ਨਵੀਂ ਦਿੱਲੀ- ਮੈਕਸੀਕੋ ਸਿਟੀ ਤੋਂ ਇੱਕ ਵੱਡੇ ਹਾਦਸੇ ਦੀ ਖ਼ਬਰ ਆਈ ਹੈ। ਇੱਥੇ ਇੱਕ ਮੁੱਖ ਹਾਈਵੇਅ ‘ਤੇ ਅਚਾਨਕ ਇੱਕ ਗੈਸ ਟੈਂਕਰ ਫਟ ਗਿਆ। ਇਸ ਧਮਾਕੇ ਨਾਲ ਲੋਕਾਂ ਵਿੱਚ ਦਹਿਸ਼ਤ ਫੈਲ ਗਈ।
ਦੱਸਿਆ ਜਾ ਰਿਹਾ ਹੈ ਕਿ ਇਸ ਹਾਦਸੇ ਵਿੱਚ ਤਿੰਨ ਲੋਕਾਂ ਦੀ ਮੌਤ ਹੋ ਗਈ ਹੈ। ਇਸ ਦੇ ਨਾਲ ਹੀ ਇਸ ਘਟਨਾ ਵਿੱਚ 70 ਤੋਂ ਵੱਧ ਜ਼ਖਮੀ ਹੋਏ ਹਨ। ਮੈਕਸੀਕੋ ਸਿਟੀ ਦੇ ਮੇਅਰ ਨੇ ਇਸ ਘਟਨਾ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਹੈ।
ਤੁਹਾਨੂੰ ਦੱਸ ਦੇਈਏ ਕਿ ਮੈਕਸੀਕੋ ਸਿਟੀ ਦੀ ਮੇਅਰ ਕਲਾਰਾ ਬਰੂਗਾਡਾ ਨੇ ਇਸ ਘਟਨਾ ਨੂੰ ਐਮਰਜੈਂਸੀ ਦੱਸਿਆ ਹੈ। ਉਨ੍ਹਾਂ ਦੱਸਿਆ ਕਿ ਟੈਂਕਰ ਵਿੱਚ ਧਮਾਕੇ ਕਾਰਨ ਨੇੜੇ ਮੌਜੂਦ 18 ਵਾਹਨ ਸੜ੍ਹ ਗਏ। ਇਸ ਦੇ ਨਾਲ ਹੀ ਇਸ ਹਾਦਸੇ ਵਿੱਚ ਗੰਭੀਰ ਜ਼ਖਮੀ ਹੋਏ 19 ਲੋਕਾਂ ਨੂੰ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਜਿੱਥੇ ਉਨ੍ਹਾਂ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ।
ਸ਼ਹਿਰ ਦੇ ਮੇਅਰ ਦਾ ਕਹਿਣਾ ਹੈ ਕਿ ਇਸ ਮਾਮਲੇ ਦੀ ਜਾਂਚ ਅਧਿਕਾਰੀਆਂ ਨੂੰ ਸੌਂਪ ਦਿੱਤੀ ਗਈ ਹੈ। ਹਾਲਾਂਕਿ, ਸ਼ੁਰੂਆਤੀ ਸਥਿਤੀ ਨੂੰ ਦੇਖਦੇ ਹੋਏ, ਇਹ ਮੰਨਿਆ ਜਾ ਰਿਹਾ ਹੈ ਕਿ ਹਾਈਵੇਅ ‘ਤੇ ਟਰੱਕ ਦੇ ਪਲਟਣ ਤੋਂ ਬਾਅਦ ਧਮਾਕਾ ਹੋਇਆ ਹੈ।