼ਹੀਦ ਪੁਲਸ ਕਰਮਚਾਰੀਆਂ ਦੀ ਪਛਾਣ ਕਾਂਸਟੇਬਲ ਨਿਸਾਰ ਅਹਿਮਦ, ਦੇ ਵਿਸ਼ੇਸ਼ ਪੁਲਸ ਅਧਿਕਾਰੀ ਫਿਰਦੌਸ ਅਹਿਮਦ ਤੇ ਕੁਲਵੰਤ ਸਿੰਘ ਦੇ ਤੌਰ ‘ਤੇ ਹੋਈ ਹੈ।

Scroll To Top