60 ਕਰੋੜ ਦੀ ਧੋਖਾਧੜੀ ਦੇ ਮਾਮਲੇ ’ਚ ਬਾਲੀਵੁੱਡ ਅਦਾਕਾਰਾ ਸ਼ਿਲਪਾ ਸ਼ੈਟੀ ਦਾ ਪਤੀ ਰਾਜ ਕੁੰਦਰਾ ਤਲਬ

ਮੁੰਬਈ- ਬਾਲੀਵੁੱਡ ਅਭਿਨੇਤਰੀ ਸ਼ਿਲਪਾ ਸ਼ੈੱਟੀ ਦੇ ਪਤੀ ਤੇ ਕਾਰੋਬਾਰੀ ਰਾਜ ਕੁੰਦਰਾ ਨੂੰ ਮੁੰਬਈ ਪੁਲਿਸ ਦੀ ਆਰਥਿਕ ਅਪਰਾਧ ਸ਼ਾਖਾ (ਈਓਡਬਲਯੂ) ਨੇ 60 ਕਰੋੜ ਰੁਪਏ ਦੀ ਧੋਖਾਧੜੀ ਦੇ ਮਾਮਲੇ ਵਿਚ ਤਲਬ ਕੀਤਾ ਹੈ। ਕੁੰਦਰਾ ਨੂੰ 15 ਸਤੰਬਰ ਨੂੰ ਈਓਡਬਲਯੂ ਦੇ ਅਧਿਕਾਰੀਆਂ ਸਾਹਮਣੇ ਪੇਸ਼ ਹੋਣ ਲਈ ਕਿਹਾ ਗਿਆ ਹੈ।

ਈਓਡਬਲਯੂ ਨੇ ਪਿਛਲੇ ਹਫ਼ਤੇ ਕੁੰਦਰਾ ਤੇ ਸ਼ਿਲਪਾ ਸ਼ੈੱਟੀ ਖ਼ਿਲਾਫ਼ ਇਕ ਲੁੱਕ-ਆਊਟ ਸਰਕੁਲਰ (ਐੱਲਓਸੀ) ਜਾਰੀ ਕੀਤਾ ਸੀ ਤਾਂ ਕਿ ਅਕਸਰ ਕੌਮਾਂਤਰੀ ਯਾਤਰਾ ਕਰਨ ਵਾਲੇ ਇਸ ਜੋੜੇ ਨੂੰ ਦੇਸ਼ ਛੱਡਣ ਤੋਂ ਰੋਕਿਆ ਜਾ ਸਕੇ। ਅਧਿਕਾਰੀ ਨੇ ਦੱਸਿਆ ਕਿ ਏਜੰਸੀ ਨੇ ਕੁੰਦਰਾ ਨੂੰ ਬਿਆਨ ਦਰਜ ਕਰਨ ਲਈ ਇਕੱਲਿਆਂ ਤਲਬ ਕੀਤਾ ਹੈ।