Home / ਪੰਜਾਬ / ਗੁਰੂ ਕਾਸ਼ੀ ਯੂਨੀਵਰਸਿਟੀ ਕੈਂਪਸ ਵਿਖੇ ਕਰਵਾਏ ਗਏ ਲੇਖ ਮੁਕਾਬਲੇ
ਗੁਰੂ ਕਾਸ਼ੀ ਯੂਨੀਵਰਸਿਟੀ ਕੈਂਪਸ ਵਿਖੇ ਕਰਵਾਏ ਗਏ ਲੇਖ ਮੁਕਾਬਲੇ

ਗੁਰੂ ਕਾਸ਼ੀ ਯੂਨੀਵਰਸਿਟੀ ਕੈਂਪਸ ਵਿਖੇ ਕਰਵਾਏ ਗਏ ਲੇਖ ਮੁਕਾਬਲੇ

ਤਲਵੰਡੀ ਸਾਬੋ: ਗੁਰੂ ਕਾਸ਼ੀ ਯੂਨੀਵਰਸਿਟੀ, ਤਲਵੰਡੀ ਸਾਬੋ ਦੇ ਕੈਂਪਸ ਵਿੱਚ ਚੱਲ ਰਹੇ ਸਕੂਲ ਦੇ ਵਿਦਿਆਰਥੀਆਂ ਦੇ ਬੀਤੇ ਦਿਨੀਂ ਲੇਖ ਮੁਕਾਬਲੇ ਕਰਵਾਏ ਗਏ । ਇਸ ਮੌਕੇ ਲੇਖ ਰਚਨਾਵਾਂ ਦਾ ਮੁੱਖ ਵਿਸ਼ਾ ਵਾਤਾਵਰਨ ਦੀ ਸਾਂਭ-ਸੰਭਾਲ ਅਤੇ ਸ਼ੁੱਧਤਾ ਪ੍ਰਤੀ ਚੇਤਨਤਾ ਰਿਹਾ । ਇਸ ਮੌਕੇ ਕਾੱਮਰਸ, ਨਾੱਨ ਮੈਡੀਕਲ ਅਤੇ ਆਰਟਸ ਵਿਸ਼ਿਆਂ ਦੇ ਲਗਭਗ ੫੦ ਵਿਦਿਆਰਥੀਆਂ ਨੇ ਇਸ ਮੁਕਾਬਲੇ ਵਿੱਚ ਭਾਗ ਲਿਆ ।ਇਸ ਪ੍ਰੋਗਰਾਮ ਵਿਚ ਮੁੱਖ ਮਹਿਮਾਨ ਵਜੋਂ ਪਹੁੰਚੇ ਗੁਰੂ ਕਾਸ਼ੀ ਯੂਨੀਵਰਸਿਟੀ ਦੇ ਬੇਸਿਕ ਸਾਇੰਸਜ਼ ਦੇ ਡੀਨ ਡਾ. ਅਰੁਨ ਕੁਮਾਰ ਕਾਂਸਲ ਨੇ ਕਿਹਾ ਕਿ ਅਜਿਹੇ ਮੁਕਾਬਲੇ ਵਿਦਿਆਰਥੀਆਂ ਦੀ ਸੋਚ-ਸ਼ਕਤੀ ਅਤੇ ਰਚਨਾਤਮਕ-ਸ਼ਕਤੀ ਵਿੱਚ ਮਨੋਰੰਜਨ ਭਰਪੂਰ ਤਰੀਕੇ ਨਾਲ ਵਾਧਾ ਕਰਦੇ ਹਨ । ਉਨ੍ਹਾਂ ਇਹ ਵੀ ਕਿਹਾ ਕਿ ਚੰਗੇਰੀ ਲਿਖਤ ਦਾ ਹੁਨਰ ਉੱਚ ਵਿਦਿਆ ਦੇ ਨਾਲ-ਨਾਲ ਜ਼ਿੰਦਗੀ ਦੇ ਹਰ ਪੜਾਅ ਵਿੱਚ ਲਾਹੇਵੰਦ ਸਿੱਧ ਹੁੰਦਾ ਹੈ । ਇਸ ਦੇ ਨਾਲ ਹੀ ਉਨ੍ਹਾਂ ਨੇ ਵਿਦਿਆਰਥੀਆਂ ਨੂੰ ਲੇਖਾਂ ਵਿਚ ਲਿਖੀਆਂ, ਦੋਸਤਾਨਾਂ ਵਾਤਾਵਰਨ ਦੀਆਂ ਗੱਲਾਂ ਨੂੰ ਅਮਲੀ ਜਾਮਾ ਪਹਿਨਾਉਣ ਲਈ ਵੀ ਪ੍ਰੇਰਿਆ ।ਇਸ ਪ੍ਰੋਗਾਮ ਨੂੰ ਸਫਲਤਾ ਪੂਰਵਕ ਨੇਪਰੇ ਚਾੜਣ ਵਿੱਚ ਦੇ ਇੰਚਾਰਜ ਮੈਡਮ ਅਮਰਜੋਤ ਅਤੇ ਪ੍ਰੋ: ਸਿੰਗਾਰਾ ਸਿੰਘ ਦਾ ਵੀ ਭਰਪੂਰ ਯੋਗਦਾਨ ਰਿਹਾ ।ਇਨ੍ਹਾਂ ਮੁਕਾਬਲਿਆਂ ਵਿਚ ਲਿਖਤ ਅਤੇ ਵਿਸ਼ਾ-ਵਸਤੂ ਦੇ ਆਧਾਰ ਤੇ ਪਵਨਦੀਪ ਕੌਰ, ਜਗਰੂਪ ਸਿੰਘ ਅਤੇ ਅੰਮ੍ਰਿਤਪਾਲ ਸਿੰਘ ਨੇ ਕ੍ਰਮਵਾਰ ਪਹਿਲਾ, ਦੂਜਾ ਅਤੇ ਤੀਜਾ ਸਥਾਨ ਹਾਸਲ ਕੀਤਾ । ਪ੍ਰਿੰਸੀਪਲ ਜਗਵਿੰਦਰ ਸਿੰਘ ਸਿੱਧੂ ਨੇ ਇਸ ਮੌਕੇ ਵਿਚਾਰ ਸਾਂਝੇ ਕਰਦਿਆਂ ਕਿਹਾ ਕਿ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਅਤੇ ਅਗੇਰੀ ਉੱਚ ਵਿਦਿਆ ਦਾ ਚੰਗਾ ਮੁੱਢ ਬੰਨ੍ਹਣ ਲਈ ਪੜ੍ਹਾਈ ਦੇ ਨਾਲ-ਨਾਲ ਅਜਿਹੀਆਂ ਗਤੀਵਿਧੀਆਂ ਗੁਰੂ ਕਾਸ਼ੀ ਯੂਨੀਵਰਸਿਟੀ ਦੇ ਸਕੂਲ ਵਿੱਚ ਨਿਰੰਤਰ ਕਰਵਾਈਆਂ ਜਾ ਰਹੀਆਂ ਹਨ, ਜਿਨ੍ਹਾਂ ਦਾ ਵਿਦਿਆਰਥੀਆਂ ਦੀ ਸ਼ਖ਼ਸੀਅਤ ਉਪਰ ਪ੍ਰਤੱਖ ਪ੍ਰਭਾਵ ਦੇਖਿਆ ਜਾ ਸਕਦਾ ਹੈ ।

Scroll To Top