ਨਵੀਂ ਦਿੱਲੀ-ਰਤੀ ਕ੍ਰਿਕਟ ਟੀਮ ਦੇ ਸਾਬਕਾ ਖਿਡਾਰੀ ਰੌਬਿਨ ਉਥੱਪਾ ਨੂੰ ਅੱਜ ਔਨਲਾਈਨ ਸੱਟੇਬਾਜ਼ੀ ਐਪ ਮਾਮਲੇ ਵਿੱਚ ਪੁੱਛਗਿੱਛ ਲਈ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਨੋਟਿਸ ਭੇਜਿਆ ਹੈ।
ਇਸ ਮਾਮਲੇ ਵਿੱਚ, ਈਡੀ ਪਹਿਲਾਂ ਹੀ ਟੀਮ ਇੰਡੀਆ ਦੇ ਸਾਬਕਾ ਖਿਡਾਰੀਆਂ ਸੁਰੇਸ਼ ਰੈਨਾ-ਸ਼ਿਖਰ ਧਵਨ, ਹਰਭਜਨ ਸਿੰਘ ਅਤੇ ਯੁਵਰਾਜ ਸਿੰਘ ਤੋਂ ਪੁੱਛਗਿੱਛ ਕਰ ਚੁੱਕੀ ਹੈ। ਇਹ ਮਾਮਲਾ ਸੱਟੇਬਾਜ਼ੀ ਐਪ 1xBet ਨਾਲ ਸਬੰਧਤ ਹੈ। ਤੁਹਾਨੂੰ ਦੱਸ ਦੇਈਏ ਕਿ ਕੁਝ ਸਮੇਂ ਤੋਂ, ਈਡੀ ਨੇ ਔਨਲਾਈਨ ਸੱਟੇਬਾਜ਼ੀ ਪਲੇਟਫਾਰਮਾਂ ਵਿਰੁੱਧ ਜਾਂਚ ਤੇਜ਼ ਕਰ ਦਿੱਤੀ ਹੈ।
ਰੌਬਿਨ ਉਥੱਪਾ ਅੱਜ ਈਡੀ ਦੇ ਸਾਹਮਣੇ ਪੇਸ਼ ਹੋਣਗੇ।