‘ਆਪ’ ਨੇ ਹੜ੍ਹ ਪ੍ਰਭਾਵਿਤ ਲੋਕਾਂ ਲਈ ਭੇਜੇ ਰਾਹਤ ਸਮੱਗਰੀ ਦੇ 6 ਟਰੱਕ

ਲੁਧਿਆਣਾ ਪਠਾਨਕੋਟ ਦੇ ਹੜ੍ਹ ਪ੍ਰਭਾਵਿਤ ਪਿੰਡਾਂ ਦੇ ਵਸਨੀਕਾਂ ਦੀ ਸਹਾਇਤਾ ਲਈ ਅੱਜ ਆਮ ਆਦਮੀ ਪਾਰਟੀ ਦੀ ਲੁਧਿਆਣਾ ਲੀਡਰਸ਼ਿਪ ਨੇ ਇੱਕ ਸਾਂਝੇ ਯਤਨ ਵਜੋਂ ਫਿਰੋਜ਼ਪੁਰ ਰੋਡ ਸਥਿਕ ਵੇਰਕਾ ਮਿਲਕ ਪਲਾਂਟ ਦੇ ਬਾਹਰੋਂ ਜ਼ਿਲ੍ਹਾ ਪ੍ਰਧਾਨ ਤੇ ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਜਤਿੰਦਰ ਸਿੰਘ ਖੰਗੂੜਾ ਦੀ ਅਗਵਾਈ ’ਚ ਰਾਹਤ ਸਮੱਗਰੀ ਦੇ 6 ਟਰੱਕ ਰਵਾਨਾ ਕੀਤੇ। ਇਸ ਮੌਕੇ ਵਿਧਾਇਕ ਦਲਜੀਤ ਸਿੰਘ ਗਰੇਵਾਲ ਭੋਲਾ, ਵਿਧਾਇਕ ਮਦਨ ਲਾਲ ਬੱਗਾ, ਵਿਧਾਇਕ ਅਸ਼ੋਕ ਪਰਾਸ਼ਰ ਪੱਪੀ, ਵਿਧਾਇਕ ਕੁਲਵੰਤ ਸਿੰਘ ਸਿੱਧੂ, ਵਿਧਾਇਕ ਰਜਿੰਦਰ ਪਾਲ ਕੌਰ ਛੀਨਾ, ਮੇਅਰ ਪ੍ਰਿੰਸੀਪਲ ਇੰਦਰਜੀਤ ਕੌਰ, ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ ਮੌਜੂਦ ਸਨ, ਜਿਨ੍ਹਾਂ ਵੱਲੋਂ 6 ਟਰੱਕਾਂ ’ਚ 5 ਹਜ਼ਾਰ ਤੋਂ ਵੱਧ ਰਾਸ਼ਨ ਕਿੱਟਾਂ, ਦਵਾਈਆਂ, ਚਾਰਾ ਤੇ ਹੋਰ ਸਮੱਗਰੀ ਰਵਾਨਾ ਕੀਤੀ। ਮੌਕੇ ’ਤੇ ਹਾਜ਼ਰ ਵਿਧਾਇਕਾਂ, ਮੇਅਰ, ਡੀਸੀ ਤੇ ਚੇਅਰਮੈਨਾਂ ਨੇ ਸਾਂਝੇ ਤੌਰ ’ਤੇ ਕਿਹਾ ਕਿ ਇਹ ਰਾਹਤ ਸਮੱਗਰੀ ਪੰਜਾਬ ਸਰਕਾਰ ਦੇ ਨਿਰਦੇਸ਼ਾਂ ’ਤੇ ਭੇਜੀ ਗਈ ਹੈ ਤਾਂ ਜੋ ਪੀੜਤ ਪਰਿਵਾਰਾਂ ਦੀ ਸਹਾਇਤਾ ਕੀਤੀ ਜਾ ਸਕੇ। ਉਨ੍ਹਾਂ ਕਿਹਾ ਕਿ ਇਸ ਚੁਣੌਤੀਪੂਰਨ ਸਮੇਂ ਦੌਰਾਨ ਆਮ ਆਦਮੀ ਪਾਰਟੀ ਦੇ ਆਗੂ ਤੇ ਵਲੰਟੀਅਰ ਪਠਾਨਕੋਟ ਦੇ ਆਪਣੇ ਭੈਣਾਂ-ਭਰਾਵਾਂ ਨਾਲ ਡਟ ਕੇ ਖੜ੍ਹੇ ਹਨ, ਕਿਉਂਕਿ ਇਹ ਸਾਡੀ ਸਰਕਾਰ ਤੇ ਪਾਰਟੀ ਦੀ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹ ਕਿ ਇਹ ਰਾਸ਼ਨ ਕਿੱਟਾਂ ਤੇ ਸਮੱਗਰੀ ਹੜ੍ਹਾਂ ਤੋਂ ਪ੍ਰਭਾਵਿਤ ਪਰਿਵਾਰਾਂ ਨੂੰ ਕੁਝ ਸਹਾਇਤਾ ਪ੍ਰਦਾਨ ਕਰਗੀ, ਜਿਸ ਨਾਲ ਜ਼ਰੂਰੀ ਸਪਲਾਈ ਦੀ ਪਹੁੰਚ ਯਕੀਨੀ ਬਣਾਈ ਜਾ ਸਕੇਗੀ। ਉਨ੍ਹਾਂ ਪੰਜਾਬ ਦੇ ਲੋਕਾਂ ਨੂੰ ਹੜ੍ਹ ਪ੍ਰਭਾਵਿਤ ਖੇਤਰਾਂ ’ਚ ਆਮ ਸਥਿਤੀ ਦੀ ਜਲਦੀ ਬਹਾਲੀ ਲਈ ਪ੍ਮਾਤਮਾ ਨੂੰ ਅਰਦਾਸ ਕਰਨ ਦੀ ਅਪੀਲ ਵੀ ਕੀਤੀ। ਇਸ ਮੌਕੇ ਇਸ ਮੌਕੇ ਡਿਪਟੀ ਮੇਅਰ ਪ੍ਰਿੰਸ ਜੌਹਰ, ਪੰਜਾਬ ਜੈਨਕੋ ਲਿਮ. ਦੇ ਚੇਅਰਮੈਨ ਨਵਜੋਤ ਸਿੰਘ ਜਰਗ, ਪੰਜਾਬ ਮੱਧਮ ਉਦਯੋਗ ਬੋਰਡ ਦੇ ਸੀਨੀਅਰ ਵਾਈਸ ਚੇਅਰਮੈਨ ਸ਼ਰਨਪਾਲ ਸਿੰਘ ਮੱਕੜ, ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਤਰਸੇਮ ਸਿੰਘ ਭਿੰਡਰ, ਮਾਰਕੀਟ ਕਮੇਟੀ ਦੇ ਚੇਅਰਮੈਨ ਗੁਰਜੀਤ ਗਿੱਲ, ਅਮਰਿੰਦਰ ਪਾਲ ਸਿੰਘ ਜਵੱਦੀ, ਮਨੀਸ਼ਾ ਕਪੂਰ, ਕਨੌਜੀਆ ਭਲਾਈ ਬੋਰਡ ਦੇ ਚੇਅਰਮੈਨ ਰਾਜੂ ਕਨੌਜੀਆ ਤੇ ਹੋਰ ਸ਼ਾਮਲ ਸਨ।