ਚੰਡੀਗੜ- ਦੁਨੀਆ ਭਰ ਵਿਚ ਆਪਣੀ ਆਦਾਕਾਰੀ ਦਾ ਲੋਹਾ ਮਨਵਾਉਣ ਵਾਲੇ ਪ੍ਰਸਿੱਧ ਪੰਜਾਬੀ ਕਾਮੇਡੀਅਨ ਜਸਵਿੰਦਰ ਭੱਲਾ ਅੱਜ ਸਵਰਗਵਾਸ ਹੋ ਗਏ। ਉਹ ਪਿਛਲੇ ਸਮੇਂ ਤੋਂ ਬਿਮਾਰ ਚੱਲ ਰਹੇ ਸਨ। ਉਨ੍ਹਾਂ ਨੂੰ ਇਲਾਜ ਲਈ ਮੋਹਾਲੀ ਦੇ ਫੋਰਟਿਸ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ ਜਿੱਥੇ ਉਨ੍ਹਾਂ ਨੇ ਅੱਜ ਸਵੇਰੇ ਆਖਰੀ ਸਾਹ ਲਿਆ। ਉਹ 65 ਸਾਲ ਦੇ ਸਨ।
ਉਨ੍ਹਾਂ ਦਾ ਸਸਕਾਰ 23 ਅਗਸਤ ਨੂੰ ਦੁਪਹਿਰ 12.00 ਵਜੇ ਮੋਹਾਲੀ ਦੇ ਸ਼ਮਸ਼ਾਨਘਾਟ ਬਲੌਂਗੀ ਵਿਖੇ ਕੀਤਾ ਜਾਵੇਗਾ। ਉਨ੍ਹਾਂ ਦੇ ਅਚਾਨਕ ਚਲੇ ਜਾਣ ਨਾਲ ਪੰਜਾਬੀ ਫਿਲਮ ਇੰਡਸਟਰੀ ਵਿੱਚ ਸੋਗ ਦੀ ਲਹਿਰ ਦੌੜ ਗਈ ਹੈ।
ਉਨ੍ਹਾਂ ਨੇ ਪੰਜਾਬੀ ਦੀਆਂ ਸੈਂਕੜੇ ਫਿਲਮਾਂ ਵਿਚ ਕੰਮ ਕੀਤਾ। ਦੂਰਦਰਸ਼ਨ ਦੇ ਛਣਕਾਟਾ ਤੋਂ ਪ੍ਰਸਿੱਧੀ ਹਾਸਲ ਕੀਤੀ।
