ਮਾਨਸਾ ’ਚ 12ਵੀਂ ਦੀ ਵਿਦਿਆਰਥਣ ਨਾਲ ਜਬਰ ਜਨਾਹ, ਤਿੰਨ ਖ਼ਿਲਾਫ਼ ਮਾਮਲਾ ਦਰਜ

ਮਾਨਸਾ : 12ਵੀਂ ਜਮਾਤ ’ਚ ਪੜ੍ਹਦੀ 16 ਸਾਲਾ ਲੜਕੀ ਨਾਲ ਜਬਰ ਜਨਾਹ ਕਰਨ ਦੇ ਮਾਮਲੇ ’ਚ ਥਾਣਾ ਸਿਟੀ-2 ਮਾਨਸਾ ਪੁਲਿਸ ਨੇ ਨਾਮਾਲੂਮ ਸਮੇਤ ਤਿੰਨ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਜਾਂਚ ਅਧਿਕਾਰੀ ਲੇਡੀਜ਼ ਏਐੱਸਆਈ ਕਰਮਜੀਤ ਕੌਰ ਨੇ ਦੱਸਿਆ ਕਿ ਪੀੜਤਾ 16 ਸਾਲਾ ਲੜਕੀ ਵੱਲੋਂ ਸ਼ਿਕਾਇਤ ਦਰਜ ਕਰਵਾਈ ਗਈ ਹੈ ਕਿ ਉਹ 12ਵੀਂ ਜਮਾਤ ’ਚ ਪੜ੍ਹਦੀ ਹੈ। ਦੋਸ਼ੀ ਮਾਨਸਾ ਤਿੰਨਕੋਣੀ ਤੋਂ ਧੱਕੇ ਨਾਲ ਆਪਣੇ ਮੋਟਰਸਾਈਕਲ ’ਤੇ ਬਿਠਾ ਕੇ ਪਿੰਡ ਘਰਾਂਗਣੇ ਲੈ ਗਏ। ਉਨ੍ਹਾਂ ਨੇ ਮੇਰੇ ਨਾਲ ਜਬਰਦਸਤੀ ਜਬਰ ਜਨਾਹ ਕੀਤਾ। ਜਾਂਚ ਅਧਿਕਾਰੀ ਨੇ ਦੱਸਿਆ ਕਿ ਪੀੜਤ ਲੜਕੀ ਦੇ ਬਿਆਨਾਂ ’ਤੇ ਇਸ ਮਾਮਲੇ ’ਚ ਸੁਖਵਿੰਦਰ ਸਿੰਘ ਉਰਫ਼ ਬੱਗੜ ਵਾਸੀ ਮੌਜੀਆ, ਅੰਮ੍ਰਿਤ ਸਿੰਘ ਵਾਸੀ ਮੌਜੀਆ ਤੇ ਇਕ ਹੋਰ ਨਾ ਮਾਲੂਮ ਵਿਅਕਤੀ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਜਿਨ੍ਹਾਂ ਦੀ ਭਾਲ ਕੀਤੀ ਜਾ ਰਹੀ ਹੈ।

 

Keywords: mansa rape case, punjab police news, mansa crime news, schoolgirl rape punjab, minor girl assault case, mansa city 2 police, punjab latest news, mansa fir registered, punjab crime update