Home / ਪੰਜਾਬ / ਸਵੱਛ ਭਾਰਤ ਅਭਿਆਨ ਤਹਿਤ ਵਿਦਿਆਰਥੀਆਂ ‘ਚ ਸਵੱਛਤਾ ਵਿਸ਼ੇ ਸਬੰਧੀ ਪੇਂਟਿੰਗ ਅਤੇ ਸੁੰਦਰ ਲਿਖਾਈ ਮੁਕਾਬਲੇ ਕਰਵਾਏ
ਸਵੱਛ ਭਾਰਤ ਅਭਿਆਨ ਤਹਿਤ ਵਿਦਿਆਰਥੀਆਂ ‘ਚ ਸਵੱਛਤਾ ਵਿਸ਼ੇ ਸਬੰਧੀ ਪੇਂਟਿੰਗ ਅਤੇ ਸੁੰਦਰ ਲਿਖਾਈ ਮੁਕਾਬਲੇ ਕਰਵਾਏ

ਸਵੱਛ ਭਾਰਤ ਅਭਿਆਨ ਤਹਿਤ ਵਿਦਿਆਰਥੀਆਂ ‘ਚ ਸਵੱਛਤਾ ਵਿਸ਼ੇ ਸਬੰਧੀ ਪੇਂਟਿੰਗ ਅਤੇ ਸੁੰਦਰ ਲਿਖਾਈ ਮੁਕਾਬਲੇ ਕਰਵਾਏ

ਸ਼ਾਹਕੋਟ/ਮਲਸੀਆਂ, 22 ਸਤੰਬਰ (ਏ.ਐੱਸ. ਸਚਦੇਵਾ) ਸਵੱਛ ਭਾਰਤ ਅਭਿਆਨ ਤਹਿਤ ਸਵੱਛਤਾ ਹੀ ਸੇਵਾ ਮੁਹਿੰਮ ਤਹਿਤ ਨਗਰ ਪੰਚਾਇਤ ਸ਼ਾਹਕੋਟ ਵੱਲੋਂ ਪ੍ਰਧਾਨ ਸਤੀਸ਼ ਰਿਹਾਨ ਅਤੇ ਕਾਰਜ ਸਾਧਕ ਅਫ਼ਸਰ ਦੇਸ ਰਾਜ ਦੀ ਅਗਵਾਈ ‘ਚ ਸਵੱਛਤਾ ਪੰਦਰਵਾੜਾ ਮਨਾਇਆ ਜਾ ਰਿਹਾ ਹੈ, ਜਿਸ ਤਹਿਤ ਨਗਰ ਪੰਚਾਇਤ ਵੱਲੋਂ ਸਰਕਾਰੀ ਕੰਨਿਆ ਹਾਈ ਸਕੂਲ ਸ਼ਾਹਕੋਟ ਵਿਖੇ ਸਵੱਛਤਾ ਵਿਸ਼ੇ ‘ਤੇ ਵਿਦਿਆਰਥੀਆਂ ਵਿੱਚ ਪੇਂਟਿੰਗ ਅਤੇ ਸੁੰਦਰ ਲਿਖਾਈ ਮੁਕਾਬਲੇ ਕਰਵਾਏ ਗਏ। ਇਸ ਮੌਕੇ ਮੈਡਮ ਕੰਚਨ ਵਾਸਣ ਹਿੰਦੀ ਮਿਸਟ੍ਰੈਸ, ਮੈਡਮ ਵੀਰਪਾਲ ਕੌਰ ਪੰਜਾਬੀ ਮਿਸਟ੍ਰੈਸ, ਮੈਡਮ ਨੀਲਮ ਰਾਣੀ ਏ.ਸੀ.ਟੀ. ਦੀ ਦੇਖ-ਰੇਖ ਹੋਏ ਇਨਾਂ ਮੁਕਾਬਲਿਆਂ ‘ਚ ਰਾਮਗੜ•ੀਆਂ ਪਬਲਿਕ ਸਕੂਲ ਸ਼ਾਹਕੋਟ, ਸੇਂਟ ਜੂਡਸ ਕਾਨਵੈਂਟ ਸਕੂਲ ਸ਼ਾਹਕੋਟ, ਸਰਕਾਰੀ ਕੰਨਿਆ ਹਾਈ ਸਕੂਲ ਸ਼ਾਹਕੋਟ, ਸਰਕਾਰੀ ਪ੍ਰਾਇਮਰੀ ਸਕੂਲ ਲੜਕੇ ਸ਼ਾਹਕੋਟ, ਸਰਕਾਰੀ ਮਿਡਲ ਸਕੂਲ ਲੜਕੇ ਸ਼ਾਹਕੋਟ, ਸਰਕਾਰੀ ਪ੍ਰਾਇਮਰੀ ਸਕੂਲ ਢੇਰੀਆ ਮੁਸਤਰਕਾ, ਸ਼ਾਹਕੋਟ ਦੇ ਵਿਦਿਆਰਥੀਆਂ ਨੇ ਵੱਧ-ਚੜ• ਕੇ ਭਾਗ ਲਿਆ। ਇਹ ਮੁਕਾਬਲੇ ਤਿੰਨ ਗਰੁੱਪਾਂ ਵਿੱਚ ਕਰਵਾਏ ਗਏ, ਜਿਨਾਂ ਵਿੱਚ ਪਹਿਲੇ ਗਰੁੱਪ ਵਿੱਚ ਪਹਿਲੀ ਤੋਂ ਪੰਜਵੀਂ, ਦੂਸਰੇ ਗਰੁੱਪ ਵਿੱਚ ਛੇਵੀਂ ਤੋਂ ਅੱਠਵੀਂ ਅਤੇ ਤੀਸਰੇ ਗਰੁੱਪ ਵਿੱਚ ਨੌਵੀਂ ਤੋਂ ਬਾਰ•ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਸ਼ਾਮਲ ਕੀਤਾ ਗਿਆ। ਇਸ ਮੌਕੇ ਪ੍ਰਧਾਨ ਸਤੀਸ਼ ਰਿਹਾਨ ਨੇ ਦੱਸਿਆ ਕਿ ਨਗਰ ਪੰਚਾਇਤ ਸ਼ਾਹਕੋਟ ਵੱਲੋਂ ਸ਼ਹਿਰ ਨੂੰ ਸਾਫ਼-ਸੁਥਰਾਂ ਰੱਖਣ ਲਈ ਸਵੱਛਤਾ ਪੰਦਰਵਾੜਾ ਮਨਾਇਆ ਜਾ ਰਿਹਾ ਹੈ, ਜਿਸ ਤਹਿਤ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਨੂੰ ਸਵੱਛਤਾ ਮੁਹਿੰਮ ਬਾਰੇ ਜਾਗਰੂਕ ਕਰਨ ਲਈ ਪੇਂਟਿੰਗ ਅਤੇ ਸੁੰਦਰ ਲਿਖਾਈ ਮੁਕਾਬਲੇ ਕਰਵਾਏ ਗਏ ਹਨ। ਇਸ ਤੋਂ ਇਲਾਵਾ ਲੋਕਾਂ ਨੂੰ ਸਫ਼ਾਈ ਰੱਖਣ ਪ੍ਰਤੀ ਜਾਗਰੂਕ ਕਰਨ ਲਈ ਵੀ ਉਪਰਾਲੇ ਕੀਤੇ ਜਾ ਰਹੇ ਹਨ ਤਾਂ ਜੋ ਲੋਕ ਘਰਾਂ ਦਾ ਕੂੜਾ ਬਾਹਰ ਸੁੱਟਣ ਦੀ ਬਿਜਾਏ ਕੂੜੇਦਾਨ ਵਿੱਚ ਪਾਉਣ ਅਤੇ ਪਲਾਸਟਿਕ ਦੇ ਲਿਫ਼ਾਫਿਆਂ ਦੀ ਵਰਤੋਂ ਨਾ ਕਰਨ। ਉਨਾਂ ਕਿਹਾ ਕਿ ਸਕੂਲ ਦੇ ਵਿਦਿਆਰਥੀਆਂ ਵਿੱਚ ਕਰਵਾਏ ਗਏ ਮੁਕਾਬਲਿਆਂ ‘ਚ ਮੱਲਾਂ ਮਾਰਨ ਵਾਲੇ ਵਿਦਿਆਰਥੀਆਂ ਨੂੰ ਨਗਰ ਪੰਚਾਇਤ ਦਫ਼ਤਰ ਸ਼ਾਹਕੋਟ ਵਿਖੇ ਵਿਸ਼ੇਸ਼ ਸਮਾਗਮ ਦੌਰਾਨ ਸਨਮਾਨ ਕੀਤਾ ਜਾਵੇਗਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਮਨਦੀਪ ਸਿੰਘ ਕੋਟਲੀ ਕਲਰਕ, ਸੰਤੋਖ ਲਾਲ ਲੇਖਾਕਾਰ, ਨਰਿੰਦਰ ਸਿੰਘ ਸੈਨਟਰੀ ਇੰਸਪੈਕਟਰ, ਰਮਨਦੀਪ ਕੌਰ ਕੋਆਰਡੀਨੇਟਰ, ਰਜਿੰਦਰ ਕੁਮਾਰ ਜੂਨੀਅਰ ਸਹਾਇਕ, ਰਾਜਵਿੰਦਰ ਕੌਰ, ਪ੍ਰਭਜੋਤ ਕੌਰ ਭਾਰਦਵਾਜ, ਅੰਕਿਤ, ਜਸਕਰਨ ਸਿੰਘ ਆਦਿ ਹਾਜ਼ਰ ਸਨ।

Scroll To Top