ਅਭਿਸ਼ੇਕ ਸ਼ਰਮਾ ਦੀ ਬਦੌਲਤ ਭਾਰਤ ਨੇ ਸੁਪਰ-4 ‘ਚ ਪਾਕਿਸਤਾਨ ਨੂੰ ਛੇ ਵਿਕਟਾਂ ਨਾਲ ਹਰਾਇਆ

ਨਵੀਂ ਦਿੱਲੀ – ਭਾਰਤੀ ਰਾਸ਼ਟਰੀ ਕ੍ਰਿਕਟ ਟੀਮ ਨੇ ਐਤਵਾਰ ਨੂੰ ਏਸ਼ੀਆ ਕੱਪ 2025 ਦੇ ਦੂਜੇ ਸੁਪਰ ਫੋਰ ਮੈਚ ਵਿੱਚ ਪਾਕਿਸਤਾਨ ਦਾ ਸਾਹਮਣਾ ਕੀਤਾ। ਦੁਬਈ ਇੰਟਰਨੈਸ਼ਨਲ ਸਟੇਡੀਅਮ ਵਿੱਚ ਖੇਡੇ ਗਏ ਮੈਚ ਵਿੱਚ ਭਾਰਤ ਨੇ ਪਾਕਿਸਤਾਨ ਨੂੰ 6 ਵਿਕਟਾਂ ਨਾਲ ਹਰਾਇਆ।

ਟਾਸ ਹਾਰ ਕੇ ਪਹਿਲਾਂ ਬੱਲੇਬਾਜ਼ੀ ਕਰਨ ਵਾਲੇ ਪਾਕਿਸਤਾਨ ਨੇ 20 ਓਵਰਾਂ ਵਿੱਚ 5 ਵਿਕਟਾਂ ਦੇ ਨੁਕਸਾਨ ‘ਤੇ 171 ਦੌੜਾਂ ਬਣਾਈਆਂ। ਓਪਨਰ ਸਾਹਿਬਜ਼ਾਦਾ ਫਰਹਾਨ ਨੇ 45 ਗੇਂਦਾਂ ‘ਤੇ 58 ਦੌੜਾਂ ਬਣਾ ਕੇ ਅਰਧ ਸੈਂਕੜਾ ਲਗਾਇਆ। ਸੈਮ ਅਯੂਬ ਅਤੇ ਮੁਹੰਮਦ ਨਵਾਜ਼ ਨੇ 22-22 ਦੌੜਾਂ ਬਣਾਈਆਂ। ਕਪਤਾਨ ਸਲਮਾਨ ਆਗਾ 17 ਅਤੇ ਫਹੀਮ ਅਸ਼ਰਫ 20 ਦੌੜਾਂ ਬਣਾ ਕੇ ਨਾਬਾਦ ਰਹੇ। ਭਾਰਤ ਲਈ ਸ਼ਿਵਮ ਦੂਬੇ ਨੇ ਦੋ ਵਿਕਟਾਂ ਲਈਆਂ।

ਭਾਰਤੀ ਟੀਮ ਨੇ 18.5 ਓਵਰਾਂ ਵਿੱਚ 4 ਵਿਕਟਾਂ ਗੁਆ ਕੇ 172 ਦੌੜਾਂ ਦੇ ਟੀਚੇ ਦਾ ਪਿੱਛਾ ਕੀਤਾ। ਅਭਿਸ਼ੇਕ ਸ਼ਰਮਾ ਅਤੇ ਸ਼ੁਭਮਨ ਗਿੱਲ ਨੇ ਭਾਰਤ ਨੂੰ ਤੂਫਾਨੀ ਸ਼ੁਰੂਆਤ ਦਿੱਤੀ। ਦੋਵਾਂ ਵਿਚਕਾਰ 105 ਦੌੜਾਂ ਦੀ ਸ਼ੁਰੂਆਤੀ ਸਾਂਝੇਦਾਰੀ ਹੋਈ। ਗਿੱਲ ਅਰਧ ਸੈਂਕੜਾ ਬਣਾਉਣ ਤੋਂ ਖੁੰਝ ਗਿਆ। ਉਸਨੇ 28 ਗੇਂਦਾਂ ਵਿੱਚ 47 ਦੌੜਾਂ ਦੀ ਪਾਰੀ ਖੇਡੀ। ਅਭਿਸ਼ੇਕ ਸ਼ਰਮਾ ਨੇ 39 ਗੇਂਦਾਂ ਵਿੱਚ 79 ਦੌੜਾਂ ਬਣਾਈਆਂ। ਕਪਤਾਨ ਸੂਰਿਆਕੁਮਾਰ ਯਾਦਵ ਨੇ ਆਪਣਾ ਖਾਤਾ ਨਹੀਂ ਖੋਲ੍ਹਿਆ। ਸੰਜੂ ਸੈਮਸਨ ਨੇ 13 ਦੌੜਾਂ ਬਣਾਈਆਂ। ਤਿਲਕ ਵਰਮਾ 30 ਅਤੇ ਹਾਰਦਿਕ ਪੰਡਯਾ 7 ਦੌੜਾਂ ਬਣਾ ਕੇ ਨਾਬਾਦ ਰਹੇ।