ਬੀਜਿੰਗ- ਉੱਤਰ-ਪੱਛਮੀ ਚੀਨ ਵਿੱਚ ਤੇਜ਼ ਝਟਕੇ ਮਹਿਸੂਸ ਕੀਤੇ ਗਏ। ਸ਼ਨੀਵਾਰ ਨੂੰ ਗਾਂਸੂ ਪ੍ਰਾਂਤ ਵਿੱਚ 5.6 ਤੀਬਰਤਾ ਦਾ ਭੂਚਾਲ ਆਇਆ, ਜਿਸ ਕਾਰਨ ਲੋਕਾਂ ਦੇ ਘਰਾਂ ਵਿੱਚ ਕਾਫ਼ੀ ਤਰੇੜਾਂ ਆਈ ਗਈਆਂ ਹਨ, ਜਿਸ ਨਾਲ ਲੋਕਾਂ ਵਿੱਚ ਦਹਿਸ਼ਤ ਦਾ ਮਾਹੌਲ ਬਣਿਆ ਹੋਇਆ ਹੈ। ਚੀਨੀ ਨਿਊਜ਼ ਚੈਨਲ ਸ਼ਿਨਹੂਆ ਦੇ ਅਨੁਸਾਰ, ਭੂਚਾਲ ਵਿੱਚ ਸੱਤ ਲੋਕ ਜ਼ਖਮੀ ਹੋਏ। ਹਾਲਾਂਕਿ, ਕੋਈ ਜਾਨੀ ਨੁਕਸਾਨ ਜਾਂ ਗੰਭੀਰ ਸੱਟਾਂ ਨਹੀਂ ਲੱਗੀਆਂ।
ਭੂਚਾਲ ਦੀ ਜਾਣਕਾਰੀ ਦਿੰਦੇ ਹੋਏ ਚੀਨੀ ਸਰਕਾਰ ਨੇ ਦੱਸਿਆ ਕਿ ਅੱਜ ਸਵੇਰੇ 5:49 ਵਜੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ, ਜਿਸ ਦੀ ਤੀਬਰਤਾ 5.6 ਦਰਜ ਕੀਤੀ ਗਈ। ਭੂਚਾਲ ਦਾ ਕੇਂਦਰ Lanzhou ਤੋਂ 140 ਕਿਲੋਮੀਟਰ ਦੂਰ ਅਤੇ ਜ਼ਮੀਨ ਦੇ 10 ਕਿਲੋਮੀਟਰ ਦੀ ਡੂੰਘਾਈ ‘ਚ ਦਰਜ ਕੀਤੀ ਗਈ ਹੈ।