ਲੁਧਿਆਣਾ- ਵੀਰਵਾਰ ਸਵੇਰੇ ਲੁਧਿਆਣਾ ਦੇ ਫਿਰੋਜ਼ਪੁਰ ਰੋਡ ‘ਤੇ ਉਸ ਵੇਲੇ ਹਫੜਾ-ਦਫੜੀ ਦਾ ਮਾਹੌਲ ਬਣ ਗਿਆ ਜਦੋਂ ਬੋਇਲਰ ਫਟਣ ਕਾਰਨ ਵੇਰਕਾ ਮਿਲਕ ਪਲਾਂਟ ਵਿੱਚ ਧਮਾਕਾ ਹੋ ਗਿਆ। ਇਸ ਹਾਦਸੇ ਦੇ ਦੌਰਾਨ ਇੱਕ ਵਿਅਕਤੀ ਦੀ ਮੌਕੇ ‘ਤੇ ਹੀ ਮੌਤ ਹੋ ਗਈ ਜਦਕਿ 5 ਹੋਰ ਗੰਭੀਰ ਰੂਪ ਵਿੱਚ ਫੱਟੜ ਹੋ ਗਏ। ਜ਼ਖਮੀਆਂ ਨੂੰ ਲੁਧਿਆਣਾ ਦੇ ਡੀਐਮਸੀ ਹਸਪਤਾਲ ਇਲਾਜ ਲਈ ਦਾਖਲ ਕਰਵਾਇਆ ਗਿਆ ਹੈ। ਮ੍ਰਿਤਕ ਦੀ ਸ਼ਨਾਖਤ ਹੈਬੋਵਾਲ ਦੇ ਵਾਸੀ ਕੁਨਾਲ ਜੈਨ ਵਜੋਂ ਹੋਈ ਹੈ ਜਦਕਿ ਡੀਐਮਸੀ ਹਸਪਤਾਲ ਵਿੱਚ ਭਰਤੀਆਂ ਦੀ ਪਛਾਣ ਕੁਲਵੰਤ ਸਿੰਘ, ਪੁਨੀਤ ਕੁਮਾਰ, ਦਵਿੰਦਰ ਸਿੰਘ , ਗੁਰਤੇਜ ਸਿੰਘ ਅਤੇ ਅਜੀਤ ਸਿੰਘ ਵਜੋਂ ਹੋਈ ਹੈ। ਜਿਸ ਵੇਲੇ ਇਹ ਹਾਦਸਾ ਵਾਪਰਿਆ ਉਸ ਵੇਲੇ ਮ੍ਰਿਤਕ ਕੁਨਾਲ ਜੈਨ ਦੀ ਪਤਨੀ ਵੀ ਉਸ ਨਾਲ ਮਿਲਕ ਪਲਾਂਟ ਵਿੱਚ ਕੰਮ ਕਰ ਰਹੀ ਸੀ। ਜਾਣਕਾਰੀ ਤੋਂ ਬਾਅਦ ਮੌਕੇ ਤੇ ਪਹੁੰਚੀ ਥਾਣਾ ਸਰਾਭਾ ਨਗਰ ਦੀ ਪੁਲਿਸ ਨੇ ਕੇਸ ਦੀ ਪੜਤਾਲ ਸ਼ੁਰੂ ਕਰ ਦਿੱਤੀ ਹੈ।
ਬੋਇਲਰ ਫਟਣ ਕਾਰਨ ਵੇਰਕਾ ਮਿਲਕ ਪਲਾਂਟ ‘ਚ ਜ਼ੋਰਦਾਰ ਧਮਾਕਾ, ਇੱਕ ਵਿਅਕਤੀ ਦੀ ਮੌਤ ਤੇ 5 ਗੰਭੀਰ ਫੱਟੜ
