ਹੈਂਡ ਗ੍ਰਨੇਡ ਰਾਹੀਂ ਦੇਣਾ ਸੀ ਵੱਡੀ ਅੱਤਵਾਦੀ ਘਟਨਾ ਨੂੰ ਅੰਜਾਮ, ਪੁਲਿਸ ਨੇ ਕਾਰਤੂਸਾਂ ਸਣੇ ਕੀਤਾ ਕਾਬੂ

ਅੰਮ੍ਰਿਤਸਰ – ਅੱਤਵਾਦੀ ਸੰਗਠਨ ਬੱਬਰ ਖਾਲਸਾ ਇੰਟਰਨੈਸ਼ਨਲ ਲਈ ਕੰਮ ਕਰਨ ਵਾਲੇ ਇੱਕ ਅੱਤਵਾਦੀ ਨੂੰ ਵੀਰਵਾਰ ਸਵੇਰੇ ਅੰਮ੍ਰਿਤਸਰ ਦਿਹਾਤੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਗ੍ਰਿਫ਼ਤਾਰ ਕਰ ਲਿਆ ਹੈ। ਮੁਲਜ਼ਮ ਦੇ ਕਬਜ਼ੇ ਵਿੱਚੋਂ ਇੱਕ ਹੈਂਡ ਗ੍ਰਨੇਡ, ਇੱਕ ਪਿਸਤੌਲ ਅਤੇ 10 ਕਾਰਤੂਸ ਬਰਾਮਦ ਕੀਤੇ ਗਏ ਹਨ। ਪਾਕਿਸਤਾਨ ਵਿੱਚ ਲੁਕੇ ਹੋਏ ਬਦਨਾਮ ਅੱਤਵਾਦੀ ਹਰਵਿੰਦਰ ਸਿੰਘ ਰਿਦਾ ਨੇ ਕੁਝ ਦਿਨ ਪਹਿਲਾਂ ਡਰੋਨ ਦੀ ਵਰਤੋਂ ਕਰਕੇ ਇਹ ਖੇਪ ਭਾਰਤੀ ਸਰਹੱਦ ਵਿੱਚ ਸੁੱਟੀ ਸੀ।