ਜਲੰਧਰ (ਪੂਜਾ ਸ਼ਰਮਾ) ਆਮ ਆਦਮੀ ਪਾਰਟੀ ਪੰਜਾਬ ਵੱਲੋਂ ਸੰਗਠਨ ਨੂੰ ਹੋਰ ਮਜ਼ਬੂਤ ਕਰਨ ਦੇ ਉਦੇਸ਼ ਨਾਲ ਸ਼੍ਰੀਮਤੀ ਗੁਰਪ੍ਰੀਤ ਕੌਰ ਨੂੰ ਪੰਜਾਬ ਮਹਿਲਾ ਵਿੰਗ ਦਾ ਉਪ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ।
ਪਾਰਟੀ ਹਾਈਕਮਾਂਡ ਵੱਲੋਂ ਜਾਰੀ ਕੀਤੇ ਗਏ ਨਿਯੁਕਤੀ ਪੱਤਰ ਅਨੁਸਾਰ ਗੁਰਪ੍ਰੀਤ ਕੌਰ ਨੂੰ ਮਹਿਲਾਵਾਂ ਨੂੰ ਪਾਰਟੀ ਦੀਆਂ ਨੀਤੀਆਂ ਨਾਲ ਜੋੜਨ ਅਤੇ ਸੰਗਠਨ ਨੂੰ ਜ਼ਮੀਨੀ ਪੱਧਰ ‘ਤੇ ਮਜ਼ਬੂਤ ਕਰਨ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ।
ਨਿਯੁਕਤੀ ਤੋਂ ਬਾਅਦ ਗੁਰਪ੍ਰੀਤ ਕੌਰ ਨੇ ਪਾਰਟੀ ਦੀ ਲੀਡਰਸ਼ਿਪ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਉਨ੍ਹਾਂ ਉੱਤੇ ਪ੍ਰਗਟਾਏ ਗਏ ਭਰੋਸੇ ‘ਤੇ ਪੂਰਾ ਉਤਰਣ ਲਈ ਪੂਰੀ ਮਿਹਨਤ ਅਤੇ ਇਮਾਨਦਾਰੀ ਨਾਲ ਕੰਮ ਕਰਨਗੇ। ਉਨ੍ਹਾਂ ਕਿਹਾ ਕਿ ਪੰਜਾਬ ਭਰ ਵਿੱਚ ਮਹਿਲਾਵਾਂ ਨੂੰ ਪਾਰਟੀ ਨਾਲ ਜੋੜਨ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਸਰਕਾਰ ਤੱਕ ਪਹੁੰਚਾਉਣ ਲਈ ਵਿਸ਼ੇਸ਼ ਮੁਹਿੰਮ ਚਲਾਈ ਜਾਵੇਗੀ।
ਪਾਰਟੀ ਦੇ ਆਗੂਆਂ ਅਤੇ ਵਰਕਰਾਂ ਨੇ ਗੁਰਪ੍ਰੀਤ ਕੌਰ ਨੂੰ ਇਸ ਨਵੀਂ ਜ਼ਿੰਮੇਵਾਰੀ ਲਈ ਵਧਾਈ ਦਿੰਦਿਆਂ ਆਸ ਪ੍ਰਗਟਾਈ ਕਿ ਉਨ੍ਹਾਂ ਦੀ ਅਗਵਾਈ ਹੇਠ ਮਹਿਲਾ ਵਿੰਗ ਹੋਰ ਮਜ਼ਬੂਤ ਹੋਵੇਗਾ ਅਤੇ ਪਾਰਟੀ ਨੂੰ ਵੱਡਾ ਫ਼ਾਇਦਾ ਮਿਲੇਗਾ।
