Home / ਪੰਜਾਬ / ਸ਼ਹੀਦ ਊਧਮ ਸਿੰਘ ਨੂੰ ਸਮਰਪਿਤ ਖੂਨਦਾਨ ਕੈਂਪ ਲਗਾਇਆ ਗਿਆ
ਸ਼ਹੀਦ ਊਧਮ ਸਿੰਘ ਨੂੰ ਸਮਰਪਿਤ ਖੂਨਦਾਨ ਕੈਂਪ ਲਗਾਇਆ ਗਿਆ

ਸ਼ਹੀਦ ਊਧਮ ਸਿੰਘ ਨੂੰ ਸਮਰਪਿਤ ਖੂਨਦਾਨ ਕੈਂਪ ਲਗਾਇਆ ਗਿਆ

ਗੁਰੂਹਰਸਹਾਏ, -ਨਜ਼ਦੀਕੀ ਪਿੰਡ ਚੱਕ ਨਿਧਾਨਾ ਵਿਖੇ ਸ਼ਹੀਦ ਊਧਮ ਸਿੰਘ ਯੂਥ ਕਲੱਬ ਵਲੋਂ ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਇਕ ਖੂਨਦਾਨ ਕੈਂਪ ਲਗਾਇਆ ਗਿਆ, ਜਿਸ ਦਾ ਉਦਘਾਟਨ ਜ਼ਿਲ੍ਹਾ ਡਿਪਟੀ ਕਮਿਸ਼ਨਰ ਫਿਰੋਜ਼ਪੁਰ ਇੰਜ: ਡੀ.ਪੀ.ਐਸ ਖਰਬੰਦਾ ਵਲੋਂ ਕੀਤਾ ਗਿਆ। ਇਸ ਕੈਂਪ ਵਿਚ ਯੂਥ ਕਲੱਬ, ਪਿੰਡ  ਅਤੇ ਹੋਰ ਆਸਪਾਸ ਦੇ ਨੌਜਾਵਨਾਂ ਨੇ ਹਿੱਸਾ ਲੈ ਕੇ ਖੂਨਦਾਨ ਕੀਤਾ ਅਤੇ ਇਸ ਖੂਨਦਾਨ ਕੈਂਪ ਪ੍ਰਤੀ ਨੌਜਵਾਨਾਂ ਵਿਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ। ਇਸ ਮੌਕੇ ਡਿਪਟੀ ਕਮਿਸ਼ਨਰ ਇੰਜ: ਡੀ.ਪੀ.ਐਸ ਖਰਬੰਦਾ ਨੇ ਨੌਜਵਾਨਾਂ ਨੂੰ ਬੈਚ ਲਗਾ ਕੇ ਸਨਮਾਨਿਤ ਕੀਤਾ ਅਤੇ ਕਿਹਾ ਕਿ ਖੂਨਦਾਨ ਸਭ ਤੋਂ ਵੱਡਮੁੱਲਾ ਦਾਨ ਹੈ। ਉਹਨਾਂ ਨੇ ਨੌਜਵਾਨਾਂ ਵਲੋਂ ਕੀਤੇ ਜਾ ਰਹੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ ਅਤੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਨਸ਼ਿਆਂ ਤੋਂ ਦੂਰ ਰਹਿ ਕੇ ਅਜਿਹੇ ਸਮਾਜਿਕ ਕੰਮਾਂ ਵਿਚ ਵੱਧ ਚੜ੍ਹ ਕੇ ਹਿੱਸਾ ਲੈਣ। ਉਹਨਾਂ ਕਿਹਾ ਕਿ ਤੁਹਾਡਾ ਦਿੱਤਾ ਕੀਮਤੀ ਖੂਨ ਕਿਸੇ ਦੀ ਜਾਨ ਬਚਾਉਣ ਲਈ ਸਹਾਈ ਹੋਵੇਗਾ। ਇਸ ਮੌਕੇ ਐਸ.ਡੀ.ਐਮ ਗੁਰੂਹਰਸਹਾਏ ਜਸਪਾਲ ਸਿੰਘ ਗਿੱਲ, ਤਹਿਸੀਲਦਾਰ ਮਹਿੰਦਰ ਕੁਮਾਰ ਸ਼ਰਮਾਂ, ਡੀ.ਐਸ.ਪੀ ਲਖਬੀਰ ਸਿੰਘ, ਐਸ.ਐਚ.ਓ ਦਵਿੰਦਰ ਸਿੰਘ ਤੋਂ ਇਲਾਵਾ ਸੀਨੀਅਰ ਅਕਾਲੀ ਆਗੂ ਨਰਦੇਵ ਸਿੰਘ ਬੋਬੀ ਮਾਨ, ਜ਼ਿਲਾ ਯੋਜਨਾ ਬੋਰਡ ਚੇਅਰਮੈਨ ਚੋਧਰੀ ਦੋਲਤ ਰਾਮ ਕੰਬੋਜ਼, ਜ਼ਿਲ੍ਹਾ ਪ੍ਰੀਸ਼ਦ ਚੇਅਰਮੈਨ ਬਲਦੇਵ ਰਾਜ, ਬਲਦੇਵ ਸਿੰਘ ਮਾਹਮੂਜੋਈਆ ਸਾਬਕਾ ਚੇਅਰਮੈਨ, ਦਰਸ਼ਨ ਸਿੰਘ ਮੋਠਾਂਵਾਲਾ ਮੈਂਬਰ ਐਸ.ਜੀ.ਪੀ.ਸੀ ਆਦਿ ਸ਼ਾਮਲ ਹੋਏ।

Scroll To Top