ਗੜ੍ਹਸ਼ੰਕਰ ਪੁਲਿਸ ਨੇ ਸੁਲਝਾਈ ਦੋਹਰੇ ਕਤਲ ਕਾਂਡ ਦੀ ਗੁੱਥੀ, ਪੁੱਤ ਨੇ ਕੀਤਾ ਸੀ ਮਾਂ ਤੇ ਬਜ਼ੁਰਗ NRI ਦਾ ਕਤਲ

ਗੜ੍ਹਸ਼ੰਕਰ – ਨੇੜਲੇ ਪਿੰਡ ਮੋਰਾਂਵਾਲੀ ’ਚ ਵੀਰਵਾਰ ਨੂੰ ਹੋਏ ਦੋਹਰੇ ਕਤਲ ਕਾਂਡ ਦੀ ਗੁੱਥੀ ਸੁਲਝਾਉਂਦਿਆਂ ਪੁਲਿਸ ਨੇ ਮ੍ਰਿਤਕ ਮਨਜੀਤ ਕੌਰ ਦੇ ਪੁੱਤਰ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਜਾਣਕਾਰੀ ਅਨੁਸਾਰ ਮਨਦੀਪ ਸਿੰਘ ਦੀਪਾ ਪੁੱਤਰ ਲਖਵਿੰਦਰ ਸਿੰਘ ਵਾਸੀ ਬਾਠਾਂ ਥਾਣਾ ਨੂਰਮਹਿਲ ਜ਼ਿਲ੍ਹਾ ਜਲੰਧਰ ਦਿਹਾਤੀ ਹਾਲ ਵਾਸੀ ਮੋਰਾਂਵਾਲੀ ਥਾਣਾ ਗੜ੍ਹਸ਼ੰਕਰ ਨੇ ਆਪਣੇ ਦੋ-ਤਿੰਨ ਹੋਰ ਦੋਸਤਾਂ ਨਾਲ ਮਿਲ ਕੇ ਆਪਣੀ ਮਾਂ ਮਨਜੀਤ ਕੌਰ ਤੇ ਐੱਨਆਰਆਈ ਸੰਤੋਖ ਸਿੰਘ ਦਾ ਕਤਲ ਕਰ ਦਿੱਤਾ। ਕਤਲ ਦਾ ਕਾਰਨ ਨਜਾਇਜ਼ ਸਬੰਧ ਦੱਸੇ ਜਾ ਰਹੇ ਹਨ। ਪੁਲਿਸ ਵੱਲੋਂ ਇਸ ਮਾਮਲੇ ’ਚ ਮਨਦੀਪ ਸਿੰਘ ਸਮੇਤ ਉਸ ਦੇ ਦੋ-ਤਿੰਨ ਅਣਪਛਾਤੇ ਸਾਥੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ।