Home / featured / 15 ਦੋਸ਼ੀਆਂ ਦੀ ਫਾਂਸੀ ਦੀ ਸਜ਼ਾ ਉਮਰਕੈਦ ‘ਚ ਤਬਦੀਲ
15 ਦੋਸ਼ੀਆਂ ਦੀ ਫਾਂਸੀ ਦੀ ਸਜ਼ਾ ਉਮਰਕੈਦ ‘ਚ ਤਬਦੀਲ

15 ਦੋਸ਼ੀਆਂ ਦੀ ਫਾਂਸੀ ਦੀ ਸਜ਼ਾ ਉਮਰਕੈਦ ‘ਚ ਤਬਦੀਲ

ਨਵੀਂ ਦਿੱਲੀ—ਸੁਪਰੀਮ ਕੋਰਟ ਨੇ ਇਕ ਅਹਿਮ ਫੈਸਲਾ ਲੈਂਦੇ ਹੋਏ ਕਿਹਾ ਹੈ ਕਿ ਮੌਤ ਦੀ ਸਜ਼ਾ ਪਾ ਚੁੱਕੇ ਅਪਰਾਧੀਆਂ ਦੀ ਰਹਿਮ ਦੀ ਪਟੀਸ਼ਨ ‘ਤੇ ਲੰਬੇ ਸਮੇਂ ਤੱਕ ਦੇਰੀ ਨਹੀਂ ਕੀਤੀ ਜਾ ਸਕਦੀ ਅਤੇ ਦੇਰੀ ਕੀਤੇ ਜਾਣ ਦੀ ਸਥਿਤੀ ‘ਚ ਉਨ੍ਹਾਂ ਦੀ ਸਜ਼ਾ ਨੂੰ ਘੱਟ ਕੀਤਾ ਜਾ ਸਕਦਾ ਹੈ। ਇਸ ਦੇ ਨਾਲ ਹੀ ਅਦਾਲਤ ਨੇ 15 ਦੋਸ਼ੀਆਂ ਦੀ ਫਾਂਸੀ ਦੀ ਸਜ਼ਾ ਨੂੰ ਉਮਰਕੈਦ ‘ਚ ਤਬਦੀਲ ਕਰਨ ਦਾ ਆਦੇਸ਼ ਦਿੱਤਾ। ਇਨ੍ਹਾਂ ‘ਚੋਂ ਚਾਰ ਦੋਸ਼ੀ ਵੀਰੱਪਨ ਦੇ ਸਹਿਯੋਗੀ ਹਨ, ਜਿਨ੍ਹਾਂ ਨੂੰ 22 ਪੁਲਸ ਕਰਮਚਾਰੀਆਂ ਦੀ ਹੱਤਿਆ ਕਰਨ ਦੇ ਦੋਸ਼ ‘ਚ ਫਾਂਸੀ ਦੀ ਸਜ਼ਾ ਸੁਣਾਈ ਗਈ ਸੀ। ਇਨ੍ਹਾਂ ਤੋਂ ਇਲਾਵਾ ਇਸ ਫੈਸਲੇ ਦਾ ਅਸਰ ਸਾਬਕਾ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਦੀ ਹੱਤਿਆ ਦੇ ਦੋਸ਼ ‘ਚ ਫਾਂਸੀ ਦੀ ਸਜ਼ਾ ਪਾ ਚੁੱਕੇ ਮੁਰੁਗਨ, ਅਰੂਵੀ ਅਤੇ ਸੰਥਨ ਦੀਆਂ ਰਹਿਮ ਦੀਆਂ ਪਟੀਸ਼ਨਾਂ ‘ਤੇ ਵੀ ਪੈ ਸਕਦਾ ਹੈ, ਜੋ ਲੰਬੇ ਸਮੇਂ ਤੋਂ ਲਟਕ ਰਹੀਆਂ ਹਨ।

Scroll To Top