ਨਵੀਂ ਦਿੱਲੀ-ਸਰਕਾਰ ਨੇ Gen Z ਪ੍ਰਦਰਸ਼ਨਕਾਰੀਆਂ ਅੱਗੇ ਝੁਕ ਗਈ ਹੈ ਜੋ ਨੇਪਾਲ ਵਿੱਚ ਸੋਸ਼ਲ ਮੀਡੀਆ ਪਾਬੰਦੀ ਅਤੇ ਸਿਸਟਮ ਵਿੱਚ ਪ੍ਰਚਲਿਤ ਭ੍ਰਿਸ਼ਟਾਚਾਰ ਵਿਰੁੱਧ ਸੜਕਾਂ ‘ਤੇ ਉਤਰੇ ਸਨ। ਪਹਿਲਾਂ ਨੇਪਾਲ ਦੇ ਗ੍ਰਹਿ ਮੰਤਰੀ, ਖੇਤੀਬਾੜੀ ਮੰਤਰੀ ਅਤੇ ਸਿਹਤ ਮੰਤਰੀ ਨੇ ਅਸਤੀਫਾ ਦੇ ਦਿੱਤਾ ਅਤੇ ਹੁਣ ਨੇਪਾਲ ਦੇ ਪ੍ਰਧਾਨ ਮੰਤਰੀ ਕੇਪੀ ਸ਼ਰਮਾ ਓਲੀ ਨੇ ਅਸਤੀਫਾ ਦੇ ਦਿੱਤਾ ਹੈ।
ਕੇਪੀ ਸ਼ਰਮਾ ਓਲੀ ਵੱਲੋਂ ਅੱਜ ਸ਼ਾਮ 6 ਵਜੇ ਇੱਕ ਸਰਬ-ਪਾਰਟੀ ਮੀਟਿੰਗ ਬੁਲਾਈ ਗਈ। ਓਲੀ ਵੱਲੋਂ ਜਾਰੀ ਪੱਤਰ ਵਿੱਚ ਲਿਖਿਆ ਗਿਆ ਸੀ, ‘ਮੈਂ ਸਥਿਤੀ ਦਾ ਮੁਲਾਂਕਣ ਕਰਨ ਅਤੇ ਇੱਕ ਅਰਥਪੂਰਨ ਸਿੱਟੇ ‘ਤੇ ਪਹੁੰਚਣ ਲਈ ਸਬੰਧਤ ਧਿਰਾਂ ਨਾਲ ਗੱਲ ਕਰ ਰਿਹਾ ਹਾਂ। ਇਸ ਲਈ, ਮੈਂ ਅੱਜ ਸ਼ਾਮ 6 ਵਜੇ ਇੱਕ ਸਰਬ-ਪਾਰਟੀ ਮੀਟਿੰਗ ਵੀ ਬੁਲਾਈ ਹੈ। ਮੈਂ ਸਾਰੇ ਭਰਾਵਾਂ ਅਤੇ ਭੈਣਾਂ ਨੂੰ ਨਿਮਰਤਾ ਨਾਲ ਬੇਨਤੀ ਕਰਦਾ ਹਾਂ ਕਿ ਉਹ ਇਸ ਮੁਸ਼ਕਲ ਸਥਿਤੀ ਵਿੱਚ ਸਬਰ ਬਣਾਈ ਰੱਖਣ। ਪਰ ਮੀਟਿੰਗ ਤੋਂ ਪਹਿਲਾਂ ਹੀ ਓਲੀ ਨੇ ਆਪਣੇ ਅਸਤੀਫ਼ੇ ਦਾ ਐਲਾਨ ਕਰ ਦਿੱਤਾ।