ਸ਼੍ਰੀਨਗਰ- ਜੰਮੂ-ਕਸ਼ਮੀਰ ਪੁਲਿਸ ਅਤੇ ਰਾਜ ਜਾਂਚ ਏਜੰਸੀ (ਐਸਆਈਏ) ਨੇ ਮੰਗਲਵਾਰ ਨੂੰ ਸ਼੍ਰੀਨਗਰ ਵਿੱਚ 9 ਥਾਵਾਂ ‘ਤੇ ਛਾਪੇਮਾਰੀ ਕੀਤੀ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਛਾਪੇਮਾਰੀ 1990 ਦੌਰਾਨ ਇੱਕ ਕਸ਼ਮੀਰੀ ਹਿੰਦੂ ਔਰਤ ਸਰਲਾ ਭੱਟ ਦੇ ਕਤਲ ਨਾਲ ਸਬੰਧਤ ਮਾਮਲੇ ਦੀ ਜਾਂਚ ਵਿੱਚ ਕੀਤੀ ਜਾ ਰਹੀ ਹੈ।
ਤੁਹਾਨੂੰ ਦੱਸ ਦੇਈਏ ਕਿ ਸਰਲਾ ਭੱਟ ਦੱਖਣੀ ਕਸ਼ਮੀਰ ਦੇ ਜ਼ਿਲ੍ਹਾ ਅਨੰਤਨਾਗ ਦੀ ਰਹਿਣ ਵਾਲੀ ਸੀ। ਉਹ ਸ਼ੇਰ-ਏ-ਕਸ਼ਮੀਰ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼ ਸੌਰਾ ਸ੍ਰੀਨਗਰ ਨਗਰ ਵਿੱਚ ਨਰਸ ਸੀ। ਅਪ੍ਰੈਲ 1990 ਵਿੱਚ ਜੰਮੂ-ਕਸ਼ਮੀਰ ਲਿਬਰੇਸ਼ਨ ਫਰੰਟ ਦੇ ਅੱਤਵਾਦੀਆਂ ਨੇ ਉਸਨੂੰ ਅਗਵਾ ਕਰ ਲਿਆ ਸੀ।