ਨਵੀਂ ਦਿੱਲੀ- ਬੰਬੇ ਹਾਈ ਕੋਰਟ ਨੂੰ ਸ਼ੁੱਕਰਵਾਰ ਨੂੰ ਬੰਬ ਦੀ ਧਮਕੀ ਮਿਲੀ ਹੈ। ਇਸ ਧਮਕੀ ਤੋਂ ਬਾਅਦ ਹਫੜਾ-ਦਫੜੀ ਮਚ ਗਈ ਹੈ। ਸੁਰੱਖਿਆ ਕਾਰਨਾਂ ਕਰਕੇ ਪੂਰੇ ਕੰਪਲੈਕਸ ਨੂੰ ਖਾਲੀ ਕਰਵਾ ਲਿਆ ਗਿਆ ਹੈ। ਪਹਿਲਾਂ ਦਿੱਲੀ ਹਾਈ ਕੋਰਟ ਵਿੱਚ ਵੀ ਬੰਬ ਹੋਣ ਦੀ ਖ਼ਬਰ ਆਈ ਸੀ, ਜਿਸ ਤੋਂ ਬਾਅਦ ਪੂਰੇ ਕੰਪਲੈਕਸ ਨੂੰ ਖਾਲੀ ਕਰਵਾ ਲਿਆ ਗਿਆ ਹੈ ਅਤੇ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ।
ਬਾਰ ਐਂਡ ਬੈਂਚ ਦੀ ਇੱਕ ਰਿਪੋਰਟ ਦੇ ਅਨੁਸਾਰ, ਬੰਬ ਦੀ ਖ਼ਬਰ ਮਿਲਣ ਤੋਂ ਤੁਰੰਤ ਬਾਅਦ, ਏਜੰਸੀਆਂ ਅਲਰਟ ਮੋਡ ਵਿੱਚ ਆ ਗਈਆਂ। ਕੋਰਟ ਦੇ ਪੂਰੇ ਕੰਪਲੈਕਸ ਨੂੰ ਖਾਲੀ ਕਰਵਾਇਆ ਜਾ ਰਿਹਾ ਹੈ। ਪੁਲਿਸ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ।