ਚੰਡੀਗੜ੍ਹ – ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਸਪੱਸ਼ਟ ਕੀਤਾ ਹੈ ਕਿ ਕਿਸੇ ਵੀ ਮੁਲਜ਼ਮ ਦੀ ਰਿਹਾਈ ਲਈ ਜ਼ਮਾਨਤ ਜਾਂ ਸਜ਼ਾ ਰੋਕਣ ਦੇ ਹੁਕਮ ਦੀ ਡਾਊਨਲੋਡ ਕੀਤੀ ਕਾਪੀ ਵੀ ਕਾਫੀ ਹੈ। ਕੋਰਟ ਨੇ ਕਿਹਾ ਕਿ ਜਦੋਂ ਰਜਿਸਟਰੀ ਤੋਂ ਹੁਕਮ ਦੀ ਪ੍ਰਮਾਣਿਤ ਕਾਪੀ ਨਹੀਂ ਭੇਜੀ ਜਾਂਦੀ, ਤਾਂ ਜ਼ਮਾਨਤ ਬਾਂਡ ਦਾਖਲ ਕਰਦੇ ਸਮੇਂ ਡਾਊਨਲੋਡ ਕੀਤੀ ਕਾਪੀ ਮੰਨਣੀ ਚਾਹੀਦੀ ਹੈ। ਜਸਟਿਸ ਅਨੂਪ ਚਿਤਕਾਰਾ ਅਤੇ ਜਸਟਿਸ ਮਨਦੀਪ ਪੰਨੂ ਦੀ ਬੈਂਚ ਨੇ ਕਿਹਾ ਕਿ ਜਿਨ੍ਹਾਂ ਨੂੰ ਜ਼ਮਾਨਤ ਦਿੱਤੀ ਗਈ ਹੈ ਜਾਂ ਜਿਨ੍ਹਾਂ ਦੀ ਸਜ਼ਾ ਰੋਕੀ ਗਈ ਹੈ, ਉਨ੍ਹਾਂ ਨੂੰ ਬਿਨਾਂ ਕਿਸੇ ਦੇਰੀ ਦੇ ਰਿਹਾਈ ਮਿਲਣੀ ਚਾਹੀਦੀ ਹੈ। ਜੇਕਰ ਹੁਕਮ ਦੀ ਪ੍ਰਮਾਣਿਤ ਕਾਪੀ ਤੁਰੰਤ ਨਹੀਂ ਭੇਜੀ ਜਾਂਦੀ, ਤਾਂ ਕੋਰਟ ਦੀ ਵੈਬਸਾਈਟ ਤੋਂ ਡਾਊਨਲੋਡ ਕੀਤੀ ਕਾਪੀ ਨੂੰ ਤਸਦੀਕ ਤੋਂ ਬਾਅਦ ਜ਼ਮਾਨਤ ਬਾਂਡ ਲਈ ਮੰਨਿਆ ਜਾਵੇਗਾ। ਕੋਰਟ ਨੇ ਇਹ ਫੈਸਲਾ ਇਕ ਅਪੀਲ ਵਿਚ ਕੀਤਾ, ਜੋ ਕਿ ਫਿਰੌਤੀ ਲਈ ਅਗਵਾ ਦੇ ਮਾਮਲੇ ਨਾਲ ਸਬੰਧਤ ਸੀ।
ਮੌਸਮ ਵਿਭਾਗ ਨੇ ਚਿਤਾਵਨੀ ਦਿੱਤੀ ਹੈ ਕਿ ਅਗਲੇ ਤਿੰਨ ਦਿਨਾਂ ਤੱਕ ਮੌਸਮ ਬਹੁਤ ਖਰਾਬ ਰਹੇਗਾ। ਇਸ ਦੌਰਾਨ ਹਰਿਦੁਆਰ, ਨੈਨੀਤਾਲ ਤੇ ਊਧਮ ਸਿੰਘ ਨਗਰ ਲਈ ਰੈੱਡ ਅਲਰਟ ਜਾਰੀ ਕੀਤਾ ਗਿਆ ਹੈ। ਅੱਜ ਯਾਨੀ ਕਿ ਮੰਗਲਵਾਰ ਨੂੰ ਤਿੰਨ ਜ਼ਿਲ੍ਹਿਆਂ ’ਚ ਭਾਰੀ ਮੀਂਹ ਪੈਣ ਦਾ ਰੈੱਡ ਅਲਰਟ ਜਾਰੀ ਕੀਤਾ ਗਿਆ ਹੈ। ਇਸ ਤੋਂ ਇਲਾਵਾ ਦੇਹਰਾਦੂਨ ਸਮੇਤ ਪੰਜ ਹੋਰ ਜ਼ਿਲ੍ਹਿਆਂ ਵਿੱਚ ਭਾਰੀ ਮੀਂਹ ਦਾ ਆਰੈਂਜ ਅਲਰਟ ਜਾਰੀ ਕੀਤਾ ਗਿਆ ਹੈ।
ਲਗਾਤਾਰ ਹੋ ਰਹੇ ਮੀਂਹ ਕਾਰਨ ਸੂਬੇ ਦੇ ਜ਼ਿਆਦਾਤਰ ਇਲਾਕਿਆਂ ’ਚ ਵੱਧ ਤੋਂ ਵੱਧ ਤਾਪਮਾਨ ਸਧਾਰਨ ਤੋਂ 6 ਡਿਗਰੀ ਸੈਲਸੀਅਸ ਘੱਟ ਗਿਆ ਹੈ। ਦੇਹਰਾਦੂਨ ਦੇ ਕਈ ਇਲਾਕਿਆਂ ਵਿੱਚ ਲਗਭਗ 200 ਮਿਲੀਮੀਟਰ ਮੀਂਹ ਦਰਜ ਕੀਤੀ ਗਈ, ਜੋ ਕਿ 1951 ਵਿੱਚ 332 ਮਿਲੀਮੀਟਰ ਮੀਂਹ ਤੋਂ ਬਾਅਦ ਸਭ ਤੋਂ ਵੱਧ ਹੈ। ਹਰਿਦੁਆਰ ’ਚ ਵੀ 24 ਘੰਟਿਆਂ ਵਿੱਚ 242 ਮਿਲੀਮੀਟਰ ਮੀਂਹ ਦਰਜ ਕੀਤਾ ਗਿਆ, ਜੋ ਕਿ 74 ਸਾਲਾਂ ਦੇ ਵਿੱਚ ਸਭ ਤੋਂ ਵੱਧ ਸੀ। ਮੌਸਮ ਵਿਗਿਆਨ ਕੇਂਦਰ ਦੇ ਡਾਇਰੈਕਟਰ ਰੋਹਿਤ ਥਪਲਿਆਲ ਨੇ ਕਿਹਾ ਕਿ ਮੰਗਲਵਾਰ ਨੂੰ ਹਰਿਦੁਆਰ, ਨੈਨੀਤਾਲ ਤੇ ਊਧਮ ਸਿੰਘ ਨਗਰ ਦੇ ਵਿੱਚ ਬਹੁਤ ਜ਼ਿਆਦਾ ਮੀਂਹ ਪੈਣ ਦੀ ਸੰਭਾਵਨਾ ਹੈ।
ਉਤਰਾਖੰਡ ’ਚ ਦੋ ਦਿਨਾਂ ਤੋਂ ਪੈ ਰਹੇ ਭਾਰੀ ਮੀਂਹ ਕਾਰਨ ਜਨਜੀਵਨ ਪ੍ਰਭਾਵਿਤ ਹੋਇਆ ਹੈ। ਗੌਰੀਕੁੰਡ ਹਾਈਵੇ ’ਤੇ ਜ਼ਮੀਨ ਖਿਸਕਣ ਤੇ ਖਰਾਬ ਮੌਸਮ ਨੂੰ ਧਿਆਨ ਵਿੱਚ ਰੱਖਦੇ ਹੋਏ ਕੇਦਾਰਨਾਥ ਯਾਤਰਾ 14 ਅਗਸਤ ਤੱਕ ਮੁਲਤਵੀ ਕਰ ਦਿੱਤੀ ਗਈ ਹੈ। ਚਮੋਲੀ ’ਚ ਬਦਰੀਨਾਥ ਹਾਈਵੇਅ ਤੇ ਦੋ ਥਾਵਾਂ ‘ਤੇ ਜ਼ਮੀਨ ਖਿਸਕਣ ਕਾਰਨ ਬੰਦ ਹੋ ਗਿਆ ਹੈ। ਇੱਕ ਹਜ਼ਾਰ ਤੋਂ ਵੱਧ ਸ਼ਰਧਾਲੂਆਂ ਨੂੰ ਵੱਖ-ਵੱਖ ਸਟਾਪਾਂ ‘ਤੇ ਰੋਕਿਆ ਗਿਆ ਹੈ। ਉੱਤਰਕਾਸ਼ੀ ’ਚ ਜ਼ਮੀਨ ਖਿਸਕਣ ਕਾਰਨ ਯਮੁਨੋਤਰੀ ਯਾਤਰਾ ਵੀ ਪ੍ਰਭਾਵਿਤ ਹੋਈ ਹੈ। ਯਾਤਰੀਆਂ ਨੂੰ ਪੈਦਲ ਮਾਰਗ ਠੀਕ ਹੋਣ ਤੱਕ ਪਹਾੜਾਂ ‘ਤੇ ਹੀ ਰਹਿਣ ਲਈ ਕਿਹਾ ਗਿਆ ਹੈ।